ਵੀਰਵਾਰ, ਫਰਵਰੀ 12, 2026 03:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬੇਰੁਜ਼ਗਾਰ ਅਧਿਆਪਕਾਂ ਦੇ ਹੱਕ ‘ਚ ਆਪ ਦੇ ਨੌਜਵਾਨ ਵਿੰਗ ਨੇ ਘੇਰਿਆ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਘਰ

by propunjabtv
ਜੂਨ 22, 2021
in ਦੇਸ਼, ਪੰਜਾਬ, ਰਾਜਨੀਤੀ
0

ਸੰਗਰੂਰ/ਚੰਡੀਗੜ੍ਹ, 22 ਜੂਨ-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਨੌਜਵਾਨ ਵਿੰਗ ਵੱਲੋਂ ਅੱਜ ਸੰਗਰੂਰ ਵਿਖੇ ਈਟੀਟੀ ਟੈਟ ਪਾਸ ਅਤੇ ਕੱਚੇ ਅਧਿਆਪਕਾਂ ਦੇ ਸਮਰਥਨ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਿਹਾਹਿਸ਼ ਦਾ ਘਿਰਾਓ ਕੀਤਾ ਗਿਆ ਅਤੇ ਰੋਸ ਧਰਨਾ ਲਾਇਆ ਗਿਆ। ਇਸ ਧਰਨੇ ਦੀ ਅਗਵਾਈ ਆਪ ਦੇ ਵਿਧਾਇਕ ਅਤੇ ਸੂਬਾ ਪ੍ਰਧਾਨ (ਨੌਜਵਾਨ ਵਿੰਗ) ਗੁਰਮੀਤ ਸਿੰਘ ਮੀਤ ਹੇਅਰ ਨੇ ਕੀਤੀ, ਜਦੋਂ ਕਿ ਵਿਧਾਇਕਾ ਪ੍ਰੋ. ਬਲਜਿੰਦਰ ਕੌਰ, ਜ਼ਿਲ੍ਹਾ ਯੂਥ ਵਿੰਗ ਪ੍ਰਧਾਨ ਨਰਿੰਦਰ ਕੌਰ ਭਰਾਜ, ਪ੍ਰਸਿੱਧ ਗਾਇਕ ਤੇ ਆਪ ਆਗੂ ਬਲਕਾਰ ਸਿੱਧੂ ਅਤੇ ਡਾ. ਬਲਬੀਰ ਸਿੰਘ ਆਦਿ ਵਿਸ਼ੇਸ਼ ਤੌਰ ’ਤੇ ਧਰਨੇ ਵਿੱਚ ਸ਼ਾਮਲ ਹੋਏ।
ਇਸ ਸਮੇਂ ਸੰਬੋਧਨ ਕਰਦਿਆਂ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਲੱਖਾਂ ਨੌਜਵਾਨ ਨੌਕਰੀਆਂ ਲੈਣ ਲਈ ਸੰਘਰਸ਼ ਕਰ ਰਹੇ ਹਨ ਕਿਉਂਕਿ 2017 ਦੀਆਂ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਨੇ ਘਰ ਘਰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ। ਪਰ ਸਾਢੇ ਚਾਰ ਸਾਲਾਂ ਦਾ ਸਮਾਂ ਕੈਪਟਨ ਸਰਕਾਰ ਦਾ ਬੀਤ ਜਾਣ ’ਤੇ ਵੀ ਪੰਜਾਬ ਦੇ ਪੜ੍ਹੇ ਲਿਖੇ ਲੱਖਾਂ ਨੌਜਵਾਨ, ਈਟੀਟੀ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਸਰਕਾਰੀ ਨੌਕਰੀ ਲੈਣ ਲਈ ਸੜਕਾਂ ’ਤੇ ਬੈਠੇ ਹਨ, ਉਥੇ ਹੀ 15 ਸਾਲਾਂ ਤੋਂ ਕੱਚੇ ਅਧਿਆਪਕਾਂ ਵਜੋਂ ਨੌਕਰੀਆਂ ਕਰਦੇ ਹਜ਼ਾਰਾਂ ਅਧਿਆਪਕ ਆਪਣੀ ਨੌਕਰੀ ਰੈਗੂਲਰ ਕਰਾਉਣ ਲਈ ਸੰਘਰਸ਼ ਕਰ ਰਹੇ ਹਨ।
ਮੀਤ ਹੇਅਰ ਨੇ ਕਿਹਾ ਕਿ ਸਿੱਖਿਆ ਪ੍ਰੋਵਾਈਡਰ, ਏਆਈਈ, ਈਜੀਐਸ, ਐਸਟੀਆਰ ਆਦਿ ਕੱਚੇ ਅਧਿਆਪਕਾਂ ਨੇ ਆਪਣੀ ਜਿੰਦਗੀ ਦਾ ਕੀਮਤੀ ਸਮਾਂ ਸਰਕਾਰੀ ਸਕੂਲਾਂ ਨੂੰ ਦਿੱਤਾ ਅਤੇ ਮਹਿਜ਼ 5 ਹਜ਼ਾਰ ਤੋਂ 10 ਹਜ਼ਾਰ ਤੱਕ ਤਨਖਾਹਾਂ ‘ਤੇ ਕੰਮ ਕੀਤਾ। ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਇੰਨ੍ਹਾਂ ਅਧਿਆਪਕਾਂ ਦੇ ਪੱਲ੍ਹੇ ਲਾਰੇ ਹੀ ਪਏ ਅਤੇ ਹੁਣ ਪੰਜਾਬ ਦੀ ਕੈਪਟਨ ਸਰਕਾਰ ਹੱਕੀ ਮੰਗ ਰੈਗੂਲਰ ਕਰਨਾ ਤਾਂ ਦੂਰ ਸਗੋਂ ਪਿਛਲੇ ਲੰਬੇ ਸਮੇਂ ਤੋਂ ਮੀਟਿੰਗ ਕਰਨ ਤੋਂ ਵੀ ਕੰਨੀ ਕਤਰਾਅ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ਦੇ ਧਰਨੇ ਵਿੱਚ ਆ ਕੇ ਵਾਅਦਾ ਕੀਤਾ ਸੀ ਕਿ ਕਾਂਗਰਸ ਪਾਰਟੀ ਦੀ ਸਰਕਾਰ ਆਉਣ ‘ਤੇ ਉਹ ਪਹਿਲੀ ਹੀ ਕੈਬਨਿਟ ਮੀਟਿੰਗ ਵਿੱਚ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨਗੇ ਕਿਉਂਕਿ ਇੰਨ੍ਹਾਂ ਅਧਿਆਪਕਾਂ ਦੀ ਤਨਖਾਹ ਉਨ੍ਹਾਂ ਦੇ ਆਪਣੇ ਮਾਲੀ ਦੀ ਤਨਖਾਹ ਨਾਲੋਂ ਘੱਟ ਹੈ।
ਮੀਤ ਹੇਅਰ ਨੇ ਕਿਹਾ ਕਿ ਅੱਜ ਕੈਪਟਨ ਅਮਰਿੰਦਰ ਸਿੰਘ ਨੂੰ ਸਰਕਾਰੀ ਨੌਕਰੀਆਂ ਲੈਣ ਲਈ ਪਟਿਆਲਾ ਸ਼ਹਿਰ ਵਿਚ ਤਿੰਨ ਮਹੀਨਿਆਂ ਤੋਂ ਟਾਵਰ ’ਤੇ ਚੜੇ ਨੌਜਵਾਨ ਕਿਉਂ ਦਿਖਾਈ ਨਹੀਂ ਦਿੰਦੇ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਮੰਤਰੀਆਂ ਅਤੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇ ਕੇ ਪੰਜਾਬ ਦੇ ਨੌਜਵਾਨਾਂ ਨਾਲ ਧਰੋਹ ਕਮਾਇਆ ਹੈ ਕਿਉਂਕਿ ਜੇਕਰ ਅਤਿਵਾਦ ਵਿੱਚ ਮਾਰੇ ਜਾਣਾ ਹੀ ਨੌਕਰੀ ਦਾ ਆਧਾਰ ਹੈ ਤਾਂ ਕੈਪਟਨ ਸਰਕਾਰ ਕਾਲੇ ਦੌਰ ਵਿੱਚ ਜਾਨਾਂ ਗਵਾਉਣ ਵਾਲੇ ਲੱਖਾਂ ਵਿਅਕਤੀਆਂ ਦੇ ਪਰਿਵਾਰਾਂ ਨੂੰ ਨੌਕਰੀ ਦੇਵੇ।
ਪ੍ਰੋ. ਬਲਜਿੰਦਰ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਚੋਣਾਂ ’ਚ ਕੀਤੇ ਵਾਅਦਿਆਂ ਤੋਂ ਮੁਕਰਦਿਆਂ ਅਧਿਆਪਕਾਂ ’ਤੇ ਅੱਤਿਆਚਾਰ ਹੀ ਕੀਤੇ ਹਨ। ਕਾਂਗਰਸ ਸਰਕਾਰ ਨੇ ਨਾ ਤਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਅਤੇ ਨਾ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਾਲਾਂ ਤੋਂ ਆਪਣੀ ਨੌਕਰੀ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਨੂੰ ਪੱਕੀ ਨੌਕਰੀ ਦਿੱਤੀ ਜਾਵੇ । ਪ੍ਰੋ. ਬਲਜਿੰਦਰ ਕੌਰ ਨੇ ਅੱਗੇ ਕਿਹਾ ਕਿ 2022 ਦੀਆਂ ਚੋਣਾਂ ਵਿੱਚ ਪੰਜਾਬ ਦੇ ਬੇਰੁਜ਼ਗਾਰ ਨੌਜਵਾਨ ਅਤੇ ਕੱਚੀਆਂ ਨੌਕਰੀਆਂ ਕਰਦੇ ਅਧਿਆਪਕਾਂ ਸਮੇਤ ਸਮੂਹ ਪੰਜਾਬੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਵਾਅਦਿਆਂ ਤੋਂ ਮੁਕਰਨ ਦਾ ਹਿਸਾਬ ਜ਼ਰੂਰ ਲੈਣਗੇ ਅਤੇ ਸੱਤਾ ਤੋਂ ਬਾਹਰ ਕਰਕੇ ਕਰਾਰਾ ਜਵਾਬ ਦੇਣਗੇ। ਇਸ ਸਮੇਂ ਦਵਿੰਦਰ ਸਿੰਘ ਬਦੇਸ਼ਾ, ਗੁਨਿਦਰਜੀਤ ਸਿੰਘ ਜਵੰਦਾ, ਗੁਰਦੀਪ ਬਾਠ, ਚੇਤਨ ਜੌੜਾਮਾਜਰਾ, ਜਸਵੀਰ ਕੁਦਨੀ, ਕੁਲਜਿੰਦਰ ਢੀਂਡਸਾ , ਮੇਘਰਾਜ ਪਟਿਆਲਾ, ਰਾਜਵੰਤ ਘੁੱਲੀ, ਜਤਿੰਦਰ ਭੱਲਾ, ਲਾਲਜੀਤ ਸਿੰਘ ਭੁੱਲਰ, ਜ਼ਮੀਲ ਉੱਲ ਰਹਿਮਾਨ, ਜੇ ਪੀ ਸਿੰਘ, ਕੁੰਦਨ ਗੋਗੀਆ, ਅਵਤਾਰ ਤਾਰੀ, ਰਾਜਿੰਦਰ ਗੋਗੀ ਆਦਿ ਹਾਜ਼ਰ ਸਨ।

