ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਅੱਜ ਬਲਾਤਕਾਰ ਦੇ ਕੇਸ ਵਿੱਚ ਭਗੌੜੇ ਵਜੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਪੁਲਿਸ ਨੇ ਉਸਦਾ 2 ਦਿਨ ਦਾ ਰਿਮਾਂਡ ਹਾਸਲ ਕੀਤਾ। ਦੱਸ ਦੇਈਏ ਕਿ ਸਿਮਰਜੀਤ ਸਿੰਘ ਬੈਂਸ ਨੇ ਸੋਮਵਾਰ ਨੂੰ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਉਸ ਨੂੰ ਦੁਬਾਰਾ ਪੇਸ਼ ਕਰਕੇ ਦੋ ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ।
ਬਲਾਤਕਾਰ ਮਾਮਲੇ ‘ਚ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਲੁਧਿਆਣਾ ਦੀ ਅਦਾਲਤ ‘ਚ ਪੇਸ਼, ਮਿਲਿਆ ਦੋ ਦਿਨ ਦਾ ਪੁਲਿਸ ਰਿਮਾਂਡ, ਏਸੀਪੀ ਜੋਤੀ ਯਾਦਵ ਨੇ ਕਿਹਾ ਜਾਂਚ ਚੱਲ ਰਹੀ ਹੈ।
ਜਬਰ ਜਨਾਹ ਦੇ ਕਥਿਤ ਮਾਮਲੇ ‘ਚ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਅੱਜ ਲੁਧਿਆਣਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਉਸ ਨੂੰ ਦੋ ਦਿਨ ਦੇ ਹੋਰ ਰਿਮਾਂਡ ‘ਤੇ ਭੇਜ ਦਿੱਤਾ ਗਿਆ, ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ ਜੋਤੀ ਯਾਦਵ ਨੇ ਦੱਸਿਆ ਕਿ ਇਸ ਮਾਮਲੇ ‘ਚ ਸਿਮਰਜੀਤ ਬੈਂਸ ਸਮੇਤ ਪੰਜ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਦਾਲਤ ‘ਚ ਪੇਸ਼ ਕਰਕੇ 2 ਦਿਨ ਦਾ ਰਿਮਾਂਡ ਹਾਸਿਲ ਕੀਤਾ ਅਤੇ ਦੱਸਿਆ ਕਿ ਪੁੱਛਗਿੱਛ ਜਾਰੀ ਹੈ ਅਤੇ ਹੋਰ ਖੁਲਾਸੇ ਹੋਣ ਦੀ ਉਮੀਦ ਹੈ |