ਐਤਵਾਰ, ਮਾਰਚ 22, 2026 05:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਿਸਾਨਾਂ ਨੂੰ ਦਿੱਤੀ ਜਾ ਰਹੀ 9.8 ਘੰਟੇ ਬਿਜਲੀ ਸਪਲਾਈ-ਪਾਵਰਕੌਮ

by propunjabtv
ਜੁਲਾਈ 5, 2021
in ਦੇਸ਼, ਪੰਜਾਬ
0

ਪੰਜਾਬ ਦੇ ਵਿੱਚ ਪਿਛਲੇ ਕਈ ਦਿਨਾਂ ਤੋਂ ਬਿਜਲੀ ਸੰਕਟ ਨੂੰ ਲੈ ਕੇ ਹਰ ਕੋਈ ਪਰੇਸ਼ਾਨ ਹੈ ਲੋਕ ਸੜਕਾਂ ‘ਤੇ ਉੱਤਰੇ ਹੋਏ ਹਨ ਅਤੇ ਸਿਆਸੀ ਪਾਰਟੀਆਂ ਵੱਲੋਂ ਵੀ ਥਾਂ-ਥਾਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ |ਕਿਸਾਨਾਂ ਤੋਂ ਲੈ ਕੇ ਕਾਰੋਬਾਰੀ, ਵਪਾਰੀ ਤੇ ਛੋਟੇ ਦੁਕਾਨਦਾਰ ਪ੍ਰੇਸ਼ਾਨ ਹਨ। ਕਿਸਾਨਾਂ ਦਾ ਇਲਜ਼ਾਮ ਹੈ ਕਿ ਸਰਕਾਰ ਨੇ ਅੱਠ ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਪਰ ਅਸਲ ਵਿੱਚ ਬਿਜਲੀ 4-5 ਘੰਟੇ ਹੀ ਮਿਲ ਰਹੀ ਹੈ। ਇਸ ਲਈ ਪਿਛਲੇ ਦਿਨਾਂ ਵਿੱਚ ਕਿਸਾਨਾਂ ਨੇ ਕਈ ਥਾਈਂ ਸੜਕਾਂ ਜਾਮ ਕੀਤੀਆਂ ਤੇ ਬਿਜਲੀ ਦਫਤਰਾਂ ਦੇ ਘਿਰਾਓ ਕੀਤਾ।

ਦੂਜੇ ਪਾਸੇ ਪਾਵਰਕੌਮ ਨੇ ਦਾਅਵਾ ਕੀਤਾ ਹੈ ਕਿ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਦਿੱਤੀ ਜਾ ਰਹੀ ਹੈ। ਪਾਵਰਕੌਮ ਦੇ ਚੀਫ਼ ਮੈਨੇਜਿੰਗ ਡਾਇਰੈਕਟਰ ਏ ਵੇਣੂ ਪ੍ਰਸਾਦ ਨੇ ਦਾਅਵਾ ਕੀਤਾ ਹੈ ਕਿ ਖੇਤੀ ਸੈਕਟਰ ਲਈ ਤਰਜੀਹੀ ਆਧਾਰ ’ਤੇ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਸਰਹੱਦੀ ਜ਼ੋਨ ਗੁਰਦਾਸਪੁਰ, ਸਬ-ਅੰਮ੍ਰਿਤਸਰ ਤੇ ਤਰਨ ਤਾਰਨ ਨੂੰ ਸ਼ਨਿਚਰਵਾਰ ਵਾਲੇ ਦਿਨ ਔਸਤਨ 12.4 ਘੰਟੇ ਸਪਲਾਈ ਹੋਈ ਜਦਕਿ ਉੱਤਰੀ ਜ਼ੋਨ ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਤੇ ਨਵਾਂ ਸ਼ਹਿਰ ਜ਼ਿਲ੍ਹਿਆਂ ਨੂੰ ਇਸੇ ਦਿਨ ਔਸਤਨ 10.3 ਘੰਟੇ ਬਿਜਲੀ ਸਪਲਾਈ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਦੱਖਣੀ ਜ਼ੋਨ ਵਿੱਚ ਪੈਂਦੇ ਜ਼ਿਲ੍ਹਿਆਂ ਨੂੰ ਇਸੇ ਸਮੇਂ ਔਸਤਨ 9.6 ਘੰਟੇ ਬਿਜਲੀ ਸਪਲਾਈ ਦਿੱਤੀ ਗਈ ਜਦੋਂ ਕਿ ਬਠਿੰਡਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਤੇ ਫਿਰੋਜ਼ਪੁਰ ਦੇ ਇਲਾਕਿਆਂ ਨੂੰ ਔਸਤਨ 8.9 ਘੰਟੇ ਬਿਜਲੀ ਸਪਲਾਈ ਪ੍ਰਾਪਤ ਹੋਈ। ਖੇਤੀ ਸੈਕਟਰ ਨੂੰ ਔਸਤਨ ਕੁੱਲ 9.8 ਘੰਟੇ ਬਿਜਲੀ ਸਪਲਾਈ ਦਿੱਤੀ ਗਈ ਹੈ।

