ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿਤ ਦਾ ਦੇਹਾਂਤ ਹੋ ਗਿਆ ਹੈ।ਉਨ੍ਹਾਂ ਨੇ ਲੰਮਾ ਸਮਾਂ ਸਿੱਖ ਪੰਥ ਦੀ ਸੇਵਾ ਕੀਤੀ ਅਤੇ ਦਿੱਲੀ ਦੀ ਸਿੱਖ ਸਿਆਸਤ ਵਿੱਚ ਸਰਗਰਮ ਰਹੇ। ਉਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਵੀ ਰਹੇ ਹਨ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਅਵਤਾਰ ਸਿੰਘ ਹਿਤ ਦੀ ਮੌਤ ‘ਤੇ ਦੁੱਖ ਜ਼ਾਹਿਰ ਕੀਤਾ ਹੈ। ਸੀਨੀਅਰ ਅਕਾਲੀ ਆਗੂ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ।