ਕੋਰੋਨਾ ਮਹਾਮਾਰੀ ਦੌਰਾਨ ਪੰਜਾਬ ਸਰਕਾਰ ਦੇ ਵੱਲੋਂ ਜਾਰੀ ਗਾਈਡਲਾਈਨਜ਼ ਦੇ ਵਿੱਚ ਰਾਹਤ ਦਿੱਤੀ ਜਾ ਰਹੀ ਹੈ ਕਿਉਂਕਿ ਕੋਰੋਨਾ ਵੈਕਸੀਨ ਦੇ ਆਉਣ ਨਾਲ ਕੇਸ ਲਗਾਤਾਰ ਘੱਟ ਰਹੇ ਹਨ ਜਿਸ ਨੂੰ ਲੈ ਕੇ ਸਰਕਾਰ ਦੇ ਵੱਲੋਂ ਰਾਹਤ ਦਿੱਤੀ ਗਈ ਹੈ |ਮੋਹਾਲੀ ਵਿੱਚ ਦੁਕਾਨਦਾਰਾਂ, ਰੈਸਟੋਰੈਂਟ ਮਾਲਕਾਂ ਅਤੇ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਪ੍ਰਸ਼ਾਸਨ ਵੱਲੋਂ ਕੋਰੋਨਾ ਮਹਾਂਮਾਰੀ ਕਾਰਨ ਐਤਵਾਰ ਨੂੰ ਹਫਤਾਵਾਰੀ ਪਾਬੰਦੀ ਖਤਮ ਕਰ ਦਿੱਤੀ ਗਈ ਹੈ। ਹੁਣ ਬਾਕੀ ਦਿਨਾਂ ਵਾਂਗ ਸਾਰੀਆਂ ਦੁਕਾਨਾਂ ਐਤਵਾਰ ਨੂੰ ਸਵੇਰੇ 5 ਵਜੇ ਤੋਂ ਸਵੇਰੇ 7 ਵਜੇ ਤੱਕ ਖੁੱਲ੍ਹਣਗੀਆਂ।
ਡੀਸੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਆਈਲੈਟਸ, ਕੋਚਿੰਗ ਸੰਸਥਾਵਾਂ ਨੂੰ ਵੀ ਕਰਫਿਊ ਦੌਰਾਨ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਗਈ ਸੀ। ਹਾਲਾਂਕਿ ਸ਼ਰਤ ਰੱਖੀ ਗਈ ਹੈ ਕਿ ਉਕਤ ਸੰਸਥਾਵਾਂ ਵਿਚ ਕੰਮ ਕਰ ਰਹੇ ਅਧਿਆਪਕਾਂ, ਸਟਾਫ ਅਤੇ ਵਿਦਿਆਰਥੀਆਂ ਨੂੰ ਟੀਕਾ ਲੱਗਿਆ ਹੋਣਾ ਚਾਹੀਦਾ ਹੈ। ਉਹਨਾਂ ਨੂੰ ਘੱਟੋ-ਘੱਟ ਇੱਕ ਡੋਜ਼ ਲੱਗੀ ਹੋਵੇ। ਇਸੇ ਤਰ੍ਹਾਂ ਹੁਨਰ ਵਿਕਾਸ ਕੇਂਦਰਾਂ ਅਤੇ ਯੂਨੀਵਰਸਿਟੀਆਂ ਨੂੰ ਵੀ ਇਸੇ ਸ਼ਰਤ ’ਤੇ ਖੋਲ੍ਹਣ ਦੀ ਆਗਿਆ ਸੀ।
ਇਹ ਵੀ ਕਿਹਾ ਗਿਆ ਹੈ ਕਿ ਵਿਦਿਆਰਥੀਆਂ ਨੂੰ ਟੀਕੇ ਦੀ ਇੱਕ ਖੁਰਾਕ ਜ਼ਰੂਰ ਲੱਗੀ ਹੋਵੇ। ਇਸੇ ਤਰ੍ਹਾਂ ਬਾਰ, ਪੱਬ ਅਤੇ ਅਹਾਤਿਆਂ ਵੀ 50 ਫੀਸਦੀ ਸਮਰੱਥਾ ਨਾਲ ਖੁੱਲ੍ਹਣਗੇ। ਹਾਲਾਂਕਿ, ਸਮਾਜਿਕ ਦੂਰੀ ਅਤੇ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ।
ਪ੍ਰਬੰਧਨ ਨਿੱਜੀ ਤੌਰ ‘ਤੇ ਇਸ ਨੂੰ ਯਕੀਨੀ ਬਣਾਏਗਾ। ਇਹ ਹੁਕਮ ਕੰਟੇਨਮੈਂਟ ਜ਼ੋਨ ਵਿਚ ਲਾਗੂ ਨਹੀਂ ਹੋਣਗੇ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਪਹਿਲਾਂ ਹੀ ਚੰਡੀਗੜ੍ਹ ਵਿੱਚ ਲੌਕਡਾਊਨ ਖਤਮ ਕਰ ਦਿੱਤਾ ਗਿਆ ਹੈ। ਦੁਕਾਨਦਾਰ ਲੰਬੇ ਸਮੇਂ ਤੋਂ ਮੰਗ ਕਰ ਰਹੇ ਸਨ ਕਿ ਵਪਾਰੀਆਂ ਨੂੰ ਇਸ ਤੋਂ ਰਾਹਤ ਦਿੱਤੀ ਜਾਵੇ। ਬੁੱਧਵਾਰ ਨੂੰ ਵਪਾਰ ਮੰਡਲ ਦੀ ਇਕ ਟੀਮ ਨੇ ਡੀਸੀ ਅਤੇ ਐਸਐਸਪੀ ਨਾਲ ਮੀਟਿੰਗ ਵੀ ਕੀਤੀ। ਇਸ ਤੋਂ ਬਾਅਦ ਇਸ ਦਿਸ਼ਾ ਵਿਚ ਇਕ ਸਮਝੌਤਾ ਹੋਇਆ। ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਹੁਕਮ ਜਾਰੀ ਕੀਤੇ।