ਬੁੱਧਵਾਰ, ਫਰਵਰੀ 18, 2026 09:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਕੱਲ੍ਹ 5 ਸਤੰਬਰ ਤੋਂ ਮਿਲਣੀ ਸ਼ੁਰੂ ਹੋ ਜਾਵੇਗੀ

by Gurjeet Kaur
ਸਤੰਬਰ 4, 2022
in ਪੰਜਾਬ
0
ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਕੱਲ੍ਹ 5 ਸਤੰਬਰ ਤੋਂ ਮਿਲਣੀ ਸ਼ੁਰੂ ਹੋ ਜਾਵੇਗੀ

ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਕੱਲ੍ਹ 5 ਸਤੰਬਰ ਤੋਂ ਮਿਲਣੀ ਸ਼ੁਰੂ ਹੋ ਜਾਵੇਗੀ

ਖੇਤੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ  ਕਿਸਾਨ ਯੂਨੀਅਨ ਦੁਆਬਾ ਦੇ ਮੈਂਬਰਾਂ ਨਾਲ ਸਥਾਨਕ ਮੀਟਿੰਗ ਹਾਲ ਵਿਚ ਗੱਲਬਾਤ ਕਰਦੇ ਕਿਹਾ ਕਿ ਫਗਵਾੜਾ ਦੀ ਮੈਸ ਗੋਲਡਨ ਸੰਧਰ ਸ਼ੂਗਰ ਮਿੱਲ ਲਿਮਿਟਡ ਵੱਲੋਂ ਕਿਸਾਨਾਂ ਦੇ ਰੋਕੇ ਗਏ ਕਰੀਬ 72 ਕਰੋੜ ਰੁਪਏ ਦੀ ਬਕਾਇਆ ਅਦਾਇਗੀ ਕੱਲ ਤੋਂ ਉਨਾਂ ਨੂੰ ਮਿਲਣੀ ਸ਼ੁਰੂ ਹੋ ਜਾਵੇਗੀ, ਕਿਉਂਕਿ ਉਕਤ ਮਿਲ ਦੀ ਹਰਿਆਣਾ ਸਥਿਤ ਜਾਇਦਾਦ ਵੇਚ ਕੇ ਮਿਲ ਦੇ ਖਾਤੇ ਵਿਚ ਕਰੀਬ 23.76 ਕਰੋੜ ਰੁਪਏ ਆ ਗਏ ਹਨ।

ਇਹ ਵੀ ਪੜ੍ਹੋ : ਪਾਕਿਸਤਾਨ ‘ਚ ਸਵੈਲਿੰਗ ਝੀਲ ਹੋਰ ਹੜ੍ਹਾਂ ਦਾ ਕਾਰਨ ਬਣ ਸਕਦੀ, ਹੁਣ ਤੱਕ ਸੈਂਕੜੇ ਲੋਕਾਂ ਦੀ ਹੋਈ ਮੌਤ

ਉਨਾਂ ਕਿਸਾਨਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਬਾਕੀ ਬਕਾਇਆ ਰਾਸ਼ੀ ਵੀ ਮਿਲ ਪ੍ਰਬੰਧਕਾਂ ਕੋਲੋਂ ਵਸੂਲ ਕੀਤੀ ਜਾਵੇਗੀ ਜਿਸ ਲਈ ਸਰਕਾਰ ਵੱਲੋਂ ਮਿਲ ਦੇ ਮਾਲਕਾਂ ਦੀ ਨਿੱਜੀ ਜਾਇਦਾਦ ਨੂੰ ਅਟੈਚ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ।

ਖੇਤੀ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਸਰਕਾਰ ਵੱਲੋਂ ਆ ਰਹੇ ਗੰਨੇ ਦੇ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮਿਲ ਦੇ ਮੌਜੂਦਾ ਮਾਲਕਾਂ ਤੋਂ ਇਲਾਵਾ ਕਈ ਨਿੱਜੀ ਮਿਲਾਂ ਨਾਲ ਗੱਲਬਾਤ ਚੱਲ ਰਹੀ ਹੈ ਅਤੇ ਜੇਕਰ ਇੰਨਾਂ ਧਿਰਾਂ ਨਾਲ ਸਾਡਾ ਕੋਈ ਸਮਝੌਤਾ ਸਿਰੇ ਨਾ ਚੜਿਆ ਤਾਂ ਸਰਕਾਰ ਖ਼ੁਦ ਇਹ ਖੰਡ ਮਿਲ ਚਲਾਏਗੀ, ਪਰ ਕਿਸਾਨਾਂ ਦਾ ਗੰਨਾ ਨਹੀਂ ਰੁਲਣ ਦਿੱਤਾ ਜਾਵੇਗਾ। ਸ. ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਕਿਸਾਨ ਹਿਤੈਸ਼ੀ ਸਰਕਾਰ ਹੈ ਅਤੇ ਅਸੀਂ ਕਿਸਾਨਾਂ ਨੂੰ ਆਰਥਿਕ ਤੌਰ ਉਤੇ ਮਜ਼ਬੂਤ ਕਰਨਾ ਚਾਹੁੰਦੇ ਹਾਂ, ਕਿਉਂਕਿ ਪੰਜਾਬ ਦੀ 75 ਫੀਸਦੀ ਅਬਾਦੀ ਸਿੱਧੇ ਜਾਂ ਅਸਿੱਧੇ ਤੌਰ ਉਤੇ ਖੇਤੀ ਨਾਲ ਜੁੜੀ ਹੋਈ ਹੈ।

ਉਨਾਂ ਕਿਹਾ ਕਿ ਪੰਜਾਬ ਦੇ ਕਿਸਾਨ ਨੂੰ ਪੈਰਾਂ ਸਿਰ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਮੇਰੀ ਸਾਰੀਆਂ ਕਿਸਾਨ ਧਿਰਾਂ ਤੇ ਯੂਨੀਅਨਾਂ ਨੂੰ ਗੁਜ਼ਾਰਿਸ਼ ਹੈ ਕਿ ਉਹ ਕਿਸੇ ਵੀ ਮਸਲੇ ਉਤੇ ਧਰਨਾ ਲਗਾਉਣ ਤੋਂ ਪਹਿਲਾਂ ਸਾਡੇ ਨਾਲ ਗੱਲਬਾਤ ਲਈ ਮੇਜ਼ ਤੇ ਆ ਕੇ ਬੈਠਣ। ਉਨਾਂ ਕਿਹਾ ਕਿ ਸਾਡੇ ਦਰਵਾਜ਼ੇ ਤੁਹਾਡੇ ਲਈ ਹਮੇਸ਼ਾਂ ਖੁੱਲੇ ਹਨ ਅਤੇ ਹਰੇਕ ਮਸਲੇ ਦਾ ਹੱਲ ਵੀ ਗੱਲਬਾਤ ਨਾਲ ਹੀ ਹੋਣਾ ਹੁੰਦਾ ਹੈ।

ਇਸ ਮੌਕੇ ਵਿਧਾਇਕ ਸ. ਜਸਵੀਰ ਸਿੰਘ ਰਾਜਾ, ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਣਬੀਰ ਸਿੰਘ ਮੂਧਲ, ਕੇਨ ਕਮਿਸ਼ਨਰ ਰਜੇਸ਼ ਕੁਮਾਰ ਰਹੇਜਾ, ਸੁਖਜਿੰਦਰ ਸਿੰਘ ਬਾਜਵਾ ਸਹਾਇਕ ਕੇਨ ਕਮਿਸ਼ਨਰ, ਮੁੱਖ ਖੇਤੀਬਾੜੀ ਅਫਸਰ ਜਤਿੰਦਰ ਸਿੰਘ ਗਿੱਲ, ਸਤਵਿੰਦਰ ਸਿੰਘ ਸੰਧੂ ਤੇ ਕਿਸਾਨ ਯੂਨੀਅਨ ਵੱਲੋਂ ਸ. ਸਤਨਾਮ ਸਿੰਘ ਸਾਹਨੀ, ਕਿਰਪਾਲ ਸਿੰਘ ਤੇ ਹੋਰ ਮੈਂਬਰ ਹਾਜ਼ਰ ਸਨ।

ਇਹ ਵੀ ਪੜ੍ਹੋ : ਟਾਟਾ ਸੰਨਜ਼ ਦੇ ਸਾਬਕਾ ਚੇਅਰਮੈਨ ਸਾਇਰਸ ਮਿਸਤਰੀ ਦੀ ਸੜਕ ਹਾਦਸੇ ਵਿੱਚ ਮੌਤ ,ਮਰਸਡੀਜ਼ ਕਾਰ ਵਿੱਚ ਜਾ ਰਹੇ ਸਨ

