ਚੰਡੀਗੜ 24 ਜੂਨ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਆਖਿਆ ਹੈ ਕਿ ਬਾਜਵਾ ਪਰਿਵਾਰ ਦੁਸਰਿਆਂ ਤੇ ਚਿੱਕੜ ਸੁੱਟਣ ਦੀ ਬਜਾਏ ਰਾਜ ਦੇ ਨੌਜਵਾਨਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਜਨਤਕ ਤੌਰ ਤੇ ਮਾਫੀ ਮੰਗੇ।
ਅੱਜ ਇੱਥੋਂ ਜਾਰੀ ਬਿਆਨ ਵਿਚ ਜਾਖੜ ਨੇ ਆਖਿਆ ਕਿ ਬਾਜਵਾ ਪਰਿਵਾਰ ਨੇ ਸਰਕਾਰੀ ਨੌਕਰੀ ਲੈ ਕੇ ਨਾ ਕੇਵਲ ਰਾਜ ਦੇ ਹਜਾਰਾਂ ਨੌਜਵਾਨਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਸਗੋਂ ਉਨਾਂ ਨੇ ਆਪਣੇ ਮੁੱਖ ਮੰਤਰੀ ਅਤੇ ਆਪਣੀ ਪਾਰਟੀ ਦੀ ਸ਼ਾਖ ਨੂੰ ਵੀ ਨੁਕਸਾਨ ਪਹੁੰਚਾਇਆ ਹੈ ਅਤੇ ਆਪਣੇ ਪਿਤਾ ਦੇ ਨਾਂਅ ਨੂੰ ਵੀ ਵੱਟਾ ਲਗਾਇਆ ਹੈ। ਉਨਾਂ ਨੇ ਕਿਹਾ ਕਿ ਹੁਣ ਵੀ ਨੈਤਿਕ ਅਧਾਰ ਤੇ ਨੌਕਰੀ ਛੱਡਣ ਦੀ ਬਜਾਏ ਬਾਜਵਾ ਪਰਿਵਾਰ ਦੂਸਰਿਆਂ ਤੇ ਚਿੱਕੜ ਸੁੱਟ ਕੇ ਆਪਣੀਆਂ ਗਲਤੀਆਂ ਤੇ ਪਰਦਾ ਪਾਉਣ ਦੀ ਕੋਸਿਸ਼ ਕਰ ਰਿਹਾ ਹੈ। ਉਨਾਂ ਨੇ ਕਿਹਾ ਕਿ ਬਿਹਤਰ ਹੋਵੇਗਾ ਅੱਜ ਵੀ ਜੇਕਰ ਉਹ ਆਪਣੀ ਗਲਤੀ ਮੰਨ ਕੇ ਜਨਤਕ ਤੌਰ ਤੇ ਰਾਜ ਦੇ ਲੋਕਾਂ ਤੋਂ ਮਾਫੀ ਮੰਗ ਲੈਣ।
ਜਾਖੜ ਨੇ ਕਿਹਾ ਕਿ ਜਿੱਥੋਂ ਤੱਕ ਅਜੈਵੀਰ ਜਾਖੜ ਦੇ ਚੇਅਰਮੈਨ ਹੋਣ ਦਾ ਸਵਾਲ ਹੈ, ਉਨਾਂ ਨੇ ਆਪਣੇ ਕਾਰਜਕਾਲ ਦੌਰਾਨ ਸਰਕਾਰੀ ਖਜਾਨੇ ਤੋਂ ਇਕ ਪੈਸਾ ਵੀ ਵੇਤਨ ਦੇ ਤੌਰ ਤੇ ਨਹੀਂ ਲਿਆ ਹੈ ਅਤੇ ਨਾ ਹੀ ਕੋਈ ਹੋਰ ਲਾਭ ਲਿਆ ਹੈ। ਉਨਾਂ ਦੀ ਆਪਣੀ ਇਕ ਵਿਲੱਖਣ ਪਹਿਚਾਣ ਹੈ ਅਤੇ ਉਹ ਇੱਕਲੇ ਅਜਿਹੇ ਭਾਰਤੀ ਹਨ ਜਿੰਨਾਂ ਨੂੰ ਸੰਯੁਕਤ ਰਾਸਟਰ ਨੇ ਹੰਢਣਸਾਰ ਖੁਰਾਕ ਪ੍ਰਣਾਲੀਆਂ (Sustainable Food Systems) ਦੇ ਡਿਜਾਈਨ ਲਈ ਸਤੰਬਰ 2021 ਵਿੱਚ ਹੋਣ ਵਾਲੇ ਸੰਯੁਕਤ ਰਾਸਟਰ ਦੇ ਫੂਡ ਸਿਸਟਮਜ ਸੰਮੇਲਨ (UN Food Systems Summit) ਦਾ ਐਕਸਨ ਟ੍ਰੈਕ 2 ਦਾ ਕੋ-ਚੇਅਰਮੈਨ ਵੀ ਨਿਯੁਕਤ ਕੀਤਾ ਹੋਇਆ ਹੈ। ਇਸ ਤੋਂ ਬਿਨਾਂ ਅਜੈਵੀਰ ਜਾਖੜ ਇਸ ਵੇਲੇ ਵੀ ਵਰਲਡ ਇਕਨਾਮਿਕ ਫੋਰਮ ਵਿਖੇ ਫੂਡ ਸਿਸਟਮਜ ਈਨੀਸੀਏਟਿਵ ਸਟੀਵਰਡਸਪਿ ਬੋਰਡ (Food Systems Initiative Stewardship Board) ਦਾ ਵੀ ਮੈਂਬਰ ਹੈ। ਉਨਾਂ ਦੀ ਖੇਤੀ ਸੈਕਟਰ ਪ੍ਰਤੀ ਜਾਣਕਾਰੀ ਅਤੇ ਸਮਝ ਕਾਰਨ ਕਮਿਸ਼ਨ ਦਾ ਚੇਅਰਮੈਨ ਬਣਨ ਤੋਂ ਪਹਿਲਾਂ ਵੀ ਭਾਰਤ ਸਰਕਾਰ ਵੱਲੋਂ ਉਨਾਂ ਨੂੰ ਪਿੱਛਲੇ ਕਈ ਸਾਲਾਂ ਤੋਂ ਸਲਾਨਾ ਬਜਟ ਤੋਂ ਪਹਿਲਾਂ ਚਰਚਾ ਲਈ ਬੁਲਾਇਆ ਜਾਂਦਾ ਹੈ।