Electricity (Amendment) Bill 2022: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਬਿਜਲੀ ਸੋਧ ਬਿੱਲ-2022 ਵਾਪਸ ਲਿਆ ਜਾਵੇ ਅਤੇ ਇਸ ਮਾਮਲੇ ਵਿਚ ਰਾਜਾਂ, ਕਿਸਾਨਾਂ ਤੇ ਕਿਸਾਨ ਯੂਨੀਅਨਾਂ ਸਮੇਤ ਸਾਰੀਆਂ ਸਬੰਧਤ ਧਿਰਾਂ ਨਾਲ ਮਸ਼ਵਰਾ ਕੀਤਾ ਜਾਵੇ।
ਬਾਦਲ ਨੇ ਕਿਹਾ ਕਿ ਸਰਕਾਰ ਇਹ ਸੋਧ ਬਿੱਲ ਸਾਂਝੀ ਸੰਸਦੀ ਕਮੇਟੀ ਨੂੰ ਭੇਜ ਸਕਦੀ ਹੈ ਤਾਂ ਕਿ ਸਾਰੇ ਇਤਰਾਜ਼ਾਂ ’ਤੇ ਗੱਲਬਾਤ ਕਰ ਕੇ ਅੰਤਿਮ ਫੈਸਲਾ ਲਿਆ ਜਾਵੇ।
ਉਨ੍ਹਾਂ ਯਾਦ ਕਰਵਾਇਆ ਕਿ ਜਦੋਂ ਕੇਂਦਰ ਸਰਕਾਰ ਨੇ 9 ਦਸੰਬਰ 2021 ਨੂੰ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਸੀ ਤਾਂ ਨਾਲ ਹੀ ਕਿਹਾ ਸੀ ਕਿ ਉਹ ਬਿਜਲੀ ਸੋਧ ਬਿੱਲ-2022 ਨੂੰ ਰਾਜਾਂ, ਸਿਆਸੀ ਪਾਰਟੀਆਂ, ਕਿਸਾਨਾਂ ਤੇ ਕਿਸਾਨ ਸੰਗਠਨਾਂ ਨਾਲ ਸਲਾਹ ਮਸ਼ਵਰਾ ਕੀਤੇ ਬਗੈਰ ਇਸ ਨੂੰ ਅੱਗੇ ਨਹੀਂ ਲਿਆਉਣਗੇ।
ਬਾਦਲ ਮੁਤਾਬਕ ਕਿਸਾਨਾਂ ਨੂੰ ਇਹ ਪੱਕਾ ਵਿਸ਼ਵਾਸ ਹੈ ਕਿ ਬਿਜਲੀ ਸੋਧ ਬਿੱਲ ਉਨ੍ਹਾਂ ਦੇ ਹਿੱਤਾਂ ਦੇ ਵਿਰੁੱਧ ਹੈ। ਬਿਜਲੀ ਸੈਕਟਰ ਵਿਚ ਇਹ ਆਮ ਧਾਰਨਾ ਹੈ ਕਿ ਜੇਕਰ ਬਿਜਲੀ ਸੈਕਟਰ ਨੂੰ ਪ੍ਰਾਈਵੇਟ ਸੈਕਟਰ ਵਾਸਤੇ ਖੋਲ੍ਹ ਦਿੱਤਾ ਗਿਆ ਤਾਂ ਫਿਰ ਕਿਸਾਨ ਤੇ ਸਮਾਜ ਦੇ ਕਮਜ਼ੋਰ ਵਰਗ ਪ੍ਰਭਾਵਿਤ ਹੋਣਗੇ।
ਇਹ ਵੀ ਪੜ੍ਹੋ : Punjab Buses Srtike:ਪ੍ਰਾਈਵੇਟ ਬੱਸਾਂ ਦੇ ਟਾਇਰ ਦੀਆਂ ਬਰੇਕਾਂ 9 ਅਗੱਸਤ ਨੂੰ ਪੰਜਾਬ ‘ਚ ਲੱਗਣਗੀਆਂ