ਲੁਧਿਆਣਾ- ਰੇਪ ਮਾਮਲੇ ‘ਚ ਦੋਸ਼ੀ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦੇ ਆਤਮ ਸਮਰਪਣ ਤੋਂ ਬਾਅਦ ਸ਼ੁੱਕਰਵਾਰ ਨੂੰ ਪੁਲਿਸ ਨੇ ਉਸ ਨੂੰ ਦੂਜੀ ਵਾਰ ਅਦਾਲਤ ‘ਚ ਪੇਸ਼ ਕੀਤਾ। ਪੁਲਿਸ ਨੇ ਪਹਿਲੀ ਵਾਰ ਬੈਂਸ ਤੇ ਉਸ ਦੇ ਸਾਥੀਆਂ ਦਾ 3 ਦਿਨ ਦਾ ਰਿਮਾਂਡ ਹਾਸਲ ਕੀਤਾ ਸੀ। ਦੂਜੀ ਵਾਰ 2 ਦਿਨ ਦਾ ਰਿਮਾਂਡ ਦਿੱਤਾ ਗਿਆ। ਹੋ ਸਕਦਾ ਹੈ ਕਿ ਅੱਜ ਬੈਂਸ ਨੂੰ ਜੇਲ੍ਹ ਭੇਜ ਦਿੱਤਾ ਜਾਵੇ।
ਇਸ ਦੇ ਨਾਲ ਹੀ ਵੇਰਕਾ ਮਿਲਕ ਪਲਾਂਟ ਦੇ ਜਨਰਲ ਮੈਨੇਜਰ ਵੱਲੋਂ 2018 ਵਿੱਚ ਬੈਂਸ ਅਤੇ ਉਸ ਦੇ ਕੁਝ ਸਾਥੀਆਂ ਖ਼ਿਲਾਫ਼ ਥਾਣਾ ਸਰਾਭਾ ਨਗਰ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਬੈਂਸ ਮਿਲਕ ਪਲਾਂਟ ਵਿਚ ਜ਼ਬਰਦਸਤੀ ਦਾਖ਼ਲ ਹੋਇਆ ਸੀ। ਇਸ ਮਾਮਲੇ ਵਿਚ ਬੈਂਸ ਵੱਲੋਂ ਅਦਾਲਤ ਦੇ ਸੰਮਨ ਨੂੰ ਅਣਗੌਲਿਆ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਅਦਾਲਤ ਵੱਲੋਂ ਬੈਂਸ ਅਤੇ ਉਸ ਦੇ ਸਾਥੀਆਂ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ।
Read More– ਰਿਸ਼ੀ ਸੁਨਕ ਦੇ PM ਬਣਨ ਦੇ ਰਾਹ ‘ਚ ਬੋਰਿਸ ਬਣੇ ਰੋੜਾ, ਸਮਰਥਨ ਦੇਣ ਬਾਰੇ ਆਖੀ ਇਹ ਗੱਲ
ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਸੁਮਿਤ ਮੱਕੜ ਦੇ ਹੁਕਮਾਂ ‘ਤੇ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਧਾਰਾ 174ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। 52 ਸਾਲਾ ਸਿਮਰਜੀਤ ਸਿੰਘ ਬੈਂਸ ਅਤੇ ਉਸ ਦੇ ਸਮਰਥਕਾਂ ਖਿਲਾਫ 12 ਜੂਨ 2018 ਨੂੰ ਸਰਾਭਾ ਨਗਰ ਥਾਣਾ ਸਰਾਭਾ ਨਗਰ ਲੁਧਿਆਣਾ ਵਿਖੇ ਧਾਰਾ 353,186, 451, 149 ਅਤੇ 506 ਤਹਿਤ ਜ਼ਬਰਦਸਤੀ ਵੇਰਕਾ ਮਿਲਕ ਪਲਾਂਟ ‘ਚ ਦਾਖਲ ਹੋਣ, ਕਰਮਚਾਰੀਆਂ ਨਾਲ ਦੁਰਵਿਵਹਾਰ ਕਰਨ ਆਦਿ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ।
ਪੁਲਿਸ ਅੱਜ ਇਸ ਮਾਮਲੇ ਦਾ ਸਹਾਰਾ ਲੈ ਕੇ ਬੈਂਸ ਦਾ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ। ਦੇਰ ਰਾਤ ਸਾਬਕਾ ਵਿਧਾਇਕ ਤੇ ਸਾਥੀਆਂ ਦਾ ਪੁਲਿਸ ਨੇ ਮੈਡੀਕਲ ਕਰਵਾਇਆ।