ਐਤਵਾਰ, ਜੂਨ 14, 2026 06:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

goldy brar ,lawrence bishnoi- ਪੰਜਾਬ ਪੁਲਿਸ ਨੇ ਲਾਰੈਂਸ-ਰਿੰਦਾ ਗਿਰੋਹ ਦੇ 11 ਕਾਰਕੁਨਾਂ ਦੀ ਗ੍ਰਿਫਤਾਰੀ ਨਾਲ 7 ਸੰਭਾਵਿਤ ਕਤਲਾਂ ਨੂੰ ਟਾਲਣ ਦਾ ਕੀਤਾ ਦਾਅਵਾ…….

by propunjabtv
ਜੂਨ 30, 2022
in Featured News, ਪੰਜਾਬ
0

ਏਡੀਜੀਪੀ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਪ੍ਰਮੋਦ ਬਾਨ ਨੇ ਅੱਜ ਇੱਥੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇੱਕ ਵਿਆਪਕ ਅਤੇ ਯੋਜਨਾਬੱਧ ਆਪ੍ਰੇਸ਼ਨ ਵਿੱਚ ਪੰਜਾਬ ਪੁਲਿਸ ਨੇ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਹਰਵਿੰਦਰ ਰਿੰਦਾ ਦੀ ਹਮਾਇਤ ਵਾਲੇ ਇੱਕ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ਦੇ 11 ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਤੋਂ 9 ਹਥਿਆਰ ਅਤੇ ਪੰਜ ਖੋਹੇ ਹੋਏ ਵਾਹਨ ਬਰਾਮਦ ਕੀਤੇ ਹਨ। ਇਹ ਕਾਰਵਾਈ ਜਲੰਧਰ ਦਿਹਾਤੀ ਪੁਲਿਸ ਵੱਲੋਂ ਕੀਤੀ ਗਈ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਕੋਦਰ, ਜਲੰਧਰ ਦੇ ਮੁਹੰਮਦ ਯਾਸੀਨ ਅਖ਼ਤਰ ਉਰਫ਼ ਜੈਸੀ ਪੁਰੇਵਾਲ; ਮੋਹਾਲੀ ਦੇ ਨਵਾਂ ਸ਼ਹਿਰ ਬਡਾਲਾ ਦੇ ਸਾਗਰ ਸਿੰਘ; ਸਮਰਾਲਾ, ਲੁਧਿਆਣਾ ਦੇ ਅਮਰ ਮਲਿਕ; ਲੋਹੀਆਂ, ਜਲੰਧਰ ਦਾ ਨਵੀ; ਨਕੋਦਰ, ਜਲੰਧਰ ਦੇ ਅੰਕੁਸ਼ ਸੱਭਰਵਾਲ ਉਰਫ ਪਾਯਾ; ਊਨਾ (ਐਚਪੀ) ਦੇ ਸੁਮਿਤ ਜਸਵਾਲ ਉਰਫ਼ ਕਾਕੂ; ਫਿਲੌਰ, ਜਲੰਧਰ ਦਾ ਅਮਨਦੀਪ ਉਰਫ਼ ਸ਼ੂਟਰ; ਫਿਲੌਰ, ਜਲੰਧਰ ਦੇ ਸ਼ਿਵ ਕੁਮਾਰ ਉਰਫ ਸ਼ਿਵ; ਵਿਸ਼ਾਲ ਉਰਫ਼ ਫ਼ੌਜੀ ਵਾਸੀ ਨਕੋਦਰ, ਜਲੰਧਰ; ਊਨਾ (ਐਚਪੀ) ਦੇ ਅਰੁਣ ਕੁਮਾਰ ਉਰਫ ਮਨੀ ਰਾਣਾ ਅਤੇ ਕਪੂਰਥਲਾ ਦੇ ਅਨੂੰ ਉਰਫ ਪਹਿਲਵਾਨ ਵਜੋਂ ਹੋਈ ਹੈ।

