ਮੁੱਖ ਮੰਤਰੀ ਭਗਵੰਤ ਮਾਨ ਅਤੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਚੀਮਾ ਅੱਜ ਇਥੇ ਚੀਫ਼ ਜੁਡੀਸ਼ਲ ਮੈਜਿਸਟਰੇਟ ਅਮਨ ਇੰਦਰ ਸਿੰਘ ਦੀ ਅਦਾਲਤ ਵਿੱਚ ਦੋ ਸਾਲ ਪੁਰਾਣੇ ਕੇਸ ਵਿੱਚ ਪੇਸ਼ ਹੋਏ।
ਹਾਲਾਂਕਿ ਜਿਕਰਯੋਗ ਹੈ ਕਿ ਅਦਾਲਤ ਨੇ ਮੰਤਰੀ ਅਮਨ ਅਰੋੜਾ ਨੂੰ ਪੇਸ਼ੀ ਤੋਂ ਛੋਟ ਦੇ ਦਿੱਤੀ ਹੈ। 10 ਜਨਵਰੀ 2020 ਨੂੰ ਇੱਥੇ ਵਿਧਾਇਕ ਹੋਸਟਲ ਦੇ ਸਾਹਮਣੇ ਹੋਏ ਪ੍ਰਦਰਸ਼ਨ ਵਿੱਚ ਪੁਲੀਸ ‘ਤੇ ਪਥਰਾਅ ਕਰਨ ਦੇ ਦੋਸ਼ ਵਿੱਚ ਸ੍ਰੀ ਮਾਨ, ਸ੍ਰੀ ਚੀਮਾ ਅਤੇ ਸ੍ਰੀ ਅਰੋੜਾ ਸਮੇਤ 10 ‘ਆਪ’ ਆਗੂਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ।
ਦੱਸਿਆ ਜਾਂਦਾ ਹੈ ਕਿ ਇਸ ਸਬੰਧੀ ਪੁਲੀਸ ਨੇ ਕਈ ਧਰਾਵਾਂ ਹੇਠ ਕੇਸ ਦਰਜ ਕੀਤਾ ਸੀ।