ਉੱਤਰਾਖੰਡ ਦੇ ਭਾਜਪਾ ਵਿਧਾਇਕਾਂ ਨੇ ਪੁਸ਼ਕਰ ਸਿੰਘ ਧਾਮੀ ਨੂੰ ਆਪਣਾ ਨੇਤਾ ਚੁਣ ਲਿਆ ਤੇ ਹੁਣ ਸ੍ਰੀ ਧਾਮੀ ਰਾਜ ਦੇ ਨਵੇਂ ਮੁੱਖ ਮੰਤਰੀ ਹੋਣਗੇ। ਇਸ ਤੋਂ ਪਹਿਲਾਂ ਸ੍ਰੀ ਤੀਰਥ ਸਿੰਘ ਰਾਵਤ ਨੇ ਬੀਤੀ ਦੇਰ ਰਾਤ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਰਾਜਪਾਲ ਨੂੰ ਸੌਂਪ ਦਿੱਤਾ ਸੀ। ਇਸ ਮਗਰੋਂ ਅੱਜ ਉੱਤਰਾਖੰਡ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਦਲ ਦੀ ਅੱਜ ਬਾਅਦ ਦੁਪਹਿਰ ਤਿੰਨ ਮੀਟਿੰਗ ਹੋਈ ਗਈ। ਮੀਟਿੰਗ ਵਿੱਚ ਵਿਧਾਇਕ ਆਪਣੇ ਨਵੇਂ ਮੁੱਖ ਮੰਤਰੀ ਦੀ ਚੋਣ ਕੀਤੀ। ਮੀਟਿੰਗ ਵਿੱਚ ਖੇਤੀ ਮੰਤਰੀ ਨਰਿੰਦਰ ਤੋਮਰ ਤੇ ਉੱਤਰਾਖੰਡ ਮਾਮਲਿਆਂ ਦੇ ਭਾਜਪਾ ਇੰਚਾਰਜ ਦੁਸ਼ਯੰਤ ਕੁਮਾਰ ਗੌਤਮ ਹਾਜ਼ਰ ਰਹੇ।
ਦੱਸ ਦਈਏ ਕਿ ਪੁਸ਼ਕਰ ਸਿੰਘ ਧਾਮੀ ਖਤੀਮਾ ਵਿਧਾਨ ਸਭਾ ਸੀਟ ਤੋਂ ਵਿਧਾਇਕ ਹਨ। ਖਤੀਮਾ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਪਿਥੌਰਾਗੜ ਦੇ ਟੁੰਡੀ ਪਿੰਡ ਵਿੱਚ ਜੰਮੇ। ਉਹ ਭਾਜਪਾ ਯੁਵਾ ਮੋਰਚੇ ਦੇ ਸੂਬਾ ਪ੍ਰਧਾਨ ਰਹਿ ਚੁੱਕੇ ਹਨ। ਕਾਲਜ ਦੇ ਦਿਨਾਂ ਵਿਚ ਹੀ ਉਹ ਏਬੀਵੀਪੀ ਵਿਚ ਸ਼ਾਮਲ ਹੋਏ।
ਤੀਰਥ ਸਿੰਘ ਰਾਵਤ ਦੇ ਉੱਤਰਾਖੰਡ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਸ਼ੁੱਕਰਵਾਰ ਨੂੰ ਉਤਰਾਖੰਡ ਭਾਰਤੀ ਜਨਤਾ ਪਾਰਟੀ ਦੀ ਵਿਧਾਇਕ ਦਲ ਦੀ ਬੈਠਕ ਅੱਜ ਹੋਈ। ਜਿਸ ਵਿਚ ਨਵੇਂ ਨੇਤਾ ਦੀ ਚੋਣ ਕੀਤੀ ਗਈ। ਸਾਬਕਾ ਸੀਐਮ ਰਾਵਤ ਨੇ ਸ਼ੁੱਕਰਵਾਰ ਰਾਤ 11 ਵਜੇ ਤੋਂ ਬਾਅਦ ਰਾਜਪਾਲ ਬੇਬੀ ਰਾਣੀ ਮੌਰਿਆ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਸੀ। ਉਨ੍ਹਾਂ ਨੂੰ ਬੁੱਧਵਾਰ ਨੂੰ ਭਾਜਪਾ ਦੀ ਚੋਟੀ ਦੀ ਲੀਡਰਸ਼ਿਪ ਨੇ ਦਿੱਲੀ ਬੁਲਾਇਆ ਸੀ। ਉਨ੍ਹਾਂ ਨੇ ਦਿੱਲੀ ਤੋਂ ਵਾਪਸ ਆਉਣ ਤੋਂ ਬਾਅਦ ਆਪਣਾ ਅਸਤੀਫਾ ਸੌਂਪਿਆ।