ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਕਿਹਾ ਕਿ ਭਾਜਪਾ ਲੋਕਾਂ ਦਾ ਵਿਸ਼ਵਾਸ ਹਾਸਲ ਕਰਨ ਲਈ ਅੰਮ੍ਰਿਤਸਰ ਨੂੰ ਸੈਰ ਸਪਾਟਾ ਕੇਂਦਰ ਵਜੋਂ ਉਭਾਰਨ ਦੀ ਯੋਜਨਾ ’ਤੇ ਕੰਮ ਕਰੇਗੀ। ਬਾਕੀ ਯੋਜਨਾਵਾਂ ਨੂੰ ਮੁਕੰਮਲ ਕਰਵਾਇਆ ਜਾਵੇਗਾ ਤਾਂ ਕਿ 2024 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵੇਲੇ ਅੰਮ੍ਰਿਤਸਰ ਲੋਕ ਸਭ ਤੋਂ ਜਿੱਤ ਪ੍ਰਾਪਤ ਕਰ ਸਕੀਏ।
ਉਨ੍ਹਾਂ ਅੰਮ੍ਰਿਤਸਰ ਸੰਸਦੀ ਹਲਕੇ ਲਕੇ ਵਿੱਚ ਭਾਜਪਾ ਦੀ ਲਗਾਤਾਰ ਹੋਈ ਹਾਰ ਦੇ ਕਾਰਨਾਂ ਦੀ ਦੂਜੇ ਦਿਨ ਸਮੀਖਿਆ ਕਰਦਿਆਂ ਭਾਜਪਾ ਆਗੂਆਂ ਨਾਲ ਮੀਟਿੰਗ ਕੀਤੀ। ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦੁਰਗਿਆਨਾ ਮੰਦਰ ਅਤੇ ਇਤਿਹਾਸਕ ਰਾਮ ਤੀਰਥ ਮੰਦਰ ਵਿਖੇ ਵੀ ਮੱਥਾ ਟੇਕਿਆ।
ਭਾਜਪਾ ਦਫਤਰ ਵਿਚ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਭਾਜਪਾ ਨੂੰ 144 ਸੰਸਦੀ ਹਲਕਿਆਂ ਵਿਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ, ਚੋਣਾਂ ਵਿਚ ਮਿਲੀ ਹਾਰ ਦੇ ਕਾਰਨਾਂ ਦੀ ਹੁਣ ਸਮੀਖਿਆ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਕੋਲੋਂ ਜਾਣਕਾਰੀ ਮਿਲੀ ਹੈ ਕਿ ਅੰਮ੍ਰਿਤਸਰ ਨੂੰ ਸੈਰ ਸਪਾਟਾ ਕੇਂਦਰ ਵਜੋਂ ਉਭਾਰਿਆ ਜਾਵੇ। ਉਹ ਹਰੀਕੇ ਜਲਗਾਹ ਨੂੰ ਸੈਰ ਸਪਾਟਾ ਕੇਂਦਰ ਵਜੋਂ ਉਭਾਰਨ ਦੀ ਯੋਜਨਾ ਅਤੇ ਇੱਥੋਂ ਸਿੱਧੀਆਂ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਬਾਰੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਨਗੇ।
ਉਨ੍ਹਾਂ ਦੱਸਿਆ ਕਿ ਉਹ ਉੱਘੇ ਗਾਇਕ ਮੁਹੰਮਦ ਰਫ਼ੀ ਦੇ ਪਿੰਡ ਵੀ ਹੋ ਕੇ ਆਏ ਹਨ ਜਿਥੇ ਉਨ੍ਹਾਂ ਦਾ ਯਾਦਗਾਰੀ ਦ੍ਰਿਸ਼ ਬਣਾਉਣ ਦੀ ਮੰਗ ਕੀਤੀ ਗਈ।