ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਡਾਕਟਰੀ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਰਾਜ ਦੇ ਹਰੇਕ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਖੋਲ੍ਹਣ ਦੀ ਦਿਸ਼ਾ ਵਿਚ ਤੇਜੀ ਨਾਲ ਕੰਮ ਕਰ ਰਹੀ ਹੈ।
ਡਾਕਟਰੀ ਸਿੱਖਿਆ ਖੋਜ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ. ਚੇਤਨ ਸਿੰਘ ਜੋੜੇਮਾਜਰਾ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਸਰਕਾਰੀ ਮੈਡੀਕਲ ਕਾਲਜ ਫਰੀਦਕੋਟ ਵਿੱਚ ਡਾਕਟਰਾਂ ਦੀਆਂ 25-25 ਸੀਟਾਂ ਵਧਾਉਣ ਦੇ ਹੁਕਮ ਦਿੱਤੇ ਹਨ।
ਜਿਕਰਯੋਗ ਹੈ ਕਿ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਮੈਡੀਕਲ ਕਾਲਜ ਹੁਸ਼ਿਆਰਪੁਰ, ਕਪੂਰਥਲਾ ਅਤੇ ਸੰਗਰੂਰ ਅਗਾਮੀ ਵਿਦਿਅਕ ਵਰ੍ਹੇ ਕਲਾਸਾਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ।