ਸੰਗਰੂਰ ਤੋਂ ਨਵੇਂ ਬਣੇ ਐੱਮਪੀ ਸਿਮਰਨਜੀਤ ਸਿੰਘ ਮਾਨ ਦੀ ਸਿਹਤ ‘ਚ ਸੁਧਾਰ ਹੋਇਆ ਹੈ।ਹੁਣ ਉਹ ਸਿਹਤਯਾਬ ਹਨ।2 ਦਿਨਾਂ ਪਹਿਲਾਂ ਉਨਾਂ੍ਹ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਸੀ।ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ ਇਲਾਜ ਅਧੀਨ ਸਨ।
ਜਿੱਥੇ ਅੱਜ ਉਨ੍ਹਾਂ ਨੂੰ ਡਾਕਟਰਾਂ ਵਲੋਂ ਛੁੱਟੀ ਦੇ ਦਿੱਤੀ ਗਈ ਹੈ।ਡਾਕਟਰਾਂ ਵਲੋਂ ਸਿਮਰਨਜੀਤ ਸਿੰਘ ਮਾਨ ਨੂੰ ਇੱਕ ਹਫ਼ਤਾ ਘਰ ‘ਚ ਆਰਾਮ ਕਰਨ ਦੀ ਸਲਾਹ ਦਿੱਤੀ ਹੈ।
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟਵੀਟ ਜ਼ਰੀਏ ਉਨ੍ਹਾਂ ਦੇ ਸਿਹਤਮੰਦ ਹੋਣ ਦੀ ਅਰਦਾਸ ਕੀਤੀ ਸੀ।ਦੱਸ ਦੇਈਏ ਕਿ ਹਾਲ ਹੀ ‘ਚ ਸੰਗਰੂਰ ਜ਼ਿਮਨੀ ਚੋਣਾਂ ਹੋ ਕੇ ਹਟੀਆਂ ਹਨ।ਜਿਨ੍ਹਾਂ ਦੇ ਨਤੀਜੇ 26 ਜੂਨ ਨੂੰ ਐਲਾਨੇ ਗਏ ਹਨ।ਜਿਨ੍ਹਾਂ ‘ਚ ਸਿਮਰਨਜੀਤ ਸਿੰਘ ਮਾਨ ਨੂੰ ਜਿੱਤ ਹਾਸਲ ਹੋਈ ਸੀ।