ਗ੍ਰਿਫਤਾਰ ਕੀਤੇ ਗਏ ਸਾਰੇ ਵਿਅਕਤੀਆਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਜੋ ਘਿਨਾਉਣੇ ਅਪਰਾਧਾਂ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਹਨ।
ਏਡੀਜੀਪੀ ਪ੍ਰਮੋਦ ਬਾਨ ਜਿਹਨਾਂ ਨਾਲ ਐਸਐਸਪੀ ਜਲੰਧਰ ਦਿਹਾਤੀ ਸਵਪਨ ਸ਼ਰਮਾ ਵੀ ਮੌਜੂਦ ਸਨ, ਨੇ ਦੱਸਿਆ ਕਿ ਇਹ ਗਿਰੋਹ ਕਈ ਗੁਆਂਢੀ ਸੂਬਿਆਂ ਵਿੱਚ ਸਰਗਰਮ ਹੈ ਅਤੇ ਕਤਲ, ਕਤਲ ਦੀ ਕੋਸ਼ਿਸ਼, ਹਥਿਆਰਬੰਦ ਡਕੈਤੀ, ਸੰਗਠਿਤ ਫਿਰੌਤੀ, ਡਕੈਤੀ ਅਤੇ ਨਸ਼ਾ ਤਸਕਰੀ ਜਿਹੇ ਅਪਰਾਧਾਂ ਵਿੱਚ ਸ਼ਾਮਲ ਸੀ। ਉਹਨਾਂ ਅੱਗੇ ਕਿਹਾ,“ਇਨ੍ਹਾਂ ਦੀ ਗ੍ਰਿਫਤਾਰੀ ਨਾਲ ਪੰਜਾਬ ਪੁਲਿਸ ਨੇ ਘੱਟੋ-ਘੱਟ ਸੱਤ ਕਤਲ, ਦੋ ਪੁਲਿਸ ਹਿਰਾਸਤ ਤੋਂ ਭਜਾਉਣ ਅਤੇ ਚਾਰ ਹਥਿਆਰਬੰਦ ਡਕੈਤੀਆਂ ਨੂੰ ਨਾਕਾਮ ਕਰ ਦਿੱਤਾ ਹੈ।”

ਏ.ਡੀ.ਜੀ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਇਸ ਗਿਰੋਹ ਨੂੰ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਨਿਰਦੇਸ਼ਾਂ ‘ਤੇ ਗੋਲਡੀ ਬਰਾੜ ਦਾ ਸਾਥੀ ਵਿਕਰਮ ਬਰਾੜ ਚਲਾ ਰਿਹਾ ਸੀ। ਜ਼ਿਕਰਯੋਗ ਹੈ ਕਿ ਰਾਜਸਥਾਨ ਦੇ ਹਨੂੰਮਾਨਗੜ੍ਹ ਦਾ ਰਹਿਣ ਵਾਲਾ ਬਰਾੜ ਇਸ ਸਮੇਂ ਵਿਦੇਸ਼ ‘ਚ ਰਹਿ ਰਿਹਾ ਹੈ ਅਤੇ ਉਹ ਛੇ ਰਾਜਾਂ ਦੀ ਪੁਲਿਸ ਨੂੰ ਲੋੜੀਂਦਾ ਹੈ। ਉਹ ਲਾਰੈਂਸ ਬਿਸ਼ਨੋਈ ਦਾ ਜਮਾਤੀ ਹੈ ਅਤੇ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਹੈ।

ਗ੍ਰਿਫ਼ਤਾਰ ਕੀਤੇ ਵਿਅਕਤੀਆਂ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਸਵਪਨ ਸ਼ਰਮਾ ਨੇ ਦੱਸਿਆ ਕਿ ਮੁਹੰਮਦ ਯਾਸੀਨ ਅਖਤਰ ਉਰਫ਼ ਜੈਸੀ ਇੱਕ ਸਾਲ ਤੋਂ ਲਾਪਤਾ ਹੈ। ਉਹਨਾਂ ਅੱਗੇ ਦੱਸਿਆ ਕਿ ਕਿ ਬਰਾੜ ਅਤੇ ਲਾਰੈਂਸ ਦਾ ਨੇੜਲਾ ਸਾਥੀ ਜੈਸੀ ਘੱਟੋ-ਘੱਟ 16 ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਇਕ ਹੋਰ ਵਿਅਕਤੀ ਜਿਸ ਦੀ ਪਛਾਣ ਅੰਕੁਸ਼ ਸਭਰਵਾਲ ਉਰਫ਼ ਪਾਯਾ ਵਜੋਂ ਹੋਈ ਹੈ, ਦੇ ਖਿਲਾਫ ਛੇ ਅਪਰਾਧਿਕ ਮਾਮਲੇ ਦਰਜ ਹਨ। ਅੰਕੁਸ਼ 2014 ਵਿਚ ਨਕੋਦਰ ਦੇ ਇਕ ਆਈਲੈਟਸ ਸੈਂਟਰ ਵਿਚ ਵਿਕਰਮ ਬਰਾੜ ਦਾ ਵਿਦਿਆਰਥੀ ਸੀ ਅਤੇ ਮਹਾਰਾਸ਼ਟਰ ਦੇ ਸੌਰਵ ਮਹਾਕਾਲ, ਜਿਸ ਨੂੰ ਪੁਣੇ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ, ਨੂੰ ਸੁਰੱਖਿਅਤ ਪਨਾਹ ਮੁਹੱਈਆ ਕਰਵਾ ਰਿਹਾ ਸੀ। ਮਹਾਕਾਲ ਦੇ ਸੂਬੇ ਵਿੱਚ ਦੋ ਮਹੀਨੇ ਮੌਜੂਦ ਰਹਿਣ ਦੇ ਸਮੇਂ ਦੌਰਾਨ ਉਸ ਨੇ ਮਹਾਕਾਲ ਨਾਲ ਮਿਲ ਕੇ ਪੰਜਾਬ ਵਿੱਚ ਤਿੰਨ ਅਪਰਾਧਾਂ ਨੂੰ ਅੰਜਾਮ ਵੀ ਦਿੱਤਾ ਸੀ।
ਐਸਐਸਪੀ ਨੇ ਦੱਸਿਆ ਕਿ ਅਰੁਣ ਕੁਮਾਰ ਉਰਫ਼ ਮਨੀ ਰਾਣਾ ਜੇਲ੍ਹ ਵਿੱਚ ਬੰਦ ਗੈਂਗਸਟਰ ਹੈ ਅਤੇ ਲਾਰੈਂਸ-ਜੱਗੂ ਭਗਵਾਨਪੁਰੀਆ ਗਰੁੱਪ ਦੇ ਇਸ਼ਾਰੇ ’ਤੇ ਕਾਰਵਾਈ ਕਰ ਰਿਹਾ ਹੈ।