Tags: AAP youth wingeducation ministerunemployed teachersVijay Inder Singla
Share208Tweet130Share52

Related Posts

ਇਸ ਹਫ਼ਤੇ ਬੰਦ ਹੋਣਗੀਆਂ ਇਹ 2 ਵੰਦੇ ਭਾਰਤ ਟ੍ਰੇਨਾਂ; ਭਾਰਤੀ ਰੇਲਵੇ ਨੇ ਇਸ ਕਰਕੇ ਲਿਆ ਇਹ ਫੈਸਲਾ…, ਜਾਣੋ ਕਿਹੜੇ ਰੂਟ ਹੋਣਗੇ ਪ੍ਰਭਾਵਿਤ

ਫਰਵਰੀ 12, 2026

ਤਰਨਤਾਰਨ ਲਾਅ ਕਾਲਜ ‘ਚ ਆਪਣੇ ਸਹਿਪਾਠੀ ਦਾ ਕਤਲ ਕਰਨ ਵਾਲੇ ਪ੍ਰਿੰਸ ਨੇ ਵੀ ਤੋੜਿਆ ਦਮ

ਫਰਵਰੀ 12, 2026

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 12, 2026

ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ

ਫਰਵਰੀ 12, 2026

ਮਾਨਸਾ : ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਐਸਐਸਪੀ ਦਫ਼ਤਰ ਬਾਹਰ ਲਾਇਆ ਧਰਨਾ, ਪੜ੍ਹੋ ਵੇਰਵਾ

ਫਰਵਰੀ 11, 2026

ਵਿਦੇਸ਼ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਫਰਵਰੀ 11, 2026
Load More

Recent News

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.