ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੋਈ ਰਾਹਤ ਨਹੀਂ
ਹਾਈ ਕੋਰਟ ਤੋਂ AAP ਦੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੋਈ ਰਾਹਤ ਨਹੀਂ ਮਿਲੀ।
ਮਿਲੀ ਜਾਣਕਾਰੀ ਮੁਤਾਬਕ 6 ਜੁਲਾਈ ਨੂੰ ਦੁਬਾਰਾ ਹੋਵੇਗੀ ਸੁਣਵਾਈ। ਇਸ ਮੌਕੇ ਪਤਾ ਲਗਾ ਹੈ ਕਿ Transcript ਦੀ ਕਾਪੀ ਨੂੰ translate ਕਰਨ ਦੀ ਕਹੀ ਗੱਲ ਹੈ।
ਜਾਣਕਾਰੀ ਲਈ ਦਸ ਦਈਏ ਕਿ ਮਿਲੀ ਜਾਣਕਾਰੀ ਅਨੁਸਾਰ ਅਧਿਕਾਰੀਆਂ ਤੋਂ ਠੇਕੇ ‘ਤੇ 1% ਕਮਿਸ਼ਨ ਦੀ ਮੰਗ ਕਰਨ ਵਾਲੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ‘ਤੇ ਕਾਰਵਾਈ ਕੀਤੀ ਗਈ ਸੀ । ਸ਼ਿਕਾਇਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕੀਤਾ ਸੀ।
ਦੱਸ ਦੇਈਏ ਕਿ ਦੇਸ਼ ਦੇ ਇਤਿਹਾਸ ਵਿੱਚ ਦੂਜੀ ਵਾਰ ਕਿਸੇ ਮੁੱਖ ਮੰਤਰੀ ਨੇ ਸਿੱਧੇ ਆਪਣੇ ਮੰਤਰੀ ‘ਤੇ ਸਖ਼ਤ ਐਕਸ਼ਨ ਲਿਆ ਹੈ।
ਦੱਸ ਦੇਈਏ ਕਿ ਪੰਜਾਬ ਕੈਬਨਿਟ ਤੋਂ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਸਸਪੈਂਡ ਕਰਨ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਹ ਕਾਰਵਾਈ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਤੋਂ ਬਾਅਦ ਕੀਤੀ ਗਈ ਸੀ।
ਸਿੰਗਲਾ ਉੱਪਰ ਇਕ ਫ਼ੀਸਦ ਕਮਿਸ਼ਨ ਮੰਗਣ ਦੇ ਦੋਸ਼ ਲੱਗੇ ਹਨ। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਐੱਫਆਈਆਰ ਦਰਜ ਕੀਤੀ ,ਜਿਸ ਤੋਂ ਬਾਅਦ ਐਂਟੀ ਕੁਰੱਪਸ਼ਨ ਬ੍ਰਾਂਚ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ।