ਜੰਗਲਾਤ ਘੁਟਾਲੇ ਵਿੱਚ ਸਾਬਕਾ ਮੰਤਰੀ ਸਾਧੂ ਸਿਘ ਧਰਮਸੋਤ ਦੀ ਹਾਈ ਕੋਰਟ ਨੇ ਜ਼ਮਾਨਤ ਅਰਜ਼ੀ ਮਨਜੂਰ ਕਰ ਲਈ ਹੈ। ਇਸ ਤੋਂ ਇਲਾਵਾ ਸੰਗਤ ਸਿੰਘ ਗਿਲਜੀਆਂ ਦੇ ਭਾਤੀਜੇ ਦਲਜੀਤ ਸਿੰਘ ਨੂੰ ਵੀ ਜ਼ਮਾਨਤ ਮਿਲ ਗਈ ਹੈ।
ਦੱਸ ਦੇਈਏ ਕਿ ਪਿਛਲੀ ਸੁਣਵਾਈ ਉੱਤੇ ਪੰਜਾਬ-ਹਰਿਆਣਾ ਹਾਈ ਕੋਰਟ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਪੱਕੀ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ਉਤੇ ਫੈਸਲਾ ਸੁਰੱਖਿਅਤ ਰੱਖਿਆ ਸੀ ਉਸ ਤੋਂ ਬਾਅਦ ਹਾਈਕੋਰਟ ਨੇ ਹੁਣ ਜ਼ਮਾਨਤ ਦੇ ਦਿੱਤੀ ਹੈ।
ਇਹ ਵੀ ਪੜ੍ਹੋ : ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਚਾਰ ਰੋਜ਼ਾ ਦੌਰੇ ’ਤੇ ਭਾਰਤ
ਸੰਗਤ ਸਿੰਘ ਗਿਲਜੀਆਂ ਭਤੀਜੇ ਦਿਲਜੀਤ ਗਿਲਜ਼ੀਆਂ ਨੂੰ ਵੀ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਦਲਜੀਤ ਸਿੰਘ ਗਿਲਜੀਆ ਨੂੰ ਚੰਡੀਗੜ੍ਹ ਸਥਿਤ ਸੈਕਟਰ 37 ਤੋਂ ਗ੍ਰਿਫ਼ਤਾਰ ਕੀਤਾ ਹੈ । ਜੰਗਲਾਤ ਵਿਭਾਗ ‘ਚ ਕਥਿਤ ਘਪਲੇ ਦੇ ਮਾਮਲੇ ‘ਚ ਐਫਆਈਆਰ ਨੰਬਰ-7 ਦੇ ਮਾਮਲੇ ਵਿੱਚ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਉਤੇ ਡੀਏਓ ਦੀ ਬਦਲੀ, ਟ੍ਰੀ ਗਾਰਡ ਅਤੇ ਬੂਟੇ ਲਗਾਉਣ ਵਿੱਚ ਘਪਲੇ ਦੇ ਇਲਜ਼ਾਮ ਲੱਗੇ ਸਨ। ਇਸ ਤੋਂ ਇਲਾਵਾ ਠੇਕੇਦਾਰਾਂ ਤੋਂ ਪੈਸੇ ਇਕੱਠੇ ਕਰਨ ਲਈ ਵਿਚੋਲੇ ਵਜੋਂ ਕੰਮ ਕਰ ਰਿਹਾ ਸੀ।
ਦੱਸਣਯੋਗ ਹੈ ਕਿ ਵਿਜੀਲੈਂਸ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਸੀ ਕਿ ਹਰਮੋਹਿੰਦਰ ਸਿੰਘ ਉਰਫ ਹਮੀ ਨਾਮ ਦਾ ਠੇਕੇਦਾਰ ਆਪਣੀ ਫਰਮ ਗੁਰੂਹਰ ਐਸੋਸੀਏਟਸ ਦੇ ਨਾਂ ‘ਤੇ ਜੰਗਲਾਤ ਵਿਭਾਗ ਤੋਂ ਕਟਾਈ ਲਈ ਲੋੜੀਂਦਾ ਪਰਮਿਟ ਪ੍ਰਾਪਤ ਕਰ ਕੇ ਸੂਬੇ ‘ਚ ਖੈਰ ਦੇ ਦਰੱਖਤ ਕੱਟਣ ਤੇ ਵੇਚਣ ਦਾ ਕਾਰੋਬਾਰ ਕਰਦਾ ਸੀ। ਉਸ ਨੇ ਅਕਤੂਬਰ-ਮਾਰਚ ਸੀਜ਼ਨ ਲਈ ਲਗਭਗ 7000 ਦਰੱਖਤ ਕੱਟਣ ਲਈ ਪਰਮਿਟ ਲਏ ਸਨ।
ਧਰਮਸੋਤ ਨੂੰ ਅਦਾਇਗੀ ਖੰਨਾ ਵਾਸੀ ਕਮਲਜੀਤ ਸਿੰਘ ਵੱਲੋਂ ਕੀਤੀ ਜਾਂਦੀ ਸੀ ਜੋ ਕਿ ਪੱਤਰਕਾਰ ਵੀ ਸੀ। ਅਮਿਤ ਚੌਹਾਨ ਦੇ ਰੋਪੜ ਵਿੱਚ ਬਤੌਰ ਡੀਐੱਫਓ ਦੇ ਕਾਰਜਕਾਲ ਦੌਰਾਨ ਉਸ ਨੇ ਆਨੰਦਪੁਰ ਸਾਹਿਬ ਵਿਚਲੀ ਸਬ-ਡਿਵੀਜ਼ਨ ਬਡਿਆਲੀ ਕਲਾਂ ‘ਚ 1160 ਦਰੱਖਤਾਂ ਦੀ ਕਟਾਈ ਦਾ ਪਰਮਿਟ 5,80,000 ਰੁਪਏ ਵਿੱਚ ਦਿੱਤਾ ਸੀ। ਵਿਜੀਲੈਂਸ ਨੇ ਜਾਂਚ ਮਗਰੋਂ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕਰ ਲਿਆ ਸੀ।