ਦੇਸ਼ ਦੀ ਸਰਵਉੱਚ ਅਦਾਲਤ ਨੇ ਅੱਜ ਫ਼ਰੀਦਕੋਟ ਰਿਆਸਤ ਦੇ ਮਹਾਰਾਜਾ ਹਰਿੰਦਰ ਸਿੰਘ ਬਰਾੜ ਦੀ ਵਸੀਅਤ ਨੂੰ ਗੈਰਕਾਨੂੰਨੀ ਮੰਨਦਿਆਂ ਵਸੀਅਤ ਦੇ ਆਧਾਰ ’ਤੇ ਬਣੇ ਟਰੱਸਟ ਨੂੰ ਖ਼ਤਮ ਕਰ ਦਿੱਤਾ ਹੈ ਅਤੇ ਫ਼ਰੀਦਕੋਟ ਰਿਆਸਤ ਦੀ ਕੁੱਲ ਜਾਇਦਾਦ ਨੂੰ ਮਹਾਰਾਜਾ ਹਰਿੰਦਰ ਸਿੰਘ ਬਰਾੜ ਦੇ ਪਰਿਵਾਰ ਵਿਚ ਵੰਡਣ ਦੇ ਆਦੇਸ਼ ਦਿੱਤੇ ਹਨ। ਪੱਚੀ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਹੁਣ ਤੱਕ ਮਹਾਰਾਵਲ ਖੇਵਾ ਜੀ ਟਰੱਸਟ ਸਾਂਭ ਰਿਹਾ ਸੀ।
ਜਿਕਰਯੋਗ ਹੈ ਕਿ 30 ਸਤੰਬਰ ਤੋਂ ਬਾਅਦ ਮਹਾਰਾਵਲ ਖੀਵਾਜੀ ਟਰੱਸਟ ਦੀ ਹੋਂਦ ਖ਼ਤਮ ਹੋ ਜਾਵੇਗੀ ਅਤੇ ਕੁੱਲ ਜਾਇਦਾਦ ਸ਼ਾਹੀ ਪਰਿਵਾਰ ਵਿੱਚ ਵੰਡਣ ਪ੍ਰਕਿਰਿਆ ਸ਼ੁਰੂ ਹੋਵੇਗੀ।
ਮਹਾਰਾਜਾ ਹਰਿੰਦਰ ਸਿੰਘ ਬਰਾੜ 29 ਜਨਵਰੀ, 1915 ਨੂੰ ਮਹਾਰਾਜਾ ਬਰਜਿੰਦਰ ਸਿੰਘ ਬਰਾੜ ਅਤੇ ਮਹਾਰਾਣੀ ਮਹਿੰਦਰ ਕੌਰ ਦੇ ਘਰ ਪੈਦਾ ਹੋਇਆ। ਇਹ ਫ਼ਰੀਦਕੋਟ ਦਾ ਆਖ਼ਰੀ ਰਾਜਾ ਸੀ। ਉਸਨੇ 1934 ਤੋਂ ਲੈਕੇ 1948 ਤੱਕ 14 ਸਾਲ ਆਪਣੀ ਰਿਆਸਤ ਸੰਭਾਲੀ।
ਬਰਾੜ ਵੰਸ਼ ਦੇ ਆਖਰੀ ਰਾਜਾ ਹਰਿੰਦਰ ਸਿੰਘ ਨੇ 17 ਅਕਤੂਬਰ 1934 ਨੂੰ ਫ਼ਰੀਦਕੋਟ ਰਿਆਸਤ ਦੇ ਰਾਜੇ ਵਜੋਂ ਕਾਰਜ ਭਾਗ ਸੰਭਾਲਿਆ ਸੀ। ਉਨ੍ਹਾਂ ਨੇ ਉਸ ਸਮੇਂ ਫਰੀਦਕੋਟ ਸਿੱਖ ਰਿਆਸਤ ‘ਚ ਵਿਲੱਖਣ ਇਮਾਰਤਾਂ ਦਾ ਨਿਰਮਾਣ ਕਰਵਾਇਆ। ਹਾਲਾਂਕਿ ਸਮਾਂ ਬੀਤਣ ਨਾਲ ਬਹੁਤ ਸਾਰੀਆਂ ਇਤਿਹਾਸਕ ਇਮਾਰਤਾਂ ਦਾ ਵਜੂਦ ਖਤਮ ਹੋ ਚੁੱਕਾ ਹੈ ਪਰ ਸਕੱਤਰੇਤ, ਵਿਕਟੋਰੀਆ ਟਾਵਰ, ਲਾਲ ਕੋਠੀ, ਆਰਾਮ ਘਰ, ਅਸਤਬਲ, ਰਾਜ ਮਹਿਲ, ਸ਼ੀਸ਼ ਮਹਿਲ, ਮੋਤੀ ਮਹਿਲ, ਸ਼ਾਹੀ ਕਿਲਾ, ਸ਼ਾਹੀ ਸਮਾਧਾਂ ਆਦਿ ਇਮਾਰਤਾਂ ਅੱਜ ਵੀ ਦੇਖੀਆਂ ਜਾ ਸਕਦੀਆਂ ਹਨ। ਰਾਜਾ ਹਰਿੰਦਰ ਸਿੰਘ ਇਕ ਕੁਸ਼ਲ ਪ੍ਰਬੰਧਕ ਵਜੋਂ ਵੀ ਮਕਬੂਲ ਹੋਏ ਸਨ।
ਹਰਿੰਦਰ ਸਿੰਘ ਬਰਾੜ ਨੇ ਫ਼ਰੀਦਕੋਟ ਵਿੱਚ ਬਿਕਰਮ ਕਾਲਜ ਆਫ਼ ਕਾਮਰਸ, ਬਰਜਿੰਦਰਾ ਕਾਲਜ (ਆਪਣੇ ਪਿਤਾ ਦੇ ਨਾਮ ਤੇ), ਬੀ.ਟੀ. ਕਾਲਜ, ਖੇਤੀਬਾੜੀ ਕਾਲਜ ਦੀ ਸਥਾਪਨਾ ਕਰਵਾਈ ਅਤੇ ਰਿਆਸਤ ਦੇ ਕੁੱਲ 182 ਪਿੰਡਾਂ ਵਿੱਚ ਪ੍ਰਾਇਮਰੀ ਸਕੂਲ ਖੋਲੇ ਸਨ। ਉਸਨੇ ਬਹੁਤ ਸਾਰੀਆਂ ਇਮਾਰਤਾਂ ਦਾ ਨਿਰਮਾਣ ਕਰਵਾਇਆ ਜਿੰਨਾ ਵਿੱਚੋਂ ਕੁਝ ਦਾ ਵਜੂਦ ਖ਼ਤਮ ਹੋ ਗਿਆ ਪਰੰਤੂ ਲਾਲ ਕੋਠੀ, ਵਿਕਟੋਰਿਆ ਟਾਵਰ, ਅਸਤਬਲ, ਰਾਜ ਮਹਲ, ਸ਼ਾਹੀ ਕਿਲਾ ਅਤੇ ਸ਼ਾਹੀ ਸਮਾਧਾਂ ਆਦਿ ਇਮਾਰਤਾਂ ਹੁਣ ਵੀ ਦੇਖੀਆਂ ਜਾਂਦੀਆਂ ਹਨ।
ਜਿਕਰਯੋਗ ਹੈ ਕਿ ਮਹਾਰਾਜਾ ਹਰਿੰਦਰ ਸਿੰਘ ਨੇ ਆਪਣੇ ਰਾਜਭਾਗ ਦੌਰਾਨ ਫ਼ਰੀਦਕੋਟ ਸਿੱਖ ਰਿਆਸਤ ਬਾਰੇ ਇਕ ਵਸੀਅਤ ਕੀਤੀ ਸੀ, ਜਿਸ ‘ਚ ਉਸ ਨੇ ਫ਼ਰੀਦਕੋਟ ਰਿਆਸਤ ਦੀਆਂ ਵਿਰਾਸਤੀ ਇਮਾਰਤਾਂ, ਖਜ਼ਾਨਾ, ਜਾਇਦਾਦ ਆਦਿ ਸੰਭਾਲਣ ਲਈ ਮਹਾਂਰਾਵਲ ਖੇਵਾ ਜੀ ਟਰੱਸਟ ਦੀ ਸਥਾਪਨਾ ਕੀਤੀ ਹੋਈ ਸੀ। ਅੱਜ ਕੱਲ ਇਹ ਟਰੱਸਟ ਫ਼ਰੀਦਕੋਟ ਰਿਆਸਤ ਦੀ ਵਿਰਾਸਤ ਨੂੰ ਸਾਂਭ ਰਿਹਾ ਹੈ। ਭਾਰਤ ਸਰਕਾਰ ਨੇ 15 ਜੁਲਾਈ 1948 ਨੂੰ ਫ਼ਰੀਦਕੋਟ ਰਿਆਸਤ ਨੂੰ ਖਤਮ ਕਰਕੇ ਇੱਥੇ ਲੋਕਤੰਤਰ ਸਰਕਾਰ ਦਾ ਗਠਨ ਕਰ ਦਿੱਤਾ ਸੀ ਅਤੇ ਪੰਜਾਬ ਸਰਕਾਰ ਨੇ ਫ਼ਰੀਦਕੋਟ ਰਿਆਸਤ ਦਾ ਵੱਡਾ ਹਿੱਸਾ ਜਾਇਦਾਦ ਅਤੇ ਇਮਾਰਤਾਂ ਨੂੰ ਆਪਣੇ ਕਬਜ਼ੇ ‘ਚ ਲੈ ਲਿਆ ਸੀ। ਮਹਾਰਾਜਾ ਹਰਿੰਦਰ ਸਿੰਘ ਫ਼ਰੀਦਕੋਟ ਰਿਆਸਤ ਦੇ ਆਖਰੀ ਰਾਜਾ ਸਨ ਅਤੇ ਉਨ੍ਹਾਂ ਦਾ 16 ਅਕਤੂਬਰ 1989 ਨੂੰ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੀ ਇਕਲੌਤੀ ਪੁੱਤਰੀ ਮਹਾਰਾਣੀ ਦੀਪਇੰਦਰ ਕੌਰ ਵਰਧਮਾਨ ਦੇ ਰਾਜਾ ਸਦਾ ਸਿੰਘ ਮਹਿਤਾਬ ਨਾਲ ਵਿਆਹੀ ਹੋਈ ਸੀ।
ਫਰੀਦਕੋਟ ਰਿਆਸਤ ਦਾ ਰਾਜ ਮਹਿਲ ਅਤੇ ਸ਼ਾਹੀ ਕਿਲਾ ਅੱਜ ਵੀ ਆਪਣੀ ਸਦੀ ਪੁਰਾਣੀ ਦਿੱਖ ਨੂੰ ਸੁਰੱਖਿਅਤ ਸਾਂਭੀ ਬੈਠਾ ਹੈ, ਜਿਸ ਦੇ ਅੰਦਰ ਆਮ ਲੋਕਾਂ ਨੂੰ ਜਾਣ ਤੋਂ ਮਨਾਹੀ ਹੈ। ਇਸ ਸ਼ਹਿਰ ‘ਚ ਬਾਬਾ ਫਰੀਦ ਜੀ ਦੀ ਫੇਰੀ ਨੇ ਇਸ ਦੀ ਵਿਰਾਸਤ ਨੂੰ ਦੁਨੀਆਂ ਭਰ ‘ਚ ਮਕਬੂਲ ਕਰਨ ਲਈ ਅਹਿਮ ਯੋਗਦਾਨ ਪਾਇਆ ਹੈ। ਬਾਬਾ ਫ਼ਰੀਦ ਦੀ ਯਾਦ ‘ਚ ਬਣੇ ਟਿੱਲਾ ਬਾਬਾ ਫ਼ਰੀਦ ਵਿਖੇ ਹਰ ਸਾਲ 19 ਤੋਂ 23 ਸਤੰਬਰ ਤੱਕ ਪੰਜ ਰੋਜ਼ਾ ਆਗਮਨ ਪੁਰਬ ਮਨਾਇਆ ਜਾਂਦਾ ਹੈ, ਜਿਥੇ ਦੁਨੀਆਂ ਭਰ ਦੇ ਸ਼ਰਧਾਲੂ ਆਉਂਦੇ ਹਨ।
