ਰਮਿੰਦਰ ਸਿੰਘ
ਉੱਤਰੀ ਯੂਪੀ) ਦੇ ਮਊ ਤੋਂ ਲਗਾਤਾਰ ਪੰਜਵੀ ਵਾਰ ਵਿਧਾਇਕ ਚੁਣੇ ਗਏ ਗੈਂਗਸਟਰ ਮੁਖ਼ਤਾਰ ਅੰਸਾਰੀ ਬਾਰੇ ਵਿਧਾਨ ਸਭਾ ਵਿੱਚ ਅੱਜ ਬਹਿਸ ਹੋਈ, ਇਸ ਦੌਰਾਨ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਈ ਇਲਜ਼ਾਮ ਲਗਾਉਂਦੇ ਹੋਏ ਕਾਂਗਰਸ ‘ਤੇ ਤਾਬਰਤੋੜ ਨਿਸ਼ਾਨੇ ਸਾਧੇ।
ਜਾਣਕਾਰੀ ਮੁਤਾਬਕ ਅੰਸਾਰੀ ‘ਤੇ ਅਦਾਲਤਾਂ ਵਿੱਚ ਕਤਲ, ਕਤਲ ਦੀ ਕੋਸ਼ਿਸ਼, ਹਥਿਆਰਬੰਦ ਤਰੀਕੇ ਨਾਲ ਦੰਗੇ ਭੜਕਾਉਣ, ਅਪਰਾਧਿਕ ਸਾਜ਼ਿਸ਼ ਰਚਣ, ਅਪਰਾਧਿਕ ਧਮਕੀਆਂ ਦੇਣ, ਜਾਇਦਾਦ ਹੜੱਪ ਕਰਨ ਲਈ ਧੋਖਾਧੜੀ ਕਰਨ,ਜਾਣਬੁਝ ਕੇ ਸੱਟ ਪਹੁੰਚਾਉਣ ਤੱਕ ਦੇ 16 ਕੇਸ ਹਨ। ਅੰਸਾਰੀ ‘ਤੇ ਯੂਪੀ ਦੇ ਮਊ, ਗਾਜੀਪੁਰ, ਵਾਰਾਣਸੀ ਵਿੱਚ ਦਰਜਨਾਂ ਕੇਸ ਦਰਜ ਸਨ ਪਰ ਉਹ ਦੋ ਸਾਲਾਂ ਤੋਂ ਇੱਕ ਕੇਸ ਕਾਰਨ ਪੰਜਾਬ ਦੀ ਰੋਪੜ ਜੇਲ੍ਹ ਵਿੱਚ ਬੰਦ ਸਨ।
ਯੂਪੀ ਸਰਕਾਰ ਸੂਬੇ ਵਿੱਚ ਦਰਜ ਮਾਮਲਿਆਂ ਦੀ ਸੁਣਵਾਈ ਲਈ ਮੁਖ਼ਤਾਰ ਅੰਸਾਰੀ ਨੂੰ ਅਦਾਲਤ ਵਿੱਚ ਪੇਸ਼ ਕਰਨਾ ਚਾਹੁੰਦੀ ਸੀ, ਇਸ ਬਾਰੇ ਪੰਜਾਬ ਪੁਲਿਸ ਦਾ ਕਹਿਣਾ ਸੀ ਕਿ ਉਹ ਉਨ੍ਹਾਂ ਨੂੰ ਇਸ ਲਈ ਨਹੀਂ ਭੇਜ ਸਕਦੇ ਕਿਉਂਕਿ ਉਨ੍ਹਾਂ ਦੀ ਸਿਹਤ ਸਹੀ ਨਹੀਂ ਹੈ। ਪਤਾ ਲਗਾ ਹੈ ਕਿ ਮੁਖ਼ਤਾਰ ਅੰਸਾਰੀ ‘ਤੇ ਇਲਜ਼ਾਮ ਹਨ ਕਿ ਜਨਵਰੀ 2019 ਵਿੱਚ, ਮੁਹਾਲੀ ਦੇ ਇੱਕ ਵੱਡੇ ਬਿਲਡਰ ਨੂੰ ਉਨ੍ਹਾਂ ਨੇ ਫੋਨ ਕਰਕੇ 10 ਕਰੋੜ ਰੁਪਏ ਮੰਗੇ ਸੀ।
ਹੁਣ ਸੁਪਰੀਮ ਕੋਰਟ ਦੇ ਹੁਕਮਾਂ ਉੱਤੇ ਮੁਖ਼ਤਾਰ ਅੰਸਾਰੀ ਨੂੰ ਯੂਪੀ ਪੁਲਿਸ ਨੂੰ ਸੌਂਪ ਦਿੱਤਾ ਗਿਆ ਹੈ।
ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਦਾਅਵਾ ਕੀਤਾ
ਹਰਜੋਤ ਬੈਂਸ ਨੇ ਦਾਅਵਾ ਕੀਤਾ ਕਿ ਅੰਸਾਰੀ ਨੂੰ ਫਰਜ਼ੀ ਐਫਆਈਆਰ ਦਰਜ ਕਰਨ ਤੋਂ ਬਾਅਦ 2 ਸਾਲ 3 ਮਹੀਨੇ ਤੱਕ ਪੰਜਾਬ ਦੀ ਜੇਲ੍ਹ ਵਿੱਚ ਰੱਖਿਆ ਗਿਆ ਸੀ, ਜਿਸ ਦਾ ਚਲਾਨ ਪੇਸ਼ ਨਹੀਂ ਕੀਤਾ ਗਿਆ ਹੈ।
ਉਹ ਜੇਲ੍ਹ ਵਿੱਚ ਆਪਣੀ ਪਤਨੀ ਨਾਲ ਰਹਿੰਦਾ ਸੀ। ਅੰਸਾਰੀ ਨੂੰ ਜੇਲ੍ਹ ਵਿੱਚ ਵੀਆਈਪੀ ਟ੍ਰੀਟਮੈਂਟ ਦਿੱਤਾ ਗਿਆ। ਮੈਂ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਅਗੇ ਦੱਸਿਆ ਕਿ ਬਦਨਾਮ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਪੰਜਾਬ ਦੀ ਰੋਪੜ ਜੇਲ ‘ਚ 2 ਸਾਲ 3 ਮਹੀਨੇ ਤੱਕ ਰੱਖਿਆ ਗਿਆ ਸੀ। ਅੰਸਾਰੀ ਖਿਲਾਫ ਫਰਜ਼ੀ ਐੱਫ.ਆਈ.ਆਰ. ਉਸ ਨੇ ਉਸ ਕੇਸ ਵਿੱਚ ਜਾਣਬੁੱਝ ਕੇ ਜ਼ਮਾਨਤ ਨਹੀਂ ਲਈ ਸੀ।ਉਸ ਦੀ ਪਤਨੀ ਉਸ ਬੈਰਕ ਵਿੱਚ ਰਹਿੰਦੀ ਸੀ ਜਿੱਥੇ 25 ਕੈਦੀਆਂ ਨੇ ਆਉਣਾ ਸੀ।