ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਦੇ ਦੋ ਮਹੀਨੇ ਪੂਰੇ ਕਰਨ ਤੋਂ ਬਾਅਦ ਪੰਜਾਬ ਪੁਲਿਸ ਨੇ 5 ਜੁਲਾਈ, 2022 ਤੋਂ ਹੁਣ ਤੱਕ ਦਾ ਪੂਰਾ ਵੇਰਵਾ ਲੋਕਾਂ ਸਾਹਮਣੇ ਪੇਸ਼ ਕੀਤਾ ਹੈ। ਇਸ ਵਿੱਚ 4223 ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਸਮੇਤ 3236 ਐਫਆਈਆਰ ਦਰਜ ਕੀਤੀਆਂ ਗਈਆਂ ਹਨ।ਆਈਜੀ ਸੁਖਚੈਨ ਸਿੰਘ ਗਿੱਲ ਨੇ ਅੱਜ ਹਫ਼ਤਾਵਾਰੀ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪੁਲੀਸ ਟੀਮਾਂ ਨੇ ਪਿਛਲੇ ਹਫ਼ਤੇ ਸੂਬੇ ਭਰ ਵਿੱਚੋਂ 175 ਕਿਲੋ ਹੈਰੋਇਨ ਜ਼ਬਤ ਕੀਤੀ ਹੈ। ਪੰਜਾਬ ਪੁਲਿਸ ਨੇ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਨਾਲ ਸਿਰਫ ਦੋ ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਪ੍ਰਭਾਵੀ ਬਰਾਮਦਗੀ 322.5 ਕਿਲੋ ਹੋ ਗਈ ਹੈ।
ਇਹ ਵੀ ਪੜ੍ਹੋ : CM ਮਾਨ ਦਾ ਵੱਡਾ ਐਲਾਨ: ਫਾਜ਼ਿਲਕਾ ਦੇ ਕਿਸਾਨਾਂ ਲਈ 32 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਕੀਤੀ ਜਾਰੀ
ਨਸ਼ੀਲੇ ਪਦਾਰਥ ਬਰਾਮਦ ਕੀਤੇ
ਇਸ ਦੇ ਨਾਲ ਹੀ ਪੁਲਿਸ ਨੇ ਸੂਬੇ ਭਰ ਵਿੱਚੋਂ 167 ਕਿਲੋ ਅਫੀਮ, 145 ਕਿਲੋ ਗਾਂਜਾ, 222 ਕੁਇੰਟਲ ਭੁੱਕੀ ਅਤੇ 16.90 ਲੱਖ ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਅਫੀਮ ਦੀਆਂ ਸ਼ੀਸ਼ੀਆਂ ਵੀ ਭਾਰੀ ਮਾਤਰਾ ਵਿੱਚ ਬਰਾਮਦ ਕੀਤੀਆਂ ਹਨ। ਜਿਸ ਦੀ ਕੀਮਤ ਕਰੀਬ 2.73 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਆਈਜੀ ਨੇ ਅੱਗੇ ਦੱਸਿਆ ਕਿ ਪਿਛਲੇ ਹਫ਼ਤੇ ਪੁਲਿਸ ਨੇ 418 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਦੇ ਨਾਲ ਹੀ 13.78 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ, ਇਸ ਹਫਤੇ 16 ਹੋਰ ਪੀਓ ਦੀ ਗ੍ਰਿਫਤਾਰੀ ਸਮੇਤ ਐਨਡੀਪੀਐਸ ਮਾਮਲਿਆਂ ਵਿੱਚ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 263 ਤੱਕ ਪਹੁੰਚ ਗਈ ਹੈ।
ਇਹ ਵੀ ਪੜ੍ਹੋ : Mercedes ‘ਚ ਸਰਕਾਰੀ ਕਣਕ ਲੈਣ ਪਹੁੰਚਿਆ ਗਰੀਬ ਬੰਦਾ , Video ਹੋ ਰਹੀਆਂ Viral