ਬਠਿੰਡਾ ਦੇ ਮਲੋਟ ਰੋਡ ਸਥਿਤ ਰੀਜਨਲ ਪੋਲੀਟੈਕਨਿਕ ਕਾਲਜ ਜੇ. ਈ. ਦੀ ਪ੍ਰੀਖਿਆ ਦੌਰਾਨ ਇਕ ਨਿੰਦਣਯੋਗ ਘਟਨਾ ਸਾਹਮਣੇ ਆਉਣ ਤੋਂ ਬਾਅਦ ਸਿੱਖ ਜਥੇਬੰਦੀਆਂ ’ਚ ਰੋਸ ਪਾਇਆ ਜਾ ਰਿਹਾ ਹੈ। ਇਸ ਘਟਨਾ ਨੂੰ ਨਿੰਦਣਯੋਗ ਦੱਸਦਿਆਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ ਤੇ ਪੰਜਾਬ ਸਰਕਾਰ ਤੋਂ ਇਸ ਘਟਨਾ ਸਬੰਧੀ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਜਥੇਦਾਰ ਨੇ ਕਿਹਾ ਕਿ ਪੰਜਾਬ ਦੀ ਧਰਤੀ ’ਤੇ ਸਿੱਖਾਂ ਦੇ ਕੱਕਾਰਾਂ ਦੀ ਬੇਅਦਬੀ ਕਰਨਾ ਬਹੁਤ ਹੀ ਘਿਨੌਣਾ ਕਾਰਾ ਹੈ। ਉਨ੍ਹਾਂ ਕਿਹਾ ਕਿ ਪੂਰਾ ਭਾਰਤ ਜਾਣਦਾ ਹੈ ਕਿ ਕੱਕਾਰ ਸਿੱਖ ਦੇ ਸਰੀਰ ਦਾ ਜ਼ਰੂਰੀ ਅੰਗ ਹਨ, ਹਾਲਾਂਕਿ ਭਾਰਤ ਦੇ ਕਿਸੇ ਦੂਜੇ ਸੂਬੇ ’ਚ ਜੇ ਕੋਈ ਕਰੇ ਤਾਂ ਮੰਨਿਆਂ ਜਾ ਸਕਦਾ ਹੈ ਕਿ ਉਸ ਨੂੰ ਪਤਾ ਨਹੀਂ ਹੋਵੇਗਾ ਪਰ ਪੰਜਾਬ ਦੀ ਧਰਤੀ ’ਤੇ ਅਜਿਹਾ ਵਾਪਰਨਾ ਬਹੁਤ ਹੀ ਸ਼ਰਮਨਾਕ ਕਾਰਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ’ਤੇ ਚਾਹੇ ਕੋਈ ਵਿਅਕਤੀ ਕਿਸੇ ਵੀ ਮਜ਼੍ਹਬ ਨਾਲ ਸਬੰਧ ਰੱਖਦਾ ਹੋਵੇ ਪਰ ਉਹ ਸਿੱਖਾਂ ਦੇ ਕਕਾਰਾਂ ਬਾਰੇ ਭਲੀਭਾਂਤ ਜਾਣਕਾਰੀ ਰੱਖਦਾ ਹੈ।
ਇਹ ਵੀ ਪੜ੍ਹੋ- Mark Zuckerberg: ਮਾਰਕ ਨੇ 80 ਕਰੋੜ ‘ਚ ਖਰੀਦਿਆ ਘਰ ਤਿੰਨ ਗੁਣਾ ਮੁਨਾਫੇ ‘ਤੇ ਵੇਚਿਆ, ਸਭ ਤੋਂ ਮਹਿੰਗਾ ਘਰ ਵੇਚਣ ਦਾ ਬਣਾਇਆ ਰਿਕਾਰਡ
ਦੱਸ ਦੇਈਏ ਕਿ ਜਦੋਂ ਬਠਿੰਡਾ ਦੇ ਮਲੋਟ ਰੋਡ ਸਥਿਤ ਰੀਜਨਲ ਪੋਲੀਟੈਕਨਿਕ ਕਾਲਜ ਜੇ. ਈ. ਦੀ ਪ੍ਰੀਖਿਆ ਦੌਰਾਨ ਇਕ ਸਿੱਖ ਨੌਜਵਾਨ ਨੂੰ ਪ੍ਰੀਖਿਆ ਕੇਂਦਰ ’ਚ ਜਾਣ ਤੋਂ ਇਸ ਲਈ ਰੋਕ ਦਿੱਤਾ ਗਿਆ ਕਿਉਂਕਿ ਉਸ ਨੇ ਹੱਥ ’ਚ ਕੜਾ ਪਹਿਨਿਆ ਹੋਇਆ ਸੀ। ਸਿੱਖ ਨੌਜਵਾਨਾਂ ਤੋਂ ਕੜਾ ਉਤਰਵਾਉਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਿੱਖ ਜਥੇਬੰਦੀਆਂ ’ਚ ਰੋਸ ਫ਼ੈਲ ਗਿਆ ਹੈ।