ਦੱਸ ਦਈਏ ਕਿ ਪੰਜਾਬ ਵਿੱਚ ਬਿਜਲੀ ਸੰਕਟ ਗਹਿਰਾਇਆ ਹੋਇਆ ਹੈ। ਵਿਰੋਧੀ ਸਿਆਸੀ ਪਾਰਟੀਆਂ ਸਰਕਾਰ ਨੂੰ ਘੇਰ ਰਹੀਆਂ ਹਨ। ਪੰਜਾਬ ਵਿੱਚ ਮਹਿੰਗੀ ਬਿਜਲੀ ਵੀ ਅਹਿਮ ਮੁੱਦਾ ਬਣ ਗਿਆ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਪਿਛਲੇ ਦਿਨੀਂ ਸਰਕਾਰ ਬਣਨ ‘ਤੇ 300 ਯੂਨਿਟਾਂ ਮੁਫਤ ਬਿਜਲੀ ਦੇਣ ਦਾ ਐਲਾਨ ਕਰਕੇ ਗਏ ਹਨ। ਇਸ ਲਈ ਕਾਂਗਰਸ ਅੰਦਰ ਵੀ ਬਿਜਲੀ ਸੁਧਾਰਾਂ ਦੀ ਮੰਗ ਉੱਠਣ ਲੱਗੀ ਹੈ।

ਬੇਬਾਕ ਕਾਂਗਰਸੀ ਲੀਡਰ ਨਵਜੋਤ ਸਿੱਧੂ ਨੇ ਐਤਵਾਰ ਨੂੰ ਮੁੱਖ ਮੰਤਰੀ ਦਾ ਨਾਮ ਲਏ ਬਿਨਾਂ ਆਪਣੇ ਟਵੀਟ ’ਚ ਆਖਿਆ ਕਿ ਘਰੇਲੂ ਤੇ ਉਦਯੋਗਿਕ ਖਪਤਕਾਰਾਂ ਨੂੰ 300 ਯੂਨਿਟ ਮੁਫ਼ਤ ਦਿੱਤੇ ਜਾਣ ਦੇ ਨਾਲ ਨਾਲ 24 ਘੰਟੇ ਬਿਜਲੀ ਸਪਲਾਈ ਲਾਜ਼ਮੀ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਪਹਿਲਾਂ ਹੀ 9000 ਕਰੋੜ ਰੁਪਏ ਦੀ ਸਬਸਿਡੀ ਦੇ ਰਿਹਾ ਹੈ ਪ੍ਰੰਤੂ ਸਰਚਾਰਜ ਕਾਰਨ ਵਧੀ ਬਿਜਲੀ ਕੀਮਤ 10 ਤੋਂ 12 ਰੁਪਏ ਦੀ ਬਜਾਏ ਘਰੇਲੂ ਤੇ ਉਦਯੋਗਿਕ ਖਪਤਕਾਰਾਂ ਨੂੰ 3 ਤੋਂ 5 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਦਿੱਤੀ ਜਾਵੇ।

ਸਿੱਧੂ ਨੇ ਕਿਹਾ ਕਿ ਕਾਂਗਰਸ ਹਾਈਕਮਾਨ ਵੱਲੋਂ ਦਿੱਤੇ ਲੋਕ ਪੱਖੀ 18 ਨੁਕਾਤੀ ਏਜੰਡੇ ਨੂੰ ਪੂਰਾ ਕਰਨ ਦੀ ਸ਼ੁਰੂਆਤ ਬਾਦਲਾਂ ਵੱਲੋਂ ਦਸਤਖ਼ਤ ਕੀਤੇ ਬਿਜਲੀ ਖਰੀਦ ਸਮਝੌਤਿਆਂ ਨੂੰ ਰੱਦ ਕਰਕੇ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿਧਾਨ ਸਭਾ ਦਾ ਇਜਲਾਸ ਸੱਦ ਕੇ ਕੌਮੀ ਪਾਵਰ ਐਕਸਚੇਂਜ ਅਨੁਸਾਰ ਬਿਜਲੀ ਕੀਮਤਾਂ ਬਿਨਾਂ ਕਿਸੇ ਬੱਝਵੀਂ ਲਾਗਤ ਤੋਂ ਤੈਅ ਕਰਨ ਲਈ ਕਾਨੂੰਨ ਬਣਾਇਆ ਜਾਵੇ।

ਇਸੇ ਦੌਰਾਨ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਵੀ ਬਿਆਨ ਜਾਰੀ ਕਰਕੇ ਸੂਬਾ ਸਰਕਾਰ ਨੂੰ ਹਰ ਘਰ ਨੂੰ 300 ਯੂਨਿਟ ਮੁਫ਼ਤ ਬਿਜਲੀ ਸਪਲਾਈ ਦਿੱਤੇ ਜਾਣ ਦਾ ਮੁੱਦਾ ਉਠਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕੀਤੇ ਵਾਅਦੇ ਅਨੁਸਾਰ ਵਾਈਟ ਪੇਪਰ ਵੀ ਜਾਰੀ ਕਰਨਾ ਚਾਹੀਦਾ ਹੈ। ਬਾਜਵਾ ਨੇ ਕਿਹਾ ਹੈ ਕਿ ਵਿਘਨਮਈ ਬਿਜਲੀ ਸਪਲਾਈ ਦੇਣ ਕਰਕੇ ਪਾਵਰਕੌਮ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ ਤੇ ਜ਼ਿੰਮੇਵਾਰ ਅਫਸਰਾਂ ਖ਼ਿਲਾਫ਼ ਐਕਸ਼ਨ ਲਿਆ ਜਾਵੇ।

Tags: 9.8 hoursfarmerspower supplyPowercom
Share202Tweet126Share50

Related Posts

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 21, 2026

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਮਾਰਚ 21, 2026
Load More

Recent News

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.