Punjab goverment : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿੰਨ ਮਹਿਲਾ ਵਿਧਾਇਕਾਂ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਸੂਬੇ ਦੀ ਸਹਾਇਤਾ ਪ੍ਰਾਪਤ ਰੀਪ੍ਰੋਡਕਟਿਵ ਤਕਨਾਲੋਜੀ ਤੇ ਸਰੋਗੇਸੀ ਬੋਰਡ ਦੇ ਗੈਰ ਸਰਕਾਰੀ ਮੈਂਬਰ ਵਜੋਂ ਨਾਮਜ਼ਦ ਕੀਤਾ ਹੈ।
ਸਰੋਗੇਸੀ (ਰੈਗੂਲੇਸ਼ਨ) ਐਕਟ, 2021 ਦੀ ਧਾਰਾ 26 ਦੇ ਉਪਬੰਧ ਅਨੁਸਾਰ ਮੁੱਖ ਮੰਤਰੀ ਨੇ ਵਿਧਾਨ ਸਭਾ ਲਈ ਤਿੰਨ ਮਹਿਲਾ ਮੈਂਬਰਾਂ ਨੂੰ ਨਾਮਜ਼ਦ ਕੀਤਾ ਹੈ। ਉਹ ਹਨ ਡਾ. ਅਮਨਦੀਪ ਕੌਰ ਅਰੋੜਾ (ਐਮ.ਐਲ.ਏ. ਮੋਗਾ), ਡਾ. ਜੀਵਨ ਜੋਤ ਕੌਰ (ਐਮ.ਐਲ.ਏ., ਅੰਮ੍ਰਿਤਸਰ ਪੂਰਬੀ) ਅਤੇ ਸ੍ਰੀਮਤੀ ਨੀਨਾ ਮਿੱਤਲ (ਐਮ.ਐਲ.ਏ. ਰਾਜਪੁਰਾ) ਜੋ ਬੋਰਡ ਦੇ ਅਹੁਦੇਦਾਰ ਮੈਂਬਰ ਹੋਣਗੇ।
ਇਨ੍ਹਾਂ ਵਿੱਚ ਵਿਧਾਨ ਸਭਾ ਹਲਕਾ ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ, ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਡਾ. ਜੀਵਨ ਜੋਤ ਕੌਰ ਤੇ ਵਿਧਾਨ ਸਭਾ ਹਲਕਾ ਰਾਜਪੁਰਾ ਤੋਂ ਵਿਧਾਇਕਾ ਨੀਨਾ ਮਿੱਤਲ ਸ਼ਾਮਲ ਹਨ।