 

Tags: Agriculture Ministerkuldeep dhaliwalpending rashipunjab farmersugarcane farmer
Share207Tweet130Share52

Related Posts

ਮਿਸਲ ਸਤਲੁਜ ਦੀ ਅਗਵਾਈ ਹੇਠ ‘ਪੂਰਾ ਪੰਜਾਬ ਲਹਿਰ’ ਦਾ ਮੋਹਾਲੀ ਤੋਂ ਆਗਾਜ਼ ,ਪਹਿਲੇ ਦਿਨ ਜਨਤਕ ਦਸਤਖ਼ਤ ਪਟੀਸ਼ਨ ਦੀਆਂ 50 ਹਜ਼ਾਰ ਕਾਪੀਆਂ ਜਾਰੀ

ਫਰਵਰੀ 17, 2026

ਵਿਲੇਜ ਡਿਫੈਂਸ ਕਮੇਟੀਆਂ’ ਦੇ ਸਹੁੰ ਚੁੱਕ ਸਮਾਗਮ ‘ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ

ਫਰਵਰੀ 17, 2026

ਸਰਕਾਰ ਨੇ ਹੁਣ ਤੱਕ 2,000 ਕਿਲੋ ਨਸ਼ਾ ਫੜਿਆ, ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ‘ਚ ਡੱਕਿਆ ਅਤੇ ਉਨ੍ਹਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਏ- ਕੇਜਰੀਵਾਲ

ਫਰਵਰੀ 17, 2026

ਮੋਗਾ : AAP ਦੀ ਰੈਲੀ ‘ਚ ਤਾਇਨਾਤ ਪੁਲਸ ਮੁਲਾਜ਼ਮਾਂ ‘ਤੇ ਚੜ੍ਹੀ ਬੱਸ, 4 ਗੰਭੀਰ ਜ਼ਖ਼ਮੀ

ਫਰਵਰੀ 16, 2026

ਪੰਜਾਬ ‘ਚ IAS ਅਫਸਰਾਂ ਦੇ ਤਬਾਦਲੇ, ਪੜ੍ਹੋ ਸੂਚੀ

ਫਰਵਰੀ 16, 2026

CM ਮਾਨ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਮੋਗਾ ‘ਚ ‘ਆਪ’ ਦੀ ਵਿਸ਼ਾਲ ਰੈਲੀ ‘ਚ ਹੋਏ ਸ਼ਾਮਿਲ

ਫਰਵਰੀ 16, 2026
Load More

Recent News

Smokin Aces Casino Experience

ਫਰਵਰੀ 18, 2026

ਮਿਸਲ ਸਤਲੁਜ ਦੀ ਅਗਵਾਈ ਹੇਠ ‘ਪੂਰਾ ਪੰਜਾਬ ਲਹਿਰ’ ਦਾ ਮੋਹਾਲੀ ਤੋਂ ਆਗਾਜ਼ ,ਪਹਿਲੇ ਦਿਨ ਜਨਤਕ ਦਸਤਖ਼ਤ ਪਟੀਸ਼ਨ ਦੀਆਂ 50 ਹਜ਼ਾਰ ਕਾਪੀਆਂ ਜਾਰੀ

ਫਰਵਰੀ 17, 2026

ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਲਈ ਮੁੰਬਈ ਪਹੁੰਚੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ, ਜਾਣੋ ਕਿਸ ਮੁੱਦੇ ਤੇ ਹੋਈ ਅਹਿਮ ਚਰਚਾ

ਫਰਵਰੀ 17, 2026

ਪਹਿਲਗਾਮ ਅੱਤਵਾਦੀ ਹਮਲੇ ਦੇ ਮਹੀਨਿਆਂ ਬਾਅਦ ਦੁਬਾਰਾ ਖੁੱਲ੍ਹਣਗੇ ਜੰਮੂ-ਕਸ਼ਮੀਰ ਦੇ ਇਹ 14 ਸੈਰ-ਸਪਾਟਾ ਸਥਾਨ

ਫਰਵਰੀ 17, 2026

ਵਿਲੇਜ ਡਿਫੈਂਸ ਕਮੇਟੀਆਂ’ ਦੇ ਸਹੁੰ ਚੁੱਕ ਸਮਾਗਮ ‘ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ

ਫਰਵਰੀ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.