ਅੰਮ੍ਰਿਤਸਰ
ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਰੋਸ ਵਜੋਂ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਨੇ ਇਥੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਵਿਖਾਵਾ ਕਰਦਿਆਂ ਰੇਲ ਆਵਾਜਾਈ ਰੋਕ ਦਿੱਤੀ। ਕਿਸਾਨ ਆਗੂ ਰਤਨ ਸਿੰਘ ਰੰਧਾਵਾ ਦੀ ਅਗਵਾਈ ਹੇਠ ਇਥੇ ਪੁੱਜੇ ਕਿਸਾਨਾਂ ਨੇ ਰੇਲ ਪਟੜੀਆਂ ’ਤੇ ਧਰਨਾ ਦਿੱਤਾ।
ਸਵੇਰੇ 11 ਤੋਂ ਬਾਅਦ ਦੁਪਹਿਰ 3 ਵਜੇ ਤੱਕ ਰੇਲ ਆਵਾਜਾਈ ਰੋਕੀ ਗਈ।
ਰਾਜਪੁਰਾ
ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਗਏ ਰੇਲ ਰੋਕੋ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਦੇ ਕਾਰਕੁਨਾਂ ਨੇ ਰਾਜਪੁਰਾ ਦੇ ਰੇਲਵੇ ਸਟੇਸ਼ਨ ਨੇੜੇ ਪਟੜੀ ’ਤੇ ਰੋਸ ਧਰਨਾ ਦਿੱਤਾ।
ਫਿਲੌਰ
ਰੇਲਵੇ ਸਟੇਸ਼ਨ ’ਤੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ’ਚ ਰੇਲ ਚੱਕਾ ਜਾਮ ਕੀਤਾ ਗਿਆ।
ਇਸ ਮੌਕੇ ਕੀਤੇ ਇਕੱਠ ਨੂੰ ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆ, ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਭਾਰਸਿੰਘ ਪੁਰ, ਜਸਬੀਰ ਸਿੰਘ ਸ਼ੀਰਾ, ਕਮਲਜੀਤ ਸਿੰਘ, ਅਜੀਤ ਸਿੰਘ ਢੇਸੀ, ਜਮਹੂਰੀ ਕਿਸਾਨ ਸਭਾ ਦੇ ਤਹਿਸੀਲ ਪ੍ਰਧਾਨ ਕੁਲਦੀਪ ਫਿਲੌਰ, ਆਲ ਇੰਡੀਆ ਕਿਸਾਨ ਸਭਾ ਦੇ ਆਗੂ ਕਾਮਰੇਡ ਸਵਰਨ ਸਿੰਘ ਅਕਲਪੁਰੀ, ਦਿਹਾਤੀ ਮਜ਼ਦੂਰ ਸਭਾ ਦੇ ਕਾਮਰੇਡ ਜਰਨੈਲ, ਜੀਟੀਯੂ ਦੇ ਸਹਾਇਕ ਪ੍ਰੈਸ ਸਕੱਤਰ ਕਰਨੈਲ ਫਿਲੌਰ, ਐਡਵੋਕੇਟ ਅਜੈ ਫਿਲੌਰ, ਹਰਭਜਨ ਸਿੰਘ ਬਾਜਵਾ, ਸਤਨਾਮ ਸਿੰਘ, ਟਰੱਕ ਯੂਨੀਅਨ ਦੇ ਪ੍ਰਧਾਨ ਰਣਜੀਤ ਸਿੰਘ ਪੋਲਾ ਪਰਮਿੰਦਰ ਸਿੰਘ ਖਾਲਸਾ,
ਪਟਿਆਲਾ
ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਜ਼ਿਲ੍ਹਾ ਪਟਿਆਲਾ ਵਿੱਚ ਰੇਲਵੇ ਸਟੇਸ਼ਨ ਪਿੰਡ ਕੌਲੀ ਵਿਖੇ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ, ਜਿਸ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਤੋਂ ਸੈਂਕੜੇ ਕਿਸਾਨਾਂ ਅਤੇ ਭਰਾਤਰੀ ਜਥੇਬੰਦੀਆਂ ਦੇ ਲੋਕਾਂ ਨੇ ਭਾਗ ਲਿਆ।ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਰਣਜੀਤ ਸਿੰਘ ਸਵਾਜਪੁਰ, ਡਾ. ਜਰਨੈਲ ਸਿੰਘ ਕਾਲੇਕੇ, ਸਤਵੰਤ ਸਿੰਘ ਵਜੀਦਪੁਰ, ਗੁਰਨਾਮ ਸਿੰਘ ਭੱਠਲ, ਪਰਮਜੀਤ ਸਿੰਘ।
ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ
ਸੰਯੁਕਤ ਕਿਸਾਨ ਮੋਰਚੇ ਵਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਦਿੱਤੇ ਭਾਰਤ ਬੰਦ ਦੇ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਟੌਲ ਪਲਾਜ਼ਾ ਕਾਲਾਝਾੜ ਵਿਖੇ ਵੱਡਾ ਇਕੱਠ ਕਰਕੇ ਕੇਂਦਰ ਸਰਕਾਰ ਖਿਲਾਫ ਲੰਬੀ ਲੜਾਈ ਲੜਨ ਦਾ ਐਲਾਨ ਕੀਤਾ ਗਿਆ।
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਅਬੋਹਰ ਰੇਲਵੇ ਸਟੇਸ਼ਨ ’ਤੇ ਧਰਨਾ ਲਾ ਕੇ ਬਠਿੰਡਾ- ਸ੍ਰੀਗੰਗਾਨਗਰ ਰੇਲਵੇ ਟਰੈਕ ਤੇ ਰੇਲ ਸੇਵਾਵਾਂ ਠੱਪ ਕਰ ਦਿੱਤੀਆਂ ਹਨ।
ਕੇਂਦਰ ਸਰਕਾਰ ਵੱਲੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਤੈਅ ਕਰਨ ਨੂੰ ਲੈ ਕੇ ਬਣਾਈ ਗਈ ਐੱਮ. ਐੱਸ. ਪੀ. ਕਮੇਟੀ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਨੇ ਵੱਡਾ ਐਲਾਨ ਕੀਤਾ ਸੀ ਕਿ ,ਇਸ ਕਮੇਟੀ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਦੇਸ਼ ’ਚ 31 ਜੁਲਾਈ ਨੂੰ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਟਰੇਨਾਂ ਦਾ ਚੱਕਾ ਜਾਮ ਕੀਤਾ ਜਾਵੇਗਾ।
ਇਸ ਦੌਰਾਨ ਉਨ੍ਹਾਂ ਨੇ ਇਲਜ਼ਾਮ ਲਾਇਆ ਕਿ ਐੱਮ. ਐੱਸ. ਪੀ. ਕਮੇਟੀ ਕੇਂਦਰ ਸਰਕਾਰ ਦੀ ਕਠਪੁਤਲੀ ਵਾਂਗ ਕੰਮ ਕਰੇਗੀ, ਇਸ ਲਈ ਉਹ ਇਸ ਦੇ ਖ਼ਿਲਾਫ਼ ਰੇਲਾਂ ਦਾ ਚੱਕਾ ਜਾਮ ਕਰਨਗੇ।