ਰਮਿੰਦਰ ਸਿੰਘ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਕੈਨੇਡਾ ਨਿਵਾਸੀ ਸ. ਮੇਹਰ ਸਿੰਘ ਚਾਂਦਨਾ ਵੱਲੋਂ ਇੱਕ ਕਿੱਲੋ ਸੋਨਾ ਭੇਟ ਕਰਕੇ ਸ਼ਰਧਾ ਪ੍ਰਗਟਾਈ ਗਈ ਹੈ। ਇਹ ਸੋਨਾ ਉਨਾਂ 100-100 ਗ੍ਰਾਮ ਦੇ 10 ਸਿੱਕਿਆਂ ਦੇ ਰੂਪ ਵਿਚ ਭੇਟ ਕੀਤਾ ਹੈ।
ਸ. ਮੇਹਰ ਸਿੰਘ ਨੇ ਦੱਸਿਆ ਕਿ ਇਹ ਉਨਾਂ ਦੇ ਬੇਟੇ ਸਵਰਗੀ ਸ. ਮਨਦੀਪ ਸਿੰਘ ਚਾਂਦਨਾ ਦੀ ਇੱਛਾ ਸੀ, ਜਿਸ ਨੂੰ ਪੂਰਾ ਕੀਤਾ ਹੈ। ਉਨਾਂ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਵੱਡਾ ਹੋਰ ਕੋਈ ਦਰ ਨਹੀਂ ਹੈ, ਜਿਥੋਂ ਆਤਮਿਕ ਅਤੇ ਮਾਨਸਿਕ ਅਗਵਾਈ ਮਿਲਦੀ ਹੈ ਅਰਦਾਸ ਕੀਤੀ ਕਿ ਗੁਰੂ ਸਾਹਿਬ ਮਾਨਵਤਾ ਨੂੰ ਸੁੱਖ-ਸ਼ਾਂਤੀ ਬਖ਼ਸ਼ਿਸ਼ ਕਰਨ ਤੇ ਸਰਬੱਤ ਦਾ ਭਲਾ ਕਰਨ।
ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਸੰਗਤਾਂ ਨਤਮਸਤਕ ਹੋ ਕੇ ਗੁਰੂ ਘਰ ਵਿਖੇ ਭੇਟਾਵਾਂ ਅਰਪਣ ਕਰਦੀਆਂ ਹਨ, ਜਿਸ ਤਹਿਤ ਕੈਨੇਡਾ ਨਿਵਾਸੀ ਸ. ਮੇਹਰ ਸਿੰਘ ਚਾਂਦਨਾ ਨੇ ਸੋਨੇ ਦੀ ਸੇਵਾ ਕਰਵਾਈ ਹੈ। ਉਨਾਂ ਸ਼ਰਧਾਲੂ ਪਰਿਵਾਰ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਅੰਤਿ੍ਰੰਗ ਮੈਂਬਰ ਬੀਬੀ ਗੁਰਪ੍ਰੀਤ ਕੌਰ ਨੇ ਸ. ਮੇਹਰ ਸਿੰਘ ਅਤੇ ਉਨਾਂ ਦੇ ਪਰਿਵਾਰ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।