ਮੰਗਲਵਾਰ, ਜੁਲਾਈ 29, 2025 02:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਪੁਲਿਸ ਨੇ ਲਾਰੈਂਸ-ਰਿੰਦਾ ਗੈਂਗ ਦੇ 13 ਹੋਰ ਗੈਂਗਸਟਰਾਂ ਨੂੰ ਕੀਤਾ ਗ੍ਰਿਫ਼ਤਾਰ

by propunjabtv
ਜੁਲਾਈ 14, 2022
in Featured News, ਪੰਜਾਬ, ਰਾਜਨੀਤੀ
0

ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਹਰਵਿੰਦਰ ਰਿੰਦਾ ਨਾਲ ਸਬੰਧਤ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼ ਕਰਨ ਦੇ ਥੋੜੇ ਦਿਨਾਂ ਬਾਅਦ, ਪੰਜਾਬ ਪੁਲਿਸ ਵੱਲੋਂ ਇਸ ਗਿਰੋਹ ਦੇ 9 ਸ਼ਾਰਪਸ਼ੂਟਰਾਂ ਸਮੇਤ 13 ਹੋਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰਜ਼ ਸੁਖਚੈਨ ਸਿੰਘ ਗਿੱਲ ਨੇ ਦਿੱਤੀ। ਜਲੰਧਰ ਦਿਹਾਤੀ ਪੁਲਿਸ ਨੇ ਵਿਸ਼ੇਸ਼ ਟੀਮਾਂ ਦੀ ਅਗਵਾਈ ਵਿੱਚ ਦੋ ਹਫ਼ਤਿਆਂ ਤੱਕ ਚੱਲੇ ਆਪ੍ਰੇਸ਼ਨ ਉਪਰੰਤ ਇਹਨਾਂ ਮੁਲਜ਼ਮਾਂ ਨੂੰ ਕਾਬੂ ਕੀਤਾ।

ਫੜੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਤੋਂ ਅਵਤਾਰ ਉਰਫ ਮੰਗਲ, ਜੋਬਨਪ੍ਰੀਤ, ਅਕਾਸ਼ਦੀਪ, ਹਰਪ੍ਰੀਤ ਉਰਫ ਕਾਕਾ, ਅਰਸ਼ਦੀਪ, ਲਵਜੀਤ ਅਤੇ ਰੇਸ਼ਮ ਉਰਫ ਬਾਓ; ਫਿਰੋਜ਼ਪੁਰ ਤੋਂ ਗੁਰਪ੍ਰੀਤ ਉਰਫ ਘੁਮਾ ਸ਼ੂਟਰ, ਬੌਬੀ ਉਰਫ ਬਾਬਾ ਅਤੇ ਸੋਨੂੰ ਉਰਫ ਪੁਲਾ; ਜਲੰਧਰ ਤੋਂ ਗੁਰਪ੍ਰੀਤ ਉਰਫ ਗੋਪੀ ਅਤੇ ਹਰਮਨ ਕਲਸੀ; ਕਪੂਰਥਲਾ ਤੋਂ ਬਲਵਿੰਦਰ ਉਰਫ ਬਿੱਲਾ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 13 ਆਧੁਨਿਕ ਹਥਿਆਰ ਅਤੇ 18 ਕਾਰਤੂਸ ਵੀ ਬਰਾਮਦ ਕੀਤੇ ਹਨ।

ਆਈਜੀਪੀ ਨੇ ਦੱਸਿਆ ਕਿ 29 ਜੂਨ, 2022 ਨੂੰ ਇਸ ਗਰੋਹ ਦੇ 11 ਮੈਂਬਰਾਂ ਦੀ ਗ੍ਰਿਫਤਾਰੀ ਤੋਂ ਬਾਅਦ, ਜਲੰਧਰ ਦਿਹਾਤੀ ਪੁਲਿਸ ਇਸ ਗਿਰੋਹ ਦੇ ਬਾਕੀ ਸਾਥੀਆਂ ਨੂੰ ਗ੍ਰਿਫਤਾਰ ਕਰਨ ਲਈ ਕੁਝ ਸੁਰਾਗਾਂ ‘ਤੇ ਕੰਮ ਕਰ ਰਹੀ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸਾਰੇ ਵਿਅਕਤੀ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਇਹਨਾਂ ਖਿਲਾਫ ਲੁਧਿਆਣਾ, ਅੰਮ੍ਰਿਤਸਰ, ਫਿਰੋਜ਼ਪੁਰ, ਤਰਨਤਾਰਨ, ਜਲੰਧਰ, ਖੰਨਾ, ਮੋਹਾਲੀ ਅਤੇ ਪਟਿਆਲਾ ਸਮੇਤ ਹੋਰਨਾਂ ਜ਼ਿਲ੍ਹਿਆਂ ਵਿੱਚ ਘਿਨਾਉਣੇ ਅਪਰਾਧਿਕ ਮਾਮਲੇ ਦਰਜ ਹਨ।

