ਗੁਲਾਬੀ ਸੁੰਡੀ ਨਾਲ ਨੁਕਸਾਨੀ ਨਰਮੇ ਦੀ ਫ਼ਸਲ ਦਾ ਮੁਆਵਜ਼ਾ ਤੇ ਚਿਰਾਂ ਤੋਂ ਲਟਕਦੇ ਬਿਜਲੀ ਕੁਨੈਕਸ਼ਨ ਜਾਰੀ ਕੀਤੇ ਜਾਣ ਸਮੇਤ ਕਈ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਭਾਰਤੀ ਕਿਸਾਨ ਏਕਤਾ ਦੇ ਬੈਨਰ ਹੇਠ ਪ੍ਰਦਰਸ਼ਨ ਕਰਕੇ ਮਿੰਨੀ ਸਕੱਤਰੇਤ ’ਚ ਪੱਕਾ ਮੋਰਚਾ ਲਾ ਦਿੱਤਾ।
ਭਾਰਤੀ ਕਿਸਾਨ ਏਕਤਾ (ਬੀਕੇਈ) ਦੇ ਬੈਨਰ ਹੇਠ ਕਿਸਾਨ ਅੱਜ ਨਹਿਰੂ ਪਾਰਕ ਇਕੱਠੇ ਹੋਏ ਜਿਥੋਂ ਸ਼ਹਿਰ ਦੇ ਮੁੱਖ ਬਾਜ਼ਾਰਾਂ ’ਚੋਂ ਆਪਣੇ ਟਰੈਕਟਰ-ਟਰਾਲੀਆਂ ਤੇ ਹੋਰ ਵਾਹਨਾਂ ਰਾਹੀਂ ਪ੍ਰਦਰਸ਼ਨ ਕਰਦੇ ਹੋਏ ਮਿੰਨੀ ਸਕੱਤਰੇਤ ਪੁੱਜੇ। ਕਈ ਦੇਰ ਤੱਕ ਕਿਸਾਨਾਂ ਨੇ ਮਿੰਨੀ ਸਕੱਤਰੇਤ ਦੇ ਮੁੱਖ ਗੇਟ ਨੂੰ ਘੇਰੀਂ ਰੱਖਿਆ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।