ਉਹਨਾਂ ਅੱਗੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਗਿਰੋਹ ਨੇ ਊਨਾ, ਹਿਮਾਚਲ ਪ੍ਰਦੇਸ਼ ਵਿੱਚ ਇੱਕ ਅਦਾਲਤੀ ਸੁਣਵਾਈ ਦੌਰਾਨ ਮਨੀ ਰਾਣਾ ਦੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਯੋਜਨਾ ਬਣਾਈ ਸੀ। ਉਹਨਾਂ ਦੱਸਿਆ ਕਿ ਸੁਮਿਤ ਜਸਵਾਲ ਉਰਫ਼ ਕਾਕੂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਕਿਉਂਕਿ ਉਹ ਭੱਜਣ ਦੀ ਇਸ ਕੋਸ਼ਿਸ਼ ਲਈ ਰੇਕੀ ਕਰਨ ਅਤੇ ਲੌਜਿਸਟਿਕਸ ਦਾ ਪ੍ਰਬੰਧ ਕਰਨ ਵਿੱਚ ਸਰਗਰਮੀ ਨਾਲ ਸ਼ਾਮਲ ਸੀ।

ਉਨ੍ਹਾਂ ਕਿਹਾ ਕਿ ਇਸ ਗਿਰੋਹ ਦੀ ਗ੍ਰਿਫਤਾਰੀ ਨਾਲ ਦੋਆਬਾ ਖੇਤਰ ਅਤੇ ਖਾਸ ਕਰਕੇ ਜਲੰਧਰ ਵਿੱਚ ਸੰਗਠਿਤ ਅਪਰਾਧਿਕ ਗਤੀਵਿਧੀਆਂ ਨੂੰ ਵੱਡੀ ਸੱਟ ਵੱਜੀ ਹੈ।

ਜਿਕਰਯੋਗ ਹੈ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਜਲੰਧਰ ਦਿਹਾਤੀ ਪੁਲਿਸ ਨੇ ਸੂਬੇ ਭਰ ਵਿੱਚ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਨਾਲ ਸਬੰਧਤ 32 ਗੈਂਗ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 38 ਹਥਿਆਰ ਬਰਾਮਦ ਕੀਤੇ ਹਨ।

Tags: Goldy BrarLawrence Bishnoi
Share217Tweet136Share54

Related Posts

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਖੁਸ਼ਖਬਰੀ : ਅੰਮ੍ਰਿਤਸਰ ਤੋਂ ਮੁੜ ਚੱਲੇਗੀ ਵੰਦੇ ਭਾਰਤ ਐਕਸਪ੍ਰੈੱਸ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026
Load More

Recent News

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਖੁਸ਼ਖਬਰੀ : ਅੰਮ੍ਰਿਤਸਰ ਤੋਂ ਮੁੜ ਚੱਲੇਗੀ ਵੰਦੇ ਭਾਰਤ ਐਕਸਪ੍ਰੈੱਸ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.