ਕਾਂਗਰਸ ‘ਚ ਇੱਕ ਪਾਸੇ ਤਾਂ ਪਾਰਟੀ ਦੇ ਲੀਡਰ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨੇ ਸਾਧ ਰਹੇ ਹਨ ਦੂਜੇ ਪਾਸੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਕੇਂਦਰ ਸਰਕਾਰ ‘ਤੇ ਨਿਸ਼ਾਨੇ ਸਾਧ ਰਹੇ ਹਨ | ਕੁਝ ਸਮਾਂ ਪਹਿਲਾ ਹੀ ਰਾਹੁਲ ਗਾਂਧੀ ਨੇ ਇੱਕ ਟਵੀਟ ਕੀਤਾ ਹੈ ਜਿਸ ‘ਚ ਰਾਹੁਲ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅਜਿਹਾ ਨਹੀਂ ਹੈ ਕਿ ਸਿਰਫ ਕੋਵਿਡ ਪਾਬੰਦੀਆਂ ਕਾਰਨ ਹੀ ਜਨਤਕ ਆਵਾਜਾਈ ਸੇਵਾ ਦੇ ਲਈ ਲੰਬੀਆਂ ਕਤਾਰਾਂ ਲੱਗ ਰਹੀਆਂ ਹਨ, ਬਲਕਿ ਇਸਦਾ ਅਸਲ ਕਾਰਨ ਹੈ ਪੈਟਰੋਲੀਅਮ ਉਤਪਾਦਾਂ ਦੀਆਂ ਉੱਚ ਕੀਮਤਾਂ ਹਨ।
ਉਨ੍ਹਾਂ ਨੇ ਟਵੀਟ ਕੀਤਾ ਕਿ, “ਜਨਤਕ ਟ੍ਰਾਂਸਪੋਰਟ ਸੇਵਾ ਲਈ ਲੰਬੀ-ਅਸੁਵਿਧਾਜਨਕ ਕਤਾਰਾਂ ਦਾ ਕਾਰਨ ਸਿਰਫ ਕੋਵਿਡ ਪਾਬੰਦੀਆਂ ਦਾ ਨਹੀਂ ਹਨ। ਅਸਲ ਕਾਰਨ ਜਾਣਨ ਲਈ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਚੈੱਕ ਕਰੋ।” ਕਾਂਗਰਸ ਪਿਛਲੇ ਕੁੱਝ ਮਹੀਨਿਆਂ ਤੋਂ ਸਰਕਾਰ ‘ਤੇ ਲਗਾਤਾਰ ਦੋਸ਼ ਲਗਾ ਰਹੀ ਹੈ ਕਿ ਉਹ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਵਧਾ ਕੇ ਹਰ ਸਾਲ ਲੱਖਾਂ ਰੁਪਏ ਕਮਾ ਰਹੀ ਹੈ, ਪਰ ਕੋਵਿਡ ਸੰਕਟ ਦੇ ਸਮੇਂ ਆਮ ਲੋਕਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਕਦਮ ਨਹੀਂ ਚੁੱਕ ਰਹੀ ਹੈ।
ਜ਼ਿਕਰਯੋਗ ਹੈ ਕਿ ਦੇਸ਼ ਦੇ ਕਈ ਸ਼ਹਿਰਾਂ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਤੋਂ ਵੱਧ ਹੈ ਅਤੇ ਡੀਜ਼ਲ ਦੀ ਕੀਮਤ 90 ਰੁਪਏ ਪ੍ਰਤੀ ਲੀਟਰ ਤੋਂ ਵੀ ਵੱਧ ਹੈ। ਤੁਹਾਨੂੰ ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ‘ਤੇ ਭਾਰੀ ਐਕਸਾਈਜ਼ ਡਿਊਟੀ ਕਾਰਨ ਇਸ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਰਾਹੁਲ ਗਾਂਧੀ ਲਗਾਤਾਰ ਕੀਮਤਾਂ ਨੂੰ ਲੈ ਕੇ ਸਰਕਾਰ ਨੂੰ ਘੇਰ ਰਹੇ ਹਨ।