ਉਨ੍ਹਾਂ ਕਿਹਾ ਕਿ ਇਹ ਗਿਰੋਹ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਦੇ ਕਾਫੀ ਜ਼ਿਲ੍ਹਿਆਂ ਵਿੱਚ ਸਰਗਰਮ ਹੈ ਅਤੇ ਗ੍ਰਿਫ਼ਤਾਰ ਕੀਤੇ ਗਏ ਅਪਰਾਧੀ ਕਤਲ, ਹਥਿਆਰਬੰਦ ਡਕੈਤੀ, ਸੰਗਠਿਤ ਫਿਰੌਤੀ ਅਤੇ ਹਾਈਵੇ ਡਕੈਤੀ ਸਮੇਤ ਹੋਰ ਕਈ ਅਪਰਾਧਾਂ ਵਿੱਚ ਸ਼ਾਮਲ ਸਨ। ਆਈਜੀਪੀ ਸੁਖਚੈਨ ਗਿੱਲ ਨੇ ਕਿਹਾ ਕਿ ਇਸ ਗਿਰੋਹ ਦਾ ਪਰਦਾਫਾਸ਼ ਕਰਨ ਤੋਂ ਬਾਅਦ, ਪੰਜਾਬ ਪੁਲਿਸ ਨੇ ਘੱਟੋ-ਘੱਟ ਪੰਜ ਕਤਲਾਂ ਅਤੇ ਸੱਤ ਹਥਿਆਰਬੰਦ ਡਕੈਤੀਆਂ ਨੂੰ ਨਾਕਾਮ ਕੀਤਾ ਹੈ।

ਐਸਐਸਪੀ ਜਲੰਧਰ ਦਿਹਾਤੀ ਸਵਪਨ ਸ਼ਰਮਾ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਇਸ ਗਿਰੋਹ ਨੂੰ ਘੁੰਮਾ ਅਤੇ ਗੋਪੀ ਵੱਲੋਂ ਚਲਾਇਆ ਜਾ ਰਿਹਾ ਸੀ। ਇਹ ਦੋਵੇਂ ਮਾਰਕਸ ਉਰਫ ਮੱਸਾ ਦੇ ਸਾਥੀ ਸਨ ਜੋ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ। ਫਿਰੋਜ਼ਪੁਰ ਦਾ ਵਾਸੀ ਮੱਸਾ 18 ਅਪਰਾਧਿਕ ਕੇਸਾਂ ਕਾਰਨ ਜੇਲ੍ਹ ਵਿੱਚ ਬੰਦ ਹੈ।

ਫੜੇ ਗਏ ਵਿਅਕਤੀਆਂ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਨੇ ਦੱਸਿਆ ਕਿ ਗੁਰਪ੍ਰੀਤ ਗੋਪੀ ਅਤੇ ਜੋਬਨਪ੍ਰੀਤ, ਜਿਨ੍ਹਾਂ ਵਿਰੁੱਧ ਸੱਤ ਅਪਰਾਧਿਕ ਮਾਮਲੇ ਦਰਜ ਹਨ, ਬੰਬੀਹਾ-ਪਿੰਦਾ ਗਰੋਹ ਦੇ ਤਿੰਨ ਮੈਂਬਰਾਂ ਦਾ ਕਤਲ ਕਰਨ ਦੀ ਯੋਜਨਾ ਬਣਾ ਰਹੇ ਸਨ। ਉਹਨਾਂ ਅੱਗੇ ਕਿਹਾ ਕਿ ਇਸ ਸਬੰਧ ਵਿੱਚ ਰੇਕੀ ਵੀ ਕੀਤੀ ਜਾ ਚੁੱਕੀ ਸੀ ਅਤੇ ਮੱਧ ਪ੍ਰਦੇਸ਼ ਤੋਂ ਇੱਕ ਹਥਿਆਰ ਸਪਲਾਇਰ ਤੋਂ ਹਥਿਆਰ ਵੀ ਮੰਗਵਾਏ ਗਏ ਸਨ।

ਉਨ੍ਹਾਂ ਦੱਸਿਆ ਕਿ ਰੇਸ਼ਮ ਉਰਫ਼ ਬਾਓ ਅਤੇ ਗੁਰਪ੍ਰੀਤ ਉਰਫ਼ ਘੁੰਮਾ ਸ਼ੂਟਰ, ਜਿਨ੍ਹਾਂ ਖ਼ਿਲਾਫ਼ ਵੀ ਸੱਤ ਅਪਰਾਧਿਕ ਮਾਮਲੇ ਦਰਜ ਹਨ, ਆਪਣੇ ਕੱਟੜ ਵਿਰੋਧੀ ਬੰਬੀਹਾ-ਗੌਂਡਰ ਗੈਂਗ ਦੇ ਦੋ ਵਿਅਕਤੀਆਂ ਦਾ ਕਤਲ ਕਰਨ ਦੀ ਯੋਜਨਾ ਬਣਾ ਰਹੇ ਸਨ।

