ਲਖੀਮਪੁਰ ਘਟਨਾ ਨੂੰ ਲੈ ਕੇ ਉੱਤਰ-ਪ੍ਰਦੇਸ਼ ਦੇ ਨਾਲ-ਨਾਲ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ।ਲਖੀਮਪੁਰ ਹਿੰਸਾ ਨੂੰ ਲੈ ਕੇ ਆਮ ਆਦਮੀ ਪਾਰਟੀ ਪੰਜਾਬ ਚੰਡੀਗੜ੍ਹ ‘ਚ ਪ੍ਰਦਰਸ਼ਨ ਕਰ ਰਹੀ ਹੈ।ਇਸ ਦੌਰਾਨ ‘ਆਪ’ ਵਰਕਰਾਂ ਨੇ ਰਾਜਭਵਨ ਵਲ ਜਾਣ ਦੀ ਕੋਸ਼ਿਸ਼ ਕੀਤੀ।ਹੰਗਾਮਾ ਵਧਦਾ ਦੇਖ ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਵਾਟਰ ਕੈਨਨ ਦਾ ਇਸਤੇਮਾਲ ਕੀਤਾ।ਫਿਲਹਾਲ ਪੁਲਿਸ ਨੇ ਰਾਜਭਵਨ ਜਾਣ ਵਾਲੇ ਰਾਹ ਸੀਲ ਕਰ ਕੇ ਸੁਰੱਖਿਆ ਵਧਾ ਦਿੱਤੀ ਹੈ।