ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਨਵਾਂ ਭਾਰਤ ਸਿਰਜਿਆ ਜਾ ਰਿਹਾ ਹੈ।ਕੌਮੀ ਝੰਡੇ ਦੇ ਨਿਰਮਾਤਾ ਪਿੰਗਲੀ ਵੈਂਕਈਆ ਦੇ ਸਨਮਾਨ ‘ਚ ਰੱਖੇ ‘ ਤਿਰੰਗਾ ਉਤਸਵ’ ਸਮਾਗਮ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਸਭ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ‘ਤੇ ਤਿਰੰਗਾ ਲਹਿਰਾ ਕੇ ਅਤੇ ਕੌਮੀ ਝੰਡੇ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਆਪਣੀ ਪ੍ਰੋਫਾਈਲ ‘ਤੇ ਅਪਲੋਡ ਕਰਕੇ ‘ਹਰ ਘਰ ਤਿਰੰਗਾ’ ਮੁਹਿੰਮ ਨੂੰ ਸਫਲ ਬਣਾਉਣ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ‘ਚ ਇੱਕ ਨਵੇਂ ਭਾਰਤ ਦਾ ਸੁਪਨਾ ਸਾਕਾਰ ਹੋ ਰਿਹਾ ਹੈ।ਪ੍ਰਧਾਨ ਮੰਤਰੀ ਮੋਦੀ ਨੇ ਦੁਨੀਆ ‘ਚ ਭਾਰਤ ਦਾ ਮਾਣ ਵਧਾਇਆ ਹੈ।ਦੁਨੀਆ ਕਿਸੇ ਵੀ ਮੁੱਦੇ ‘ਤੇ ਉਦੋਂ ਤੱਕ ਕੋਈ ਫੈਸਲਾ ਨਹੀਂ ਲੈਂਦੀ, ਜਦੋਂ ਤੱਕ ਪ੍ਰਧਾਨ ਮੰਤਰੀ ਮੋਦੀ ਆਪਣੇ ਰਾਇ ਨਹੀਂ ਦਿੰਦੇ।ਉਨ੍ਹਾਂ ਕਿਹਾ ਕਿ ਲੱਖਾਂ ਲੋਕਾਂ ਨੇ ਭਾਰਤ ਨੂੰ ਅਜਿਹਾ ਸਨਮਾਨ ਮਿਲਦਾ ਦੇਖਣ ਲਈ ਸਾਲ ਦਰ ਸਾਲ ਬਲੀਦਾਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਹੁਣ ‘ ਹਰ ਘਰ ਤਿਰੰਗਾ’ ਮੁਹਿੰਮ ਤਹਿਤ ਲੋਕਾਂ ਨੂੰ 13 ਤੋਂ 15 ਅਗਸਤ ਤੱਕ ਹਰ ਘਰ ‘ਚ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸੋਸ਼ਲ ਮੀਡੀਆ ‘ਤੇ ਆਪਣੀ ਪ੍ਰੋਫਾਈਲ ‘ਤੇ ਅਪਲੋਡ ਕਰਕੇ ਹਰ ਤਿਰੰਗਾ ਮਹਿੰਮ ਨੂੰ ਸਫਲ ਬਣਾਉਣ।