ਜ਼ਿਕਰਯੋਗ ਹੈ ਕਿ ਪੁਲਿਸ ਹੁਣ ਉਨ੍ਹਾਂ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਫੜਨ ਲਈ ਕੰਮ ਕਰ ਰਹੀ ਹੈ, ਜਿਨ੍ਹਾਂ ਨੇ ਮੁਲਜ਼ਮਾਂ ਨੂੰ ਪਨਾਹ, ਵਿੱਤੀ ਅਤੇ ਲੌਜਿਸਟਿਕ ਸਹਾਇਤਾ ਪ੍ਰਦਾਨ ਕੀਤੀ ਸੀ। ਇਸ ਤੋਂ ਇਲਾਵਾ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੇ ਸਪਲਾਇਰਾਂ ਨੂੰ ਗ੍ਰਿਫਤਾਰ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ। ਆਉਣ ਵਾਲੇ ਸਮੇਂ ਵਿੱਚ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

 

Tags: Lawrence-Rinda gangsterspunjab police
Share200Tweet125Share50

Related Posts

ਪੰਜਾਬ ‘ਚ ਇਸ ਦਿਨ ਸਕੂਲ ਕਾਲਜ ਰਹਿਣਗੇ ਬੰਦ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਜੁਲਾਈ 29, 2025

ਕੌਣ ਹੈ ਦਿਵਿਆ ਦੇਸ਼ਮੁਖ? FIDE ਮਹਿਲਾ ਵਿਸ਼ਵ ਕੱਪ 2025 ਜਿੱਤਣ ਵਾਲੀ ਬਣੀ ਪਹਿਲੀ ਭਾਰਤੀ ਔਰਤ

ਜੁਲਾਈ 29, 2025

MP ਸਤਨਾਮ ਸੰਧੂ ਨੇ ਸੰਸਦ ‘ਚ ਚੁੱਕਿਆ ਨਹਿਰੀ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਦਾ ਮੁੱਦਾ

ਜੁਲਾਈ 29, 2025

ਬੈਡਮਿੰਟਨ ਖੇਡਣ ਸਮੇਂ ਅਚਾਨਕ ਡਿੱਗਿਆ ਮੁੰਡਾ, ਵਾਪਰੀ ਅਜਿਹੀ ਘਟਨਾ

ਜੁਲਾਈ 29, 2025

ਸ਼ੁਭਮਨ ਗਿੱਲ ਨੂੰ ਮਿਲ ਸਕਦਾ ਹੈ ਇਹ ਸਭ ਤੋਂ ਵੱਡਾ ਅਵਾਰਡ, ਇਤਿਹਾਸ ਰਚਣ ਲਈ ਹਨ ਤਿਆਰ

ਜੁਲਾਈ 29, 2025

ਯਮਨ ‘ਚ ਕੇਰਲਾ ਦੀ ਨਰਸ ਦੀ ਸਜ਼ਾ ਹੋਈ ਰੱਦ, ਜਾਣੋ ਕਿਵੇਂ ਬਦਲਿਆ ਸਰਕਾਰ ਨੇ ਆਪਣਾ ਫੈਸਲਾ

ਜੁਲਾਈ 29, 2025
Load More

Recent News

ਪੰਜਾਬ ‘ਚ ਇਸ ਦਿਨ ਸਕੂਲ ਕਾਲਜ ਰਹਿਣਗੇ ਬੰਦ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਜੁਲਾਈ 29, 2025

ਕੌਣ ਹੈ ਦਿਵਿਆ ਦੇਸ਼ਮੁਖ? FIDE ਮਹਿਲਾ ਵਿਸ਼ਵ ਕੱਪ 2025 ਜਿੱਤਣ ਵਾਲੀ ਬਣੀ ਪਹਿਲੀ ਭਾਰਤੀ ਔਰਤ

ਜੁਲਾਈ 29, 2025

MP ਸਤਨਾਮ ਸੰਧੂ ਨੇ ਸੰਸਦ ‘ਚ ਚੁੱਕਿਆ ਨਹਿਰੀ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਦਾ ਮੁੱਦਾ

ਜੁਲਾਈ 29, 2025

ਬੈਡਮਿੰਟਨ ਖੇਡਣ ਸਮੇਂ ਅਚਾਨਕ ਡਿੱਗਿਆ ਮੁੰਡਾ, ਵਾਪਰੀ ਅਜਿਹੀ ਘਟਨਾ

ਜੁਲਾਈ 29, 2025

ਸ਼ੁਭਮਨ ਗਿੱਲ ਨੂੰ ਮਿਲ ਸਕਦਾ ਹੈ ਇਹ ਸਭ ਤੋਂ ਵੱਡਾ ਅਵਾਰਡ, ਇਤਿਹਾਸ ਰਚਣ ਲਈ ਹਨ ਤਿਆਰ

ਜੁਲਾਈ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.