ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਬੱਚੀ ਦੀ ਲਾਸ਼ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ। ਸ਼੍ਰੋਮਣੀ ਕਮੇਟੀ ਨੇ ਬੱਚੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੁਲਸ ਦੇ ਹਵਾਲੇ ਕਰ ਦਿੱਤਾ ਹੈ।
ਜਿਸ ਤੋਂ ਬਾਅਦ ਪੁਲਸ ਨੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲਿਆ। ਜਿਸ ‘ਚ ਇਕ ਸ਼ਕੀ ਔਰਤ ਸਾਫ ਦੇਖੀ ਜਾ ਰਹੀ ਹੈ। ਸੀ. ਸੀ. ਟੀ. ਵੀ. ਵਿਚ ਕੈਦ ਹੋਈ ਔਰਤ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਵਿਚ ਬੱਚੀ ਨੂੰ ਆਪਣੀ ਗੋਦੀ ਵਿਚ ਚੁੱਕੀ ਆਉਂਦੀ ਦਿਖਾਈ ਦੇ ਰਹੀ ਹੈ। ਇਸ ਫੁਟੇਜ ਦੇ ਆਧਾਰ ’ਤੇ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਥਾਣਾ ਕੋਤਵਾਲੀ ਦੇ ਇੰਚਾਰਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੱਚੀ ਦੀ ਲਾਸ਼ ਨੂੰ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਬਣੀ ਹੱਥ ਧੋਣ ਵਾਲੀ ਜਗ੍ਹਾ ਕੋਲ ਰੱਖਿਆ ਗਿਆ ਸੀ। ਲਾਸ਼ ਨੂੰ ਦੇਖ ਕੇ ਅਜਿਹਾ ਨਹੀਂ ਲੱਗ ਰਿਹਾ ਸੀ ਕਿ ਉਹ ਮੁਰ ਚੁੱਕੀ ਹੈ, ਇੰਝ ਲੱਗ ਰਿਹਾ ਸੀ ਕਿ ਬੱਚੀ ਸੁੱਤੀ ਪਈ ਹੈ। ਕੱਪੜਿਆਂ ਤੋਂ ਬੱਚੀ ਚੰਗੇ ਘਰ ਦੀ ਲੱਗ ਰਹੀ ਹੈ, ਜਿਸ ਦੇ ਸਰੀਰ ’ਤੇ ਕੋਈ ਸੱਟ ਦਾ ਨਿਸ਼ਾਨ ਨਹੀਂ ਹੈ। ਫਿਲਹਾਲ ਪੁਲਸ ਸੀ. ਸੀ. ਟੀ. ਵੀ. ਫੁਟੇਜ ਦੇ ਆਧਾਰ ’ਤੇ ਇਕ ਪਾਸੇ ਜਿੱਥੇ ਮਹਿਲਾ ਦੀ ਪਹਿਚਾਣ ਕਰ ਰਹੀ ਹੈ, ਉਥੇ ਹੀ ਦੂਜੇ ਪਾਸੇ ਬੱਚੀ ਦੇ ਪਰਿਵਾਰ ਦਾ ਪਤਾ ਲਗਾਉਣ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ।