ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਅਜੀਤ ਸਿੰਘ ਕੋਹਾੜ ਦੇ ਭਤੀਜੇ ਨਿਰਮਲ ਸਿੰਘ ਕੋਹਾੜ ਨੇ ਅੱਜ ਆਪਣੇ ਘਰ ’ਚ ਕਥਿਤ ਤੌਰ ‘ਤੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਉਹ 54 ਸਾਲ ਦੇ ਸਨ। ਉਨ੍ਹਾਂ ਆਪਣੀ ਲਾਇਸੈਂਸੀ ਬੰਦੂਕ ਨਾਲ ਖੁਦ ਨੂੰ ਗੋਲੀ ਮਾਰ ਲਈ।
ਪਰਿਵਾਰ ਵਿੱਚ ਕਥਿਤ ਕਲੇਸ਼ ਕਾਰਨ ਉਨ੍ਹਾਂ ਨੇ ਇਹ ਕਦਮ ਚੁੱਕਿਆ। ਉਹ ਨੂਰਮਹਿਲ ਵਿੱਚ ਸਹਿਕਾਰੀ ਬੈਂਕ ਦਾ ਮੈਨੇਜਰ ਸਨ। ਨਿਰਮਲ ਸਿੰਘ ਕੋਹਾੜ ਦਾ ਆਪਣੇ ਪਰਿਵਾਰ ਦੇ ਕਿਸੇ ਮੈਂਬਰ ਨਾਲ ਝਗੜਾ ਹੋਇਆ, ਜਿਸ ਤੋਂ ਬਾਅਦ ਮੈਨੇਜਰ ਵਲੋਂ ਇਹ ਕਦਮ ਚੁੱਕਿਆ ਗਿਆ।
ਇਸ ਘਟਨਾ ਦਾ ਪਤਾ ਲੱਗਣ ’ਤੇ ਡੀਐੱਸਪੀ ਸ਼ਾਹਕੋਟ ਗੁਰਪ੍ਰੀਤ ਸਿੰਘ ਗਿੱਲ, ਐੱਸਐੱਚਓ ਸ਼ਾਹਕੋਟ ਗੁਰਿੰਦਰਜੀਤ ਸਿੰਘ ਨਾਗਰਾ ਪੁਲੀਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਗਏ ਸਨ।