BJP drops Nitin Gadkari, Shivraj Singh Chouhan:ਭਾਜਪਾ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਬਾਹਰ ਕਰਕੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀਐੱਸ ਯੇਦੀਯੁਰੱਪਾ ਅਤੇ ਕੇਂਦਰੀ ਮੰਤਰੀ ਸਰਬਾਨੰਦ ਸੋਨੋਵਾਲ ਨੂੰ ਆਪਣੀ ਨੀਤੀ ਬਣਾਉਣ ਵਾਲੀ ਸਿਖ਼ਰਲੀ ਸੰਸਥਾ ਸੰਸਦੀ ਬੋਰਡ ਵਿੱਚ ਸ਼ਾਮਲ ਕਰ ਲਿਆ ਹੈ।
ਪਾਰਟੀ ਬੋਰਡ ’ਚ ਛੇ ਨਵੇਂ ਚਿਹਰਿਆਂ ਨੂੰ ਸ਼ਾਮਲ ਕੀਤਾ ਹੈ। ਰਾਜ ਸਭਾ ਮੈਂਬਰ ਅਤੇ ਪਾਰਟੀ ਦੇ ਹੋਰ ਪੱਛੜੀਆਂ ਸ਼੍ਰੇਣੀਆਂ (ਓਬੀਸੀ) ਮੋਰਚਾ ਦੇ ਕੌਮੀ ਪ੍ਰਧਾਨ ਕੇ. ਲਕਸ਼ਮਣ, ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਪਾਰਟੀ ਦੀ ਕੌਮੀ ਸਕੱਤਰ ਤੇ ਸਾਬਕਾ ਸੰਸਦ ਮੈਂਬਰ ਸੁਧਾ ਯਾਦਵ ਅਤੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਸਤਿਆਨਾਰਾਇਣ ਜਾਤੀਆ ਨੂੰ ਸੰਸਦੀ ਬੋਰਡ ਦਾ ਮੈਂਬਰ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ : ਰੂਸ ਤੋਂ ਤੇਲ ਖਰੀਦਣ ਕਾਰਨ ਅਮਰੀਕਾ ‘ਤੇ ਹੋਰ ਮੁਲਕ ਸਾਡੇ ਤੋਂ ਨਾਖੁਸ਼ ਹਨ:ਵਿਦੇਸ਼ ਮੰਤਰੀ ਜੈਸ਼ੰਕਰ
ਇਸ ਦੌਰਾਨ, ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ, ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਭੂਪੇਂਦਰ ਯਾਦਵ, ਓਮ ਮਾਥੁਰ ਅਤੇ ਇਸ ਦੇ ਮਹਿਲਾ ਵਿੰਗ ਦੀ ਮੁਖੀ ਵਨਾਥੀ ਸ਼੍ਰੀਨਿਵਾਸਨ ਨੂੰ ਪਾਰਟੀ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਦਾ ਮੈਂਬਰ ਬਣਾਇਆ ਗਿਆ ਹੈ। ਸਾਬਕਾ ਕੇਂਦਰੀ ਮੰਤਰੀ ਸ਼ਾਹਨਵਾਜ਼ ਹੁਸੈਨ ਅਤੇ ਜੁਆਲ ਓਰਾਨ ਨੂੰ ਇਸ ਤੋਂ ਬਾਹਰ ਕਰ ਦਿੱਤਾ ਗਿਆ ਹੈ। ਸੰਸਦੀ ਬੋਰਡ ਦੇ ਸਾਰੇ ਮੈਂਬਰ ਵੀ ਸੀਈਸੀ ਦਾ ਹਿੱਸਾ ਹਨ।
ਪਾਰਟੀ ਪ੍ਰਧਾਨ ਜੇਪੀ ਨੱਢਾ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਸੰਗਠਨ ਦੇ ਜਨਰਲ ਸਕੱਤਰ ਬੀਐੱਲ ਸੰਤੋਸ਼ ਪਹਿਲਾਂ ਹੀ ਸੰਸਦੀ ਬੋਰਡ ਦੇ ਮੈਂਬਰ ਹਨ। ਜਦਕਿ ਦੇਵੇਂਦਰ ਫੜਨਵੀਸ, ਓਮ ਮਾਥੁਰ, ਭੁਪਿੰਦਰ ਯਾਦਵ ਨੂੰ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦਾ ਮੈਂਬਰ ਬਣਾਇਆ ਗਿਆ, ਜਦ ਕਿ ਸ਼ਾਹਨਵਾਜ਼ ਹੁਸੈਨ ਨੂੰ ਹਟਾ ਦਿੱਤਾ ਗਿਆ ਹੈ।