ਕੇਂਦਰ ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਨੂੰ ਜ਼ੈੱਡ ਸ਼੍ਰੇਣੀ ਦੀ ਵੀਆਈਪੀ ਸੁਰੱਖਿਆ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਅਨੁਸਾਰ ਆਲ-ਇੰਡੀਆ ਕਵਰ “ਭੁਗਤਾਨ ਦੇ ਅਧਾਰ” ‘ਤੇ ਹੋਵੇਗਾ ਅਤੇ ਪ੍ਰਤੀ ਮਹੀਨਾ ਲਗਭਗ ₹15-20 ਲੱਖ ਖਰਚ ਹੋਣ ਦੀ ਉਮੀਦ ਹੈ।
ਸੂਤਰਾਂ ਨੇ ਕਿਹਾ ਹੈ ਕਿ ਗੌਤਮ ਅਡਾਨੀ ਨੂੰ ਕੇਂਦਰੀ ਸੁਰੱਖਿਆ ਏਜੰਸੀਆਂ ਦੁਆਰਾ ਤਿਆਰ ਖਤਰੇ ਦੀ ਧਾਰਨਾ ਰਿਪੋਰਟ ਦੇ ਆਧਾਰ ‘ਤੇ ‘ਜ਼ੈੱਡ’ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਸੀ।
ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਵੀਆਈਪੀ ਸੁਰੱਖਿਆ ਵਿੰਗ ਨੂੰ ਕੰਮ ਸੰਭਾਲਣ ਲਈ ਕਿਹਾ ਹੈ ,
ਇਹ ਵੀ ਪੜ੍ਹੋ :ਵੀਡੀਓ ਵਾਇਰਲ ਹੋਣ ਉਪਰੰਤ ਵਿਧਾਇਕ ਹਰਮੀਤ ਪਠਾਣਮਾਜਰਾ ਦਾ ਵੱਡਾ ਬਿਆਨ,ਵੀਡੀਓ ਵੀ ਦੇਖੋ …
ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰਿਲਾਇੰਸ ਇੰਡਸਟਰੀਜ਼ ਲਿਮਟਿਡ (RIL) ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਕੇਂਦਰ ਸਰਕਾਰ ਨੇ 2013 ਵਿੱਚ ‘Z’ ਸ਼੍ਰੇਣੀ ਦਾ VIP ਕਵਰ ਦਿੱਤਾ ਸੀ। ਕੁਝ ਸਾਲਾਂ ਬਾਅਦ ਉਨ੍ਹਾਂ ਦੀ ਪਤਨੀ ਨੀਤਾ ਅੰਬਾਨੀ ਨੂੰ ਵੀ ਹੇਠਲੀ ਸ਼੍ਰੇਣੀ ਦਾ ਕਵਰ ਦਿੱਤਾ ਗਿਆ ਸੀ।