ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨ ਸੰਗਠਨ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਤੇ ਇਨਹਾਂ ਨੂਮ ਰੱਦ ਲਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਇਸ ਸਭ ਦੇ ਵਿਚਾਲੇ ਇੱਕ ਵਾਰ ਫਿਰ ਤੋਂ ਕੇਂਦਰੀ ਮੰਤਰੀ ਨਰੇਂਦਰ ਸਿੰਘ ਤੋਮਰ ਦਾ ਬਿਆਨ ਸਾਹਮਣੇ ਆਇਆ। ਤੋਮਰ ਨੇ ਕਿਹਾ ਕਿ ਸਰਕਾਰ ਕਿਸਾਨ ਸੰਗਠਨਾਂ ਅਤੇ ਨੇਤਾਵਾਂ ਵਲੋਂ ਖੇਤੀਬਾੜੀ ਕਾਨੂੰਨਾਂ ਤੋਂ ਇਲਾਵਾ ਹੋਰ ਮੁੱਦਿਆਂ ‘ਤੇ ਗੱਲ ਕਰਨ ਲਈ ਤਿਆਰ ਹੈ।
ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਮੰਗਲਵਾਰ ਨੂੰ ਕਿਹਾ ਕਿ ਸਰਕਾਰ ਅੰਦੋਲਨਕਾਰੀ ਕਿਸਾਨਾਂ ਦੇ ਨਾਲ ਖੇਤੀਬਾੜੀ ਕਾਨੂੰਨਾਂ ਤੋਂ ਇਲਾਵਾ ਹੋਰ ਵਿਕਲਪਾਂ ‘ਤੇ ਗੱਲ ਕਰਨ ਨੂੰ ਤਿਆਰ ਹੈ। ਕਿਸਾਨ ਪਿਛਲੇ ਸਾਲ ਨਵੰਬਰ ਮਹੀਨੇ ਤੋਂ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ‘ਤੇ ਅੰਦੋਲਨ ਕਰ ਰਹੇ ਹਨ। 11 ਵਾਰ ਦੀ ਗੱਲਬਾਤ ਤੋਂ ਬਾਅਦ ਡੈੱਡਲਾਕ ਦੀ ਸਥਿਤੀ ਬਣੀ ਹੋਈ ਹੈ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਵਾਪਰੇ ਘਟਨਾਕ੍ਰਮ ਤੋਂ ਬਾਅ ਦੁਬਾਰਾ ਦੋਵੇਂ ਧਿਰਾਂ ਵਿਚਾਲੇ ਗੱਲਬਾਤ ਨਹੀਂ ਹੋਈ ਹਾਲਾਂਕਿ ਕਿਸਾਨ ਕਹਿ ਚੁੱਕੇ ਨੇ ਕਿ ਉਹ ਗੱਲਬਾਤ ਲਈ ਤਿਆਰ ਨੇ ਪਰ ਕੇਂਦਰ ਗੱਲਬਾਤ ਦਾ ਸੱਦਾ ਹੀ ਨਹੀਂ ਭੇਜ ਰਹੀ ਜਿਸ ਕਾਰਨ ਡੈੱਡਲਾਕ ਬਣਿਆ ਹੋਇਆ ਹੈ।
ਤੋਮਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਹਮੇਸ਼ਾ ਕਿਸਾਨਾਂ ਦੇ ਭਲਾਈ ਦੇ ਹਿੱਤ ਬਾਰੇ ਗੱਲ ਕੀਤੀ ਹੈ ਤੇ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਸਨ । ਤੋਮਰ ਨੇ ਅੱਗੇ ਕਿਹਾ ਕਿ ਜੇਕਰ ਕਿਸਾਨ ਖੇਤੀਬਾੜੀ ਕਾਨੂੰਨਾਂ ਤੋਂ ਇਲਾਵਾ ਹੋਰ ਵਿਕਲਪਾਂ ‘ਤੇ ਚਰਚਾ ਲਈ ਤਿਆਰ ਹਨ ਤਾਂ ਸਰਕਾਰ ਉਨ੍ਹਾਂ ਨਾਲ ਗੱਲ ਕਰਣ ਨੂੰ ਤਿਆਰ ਹੈ।”