ਸਪੈਸ਼ਲ ਜੱਜ ਰਾਜੀਵ ਕਾਲੜਾ ਦੀ ਅਦਾਲਤ ‘ਚ ਬਹਿਬਲ ਗੋਲੀ ਕਾਂਡ ਦੀ ਸੁਣਵਾਈ ਹੋਈ।ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਤੋਂ ਇਲਾਵਾ ਬਾਕੀ ਸਾਰੇ ਮੁਲਜ਼ਮ ਨਿੱਜੀ ਤੌਰ ਉਤੇ ਅਦਾਲਤ ਵਿੱਚ ਹਾਜ਼ਰ ਸਨ। ਸਪੈਸ਼ਲ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿੱਚ ਬਹਿਬਲ ਗੋਲੀ ਕਾਂਡ ਦੀ ਸੁਣਵਾਈ ਹੋਈ।
ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਤੋਂ ਇਲਾਵਾ ਬਾਕੀ ਸਾਰੇ ਮੁਲਜ਼ਮ ਨਿੱਜੀ ਤੌਰ ’ਤੇ ਅਦਾਲਤ ਵਿੱਚ ਹਾਜ਼ਰ ਸਨ। ਕੋਟਕਪੂਰਾ ਗੋਲੀ ਕਾਂਡ ਦਾ ਚਲਾਨ ਅਦਾਲਤ ਵਿੱਚ ਨਾ ਆਉਣ ਕਰਕੇ ਅੱਜ ਬਹਿਬਲ ਗੋਲੀ ਕਾਂਡ ਬਾਰੇ ਅਗਲੀ ਕਾਰਵਾਈ ਨਹੀਂ ਹੋ ਸਕੀ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 20 ਅਗਸਤ ਨੂੰ ਤੈਅ ਕੀਤੀ ਹੈ।
ਕੋਟਕਪੂਰਾ ਗੋਲੀ ਕਾਂਡ ਦਾ ਚਲਾਨ ਅਦਾਲਤ ਵਿੱਚ ਨਾ ਆਉਣ ਕਰ ਕੇ ਅੱਜ ਬਹਿਬਲ ਗੋਲੀ ਕਾਂਡ ਬਾਰੇ ਅਗਲੀ ਕਾਰਵਾਈ ਨਹੀਂ ਹੋ ਸਕੀ।
ਜ਼ਿਕਰਯੋਗ ਹੈ ਕਿ 2021 ਮਾਰਚ ਮਹੀਨੇ ਵਿੱਚ ਬਹਿਬਲ ਕਲਾਂ ਗੋਲ਼ੀ ਕਾਂਡ ਵਿੱਚ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਨਿੱਜੀ ਤੌਰ ਉਤੇ ਪੇਸ਼ ਹੋਏ ਸਨ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਵਿਰੋਧ ਵਿੱਚ ਬਹਿਬਲ ਕਲਾਂ ਵਿੱਚ ਸ਼ਾਂਤਮਈ ਧਰਨਾ ਦਿੱਤਾ ਜਾ ਰਿਹਾ ਦਿੱਤਾ।
ਇਸ ਦੇ ਬਾਵਜੂਦ ਪੁਲਿਸ ਨੇ ਗੋਲੀ ਚਲਾ ਦਿੱਤੀ ਸੀ ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ। 6 ਸਾਲ ਬੀਤ ਚੁੱਕੇ ਹਨ ਪਰ ਅੱਜ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ। ਪੁਲਿਸ ਨੇ ਇਸ ਮਾਮਲੇ ਵਿੱਚ ਸਾਬਕਾ ਡੀਜੀਪੀ ਸਮੇਤ ਕੁਝ ਹੋਰ ਪੁਲੀਸ ਅਧਿਕਾਰੀਆਂ ਨੂੰ ਮੁਲਜ਼ਮ ਬਣਾਇਆ ਸੀ ਪਰ ਅੱਜ ਤੱਕ ਕਿਸੇ ਖ਼ਿਲਾਫ਼ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।