ਪਿੰਡ ਬੱਲ ਖੁਰਦ ਨੇੜਪੰਜਾਬ ਰੋਡਵੇਜ਼ ਦੀ ਇਕ ਬੱਸ ਦੀ ਲਪੇਟ ਵਿਚ ਆਉਣ ਕਾਰਨ ਦੋ ਮੋਟਰਸਾਈਕਲ ਸਵਾਰਾਂ ਦੀ ਮੌਕੇ ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮੁਰਾਦਪੁਰਾ ਥਾਣਾ ਕੰਬੋਅ ਦੇ ਵਸਨੀਕ ਹਰਭਜਨ ਸਿੰਘ ਪੁੱਤਰ ਦਰਸ਼ਨ ਸਿੰਘ ਅਤੇ ਜਸਬੀਰ ਸਿੰਘ ਪੁੱਤਰ ਸਾਧਾ ਸਿੰਘ ਆਪਣੇ ਡਿਸਕਵਰ ਮੋਟਰਸਾਈਕਲ ਨੰਬਰ ਪੀ ਬੀ 02 ਈ 2483 ਤੇ ਸਵਾਰ ਹੋ ਕੇ ਫਤਿਹਗੜ ਚੂੜੀਆਂ ਰੋਡ ਪਿੰਡ ਮਹੱਦੀਪੁਰਾ ਵਿਖੇ ਜਾ ਰਹੇ ਸਨ ਕੇ ਉਧਰੋਂ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਨੰਬਰ ਪੀ ਬੀ 02 ਡੀ ਓ 9038 ਦੀ ਲਪੇਟ ਵਿੱਚ ਆ ਗਏ, ਜਿਸ ਦੌਰਾਨ ਦੋਵਾਂ ਦੀ ਮੌਕੇ ਤੇ ਹੀ ਮੌਤ ਹੋ ਗਈ।
ਜਦਕਿ ਸਥਾਨਕ ਲੋਕਾਂ ਵੱਲੋਂ ਬੱਸ ਡਰਾਈਵਰ ਨੂੰ ਮੌਕੇ ਤੋਂ ਕਾਬੂ ਕਰਕੇ ਉਸ ਦੀ ਕੁੱਟਮਾਰ ਕੀਤੀ ਗਈ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਬੱਲ ਖੁਰਦ ਏਐਸਆਈ ਜਸਬੀਰ ਸਿੰਘ ਨੇ ਦੱਸਿਆ ਕਿ ਸਥਿਤੀ ਨੂੰ ਕਾਬੂ ਹੇਠ ਕੀਤਾ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : gurdaspur flood:ਡੇਰਾ ਬਾਬਾ ਨਾਨਕ ਦੇ ਪਿੰਡ ਘੋਨੇਵਾਲ ਵਿੱਚ ਹੜ ਵਰਗੇ ਹਾਲਾਤ ਬਣੇ…
ਇਸ ਸੜਕ ਹਾਦਸੇ ਤੋਂ ਬਾਅਦ ਗੁੱਸੇ ਵਿੱਚ ਆਏ ਸਥਾਨਕ ਲੋਕਾਂ ਵੱਲੋਂ ਕਿਸਾਨ ਜਥੇਬੰਦੀਆਂ ਦੀ ਮਦਦ ਨਾਲ ਇਸ ਸੜਕ ਨੂੰ ਜਾਮ ਕਰਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਰੋਸ ਮੁਜ਼ਾਹਰਾ ਕੀਤਾ ਗਿਆ।