ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਮੁੜ ਤੋਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਲਿਆਂਦਾ ਗਿਆ। ਰਾਮ ਰਹੀਮ ਨੂੰ ਸ਼ੁੱਕਰਵਾਰ ਸਵੇਰੇ ਐਮਰਜੰਸੀ ਪੈਰੋਲ ਦਿੱਤੀ ਗਈ ਸੀ। ਸ਼ਾਮ ਨੂੰ ਹੀ ਰਾਮ ਰਹੀਮ ਨੂੰ ਸੁਨਾਰੀਆ ਜੇਲ੍ਹ ਵਿਚ ਵਾਪਸ ਲਿਆਂਦਾ ਗਿਆ। ਰਾਮ ਰਹੀਮ ਨੇ ਆਪਣੀ ਮਾਂ ਦੀ ਸਿਹਤ ਦਾ ਹਵਾਲਾ ਦਿੰਦੇ ਹੋਏ ਪੈਰੋਲ ਲਈ ਅਰਜ਼ੀ ਲਗਾਈ ਸੀ। ਰਾਮ ਰਹੀਮ ਦਾ ਮਾਂ ਦਾ ਇਲਾਜ ਗੁਰੂਗ੍ਰਾਮ ਦੇ ਇਕ ਹਸਪਤਾਲ ਵਿਚ ਚੱਲ ਰਿਹਾ। ਰਾਮ ਰਹੀਮ ਨੂੰ ਪੈਰੋਲ ਮਿਲਣ ਤੇ ਸਿੱਖ ਜਗਤ ਵੱਲੋਂ ਭਾਰੀ ਰੋਸ ਜ਼ਾਹਿਰ ਕੀਤਾ ਗਿਆ ਸੀ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਪਿੱਛੇ ਰਾਜਨੀਤਿਕ ਸ਼ਾਜਿਸ਼ ਦੱਸਿਆ ਸੀ। ਬਲਾਤਕਾਰ ਤੇ ਪੱਤਰਕਾਰ ਛਤਰਪਤੀ ਦੇ ਕਤਲ ਕੇਸ ਵਿਚ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਸਜ਼ਾ ਕੱਟ ਰਿਹਾ।