ਕੱਚੇ ਅਧਿਆਪਕ ਯੂਨੀਅਨ ਵਲੋਂ ਅੱਜ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸਿੱਖਿਆ ਸਕੱਤਰ ਦੇ ਦਫ਼ਤਰ ਦਾ ਘਿਰਾਓ ਕਰ ਕੇ ਪੰਜਾਬ ਸਰਕਾਰ ਤੇ ਸਕੱਤਰ ਸਕੂਲ ਸਿੱਖਿਆ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ । ਆਗੂਆਂ ਨੇ ਕਿਹਾ ਕਿ ਬਾਅਦ ਦੁਪਹਿਰ ਅਧਿਆਪਕ ਮੁੱਖ ਮੰਤਰੀ ਦਫ਼ਤਰ ਚੰਡੀਗੜ੍ਹ ਤੱਕ ਰੋਸ ਮਾਰਚ ਕਰਨਗੇ । ਯੂਨੀਅਨ ਦੇ ਪੰਜ ਆਗੂਆਂ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਝਕਾਨੀ ਦਿੰਦਿਆਂ ਵਿੱਦਿਆ ਭਵਨ ਦੀ ਸੱਤਵੀਂ ਮੰਜ਼ਿਲ ‘ਤੇ ਪਹੁੰਚ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ ਹੈ । ਆਗੂ ਨੇ ਕਿਹਾ ਕਿ ਜੇਕਰ ਨੂੰ ਥੱਲੇ ਉਤਾਰਨ ਦੀ ਧੱਕਾਸ਼ਾਹੀ ਕੀਤੀ ਗਈ ਤਾਂ ਆਪਣੇ ਆਪ ਨੂੰ ਅੱਗ ਲਗਾ ਲੈਣਗੇ । ਗੌਰਤਲਬ ਹੈ ਕਿ ਲੰਮੇ ਸਮੇਂ ਤੋਂ ਅਧਿਆਪਕ ਪੱਕੇ ਕਰਨ ਦੀ ਮੰਗ ਨੂੰ ਪ੍ਰਦਰਸ਼ਨ ਕਰ ਰਹੇ ਨੇ।
ਤੁਹਾਨੂੰ ਦੱਸ ਦਈਏ ਕਿ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਜਿੱਥੇ ਸੰਗਰੂਰ ਵਿਖੇ ਪੰਜ ਮਹੀਨਿਆਂ ਤੋਂ ਧਰਨਾ ਦੇ ਰਹੇ ਹਨ ਤੇ ਦੂਜੇ ਪਾਸੇ 86 ਦਿਨਾਂ ਤੋਂ ਪਟਿਆਲਾ ਟਾਵਰ ਦੇ ਉੱਪਰ ਸੁਰਿੰਦਰਪਾਲ ਗੁਰਦਾਸਪੁਰ ਸਿਹਤ ਵਿਗੜਨ ਦੇ ਬਾਵਜੂਦ ਵੀ ਟਾਵਰ ਉੱਪਰ ਡਟਿਆ ਹੋਇਆ ਹੈ।