7 ਅਗਸਤ 1972 ਨੂੰ ਫਰੀਦਕੋਟ ਸ਼ਹਿਰ ਨੂੰ ਪੰਜਾਬ ਦਾ ਜ਼ਿਲਾ ਬਣਾਇਆ ਗਿਆ, ਫਿਰ ਨਵੰਬਰ 1995 ‘ਚ ਫਰੀਦਕੋਟ ਜ਼ਿਲੇ ‘ਚੋਂ ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਨਵੇਂ ਜ਼ਿਲੇ ਬਣਾ ਦਿੱਤੇ ਗਏ, ਜਿਸ ਕਾਰਨ ਫਰੀਦਕੋਟ ਜ਼ਿਲੇ ਦਾ ਖੇਤਰ ਕਾਫੀ ਘੱਟ ਗਿਆ। ਇਸ ਦਾ ਕੁੱਲ ਖੇਤਰਫਲ 1475.60 ਵਰਗ ਕਿਲੋਮੀਟਰ ਹੈ। ਇਸ ਜ਼ਿਲੇ ‘ਚ ਇਕ ਲੋਕ ਸਭਾ ਦੀ ਸੀਟ ਅਤੇ ਕੁੱਲ ਤਿੰਨ ਅਸੈਂਬਲੀ ਸੀਟਾਂ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਹਨ। ਫਰੀਦਕੋਟ ਦੀ ਰਿਆਸਤ ਦੀ ਮੌਜੂਦਾ ਦੌਰ ਦੀ ਗੱਲ ਕੀਤੀ ਜਾਵੇ ਤਾਂ ਜਾਣਕਾਰੀ ਅਨੁਸਾਰ ਆਖਰੀ ਰਾਜਾ ਹਰਿੰਦਰ ਸਿੰਘ ਬਰਾੜ ਦੇ ਚਾਰ ਬੱਚਿਆਂ ‘ਚ ਇਕ ਲੜਕਾ ਅਤੇ ਤਿੰਨ ਲੜਕੀਆਂ ‘ਚੋਂ ਇਕ ਲੜਕੇ ਅਤੇ ਇਕ ਲੜਕੀ ਦੀ ਮੌਤ ਤੋਂ ਬਾਅਦ ਉਨ੍ਹਾਂ ਦੀਆਂ ਦੋ ਲੜਕੀਆਂ ਰਾਜੁਕਮਾਰੀ ਅੰਮ੍ਰਿਤ ਕੌਰ ਅਤੇ ਰਾਜਕੁਮਾਰੀ ਦੀਪਇੰਦਰ ਕੌਰ, ਉਨ੍ਹਾਂ ਦੀ ਜਾਇਦਾਦ ਦੀ ਮਾਲਕੀ ਲਈ ਮੌਜੂਦ ਸਨ।
ਅਕਤੂਬਰ 1989 ਵਿੱਚ ਹਰਿੰਦਰ ਸਿੰਘ ਦੀ ਮੌਤ ਹੋ ਗਈ ਸੀ