ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਪੁੱਤਰ ਦੇ ਕਤਲ ‘ਚ ਸ਼ਾਮਲ ਛੇਵੇਂ ਸ਼ੂਟਰ ਦੀਪਕ ਮੁੰਡੀ ਦੀ ਗ੍ਰਿਫਤਾਰੀ ਤੋਂ ਬਾਅਦ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦੀ ਯਾਦਗਾਰ ‘ਤੇ ਮੱਥਾ ਟੇਕਣ ਨਾਲ ਇਨਸਾਫ਼ ਨਹੀਂ ਮਿਲੇਗਾ। ਉਨ੍ਹਾਂ ਖਦਸ਼ਾ ਜ਼ਾਹਰ ਕਰਦਿਆਂ ਕਿਹਾ ਕਿ ਮੈਂ ਲਾਰੈਂਸ ਬਿਸ਼ਨਈ ਦੀਆਂ ਅੱਖਾਂ ਵਿੱਚ ਰੜਕਦਾ ਹਾਂ ਅਤੇ ਮੈਨੂੰ ਵੀ ਇੱਕ ਦਿਨ ਗੋਲੀ ਮਾਰ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : sidhumoose wala case: ਦੀਪਕ ਮੁੰਡੀ ਨੂੰ ਗ੍ਰਿਫਤਾਰ ਕਰਨ ‘ਤੇ ਸਿੱਧੂ ਮੂਸੇਵਾਲੇ ਦੇ ਪਿਤਾ ਨੇ ਕਿ ਕਿਹਾ,ਵੀਡੀਓ ਵੀ ਵੇਖੋ
ਬਲਕੌਰ ਸਿੰਘ ਨੇ ਕਿਹਾ ਕਿ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਜੇਲ੍ਹਾਂ ਵਿੱਚ ਬੈਠੇ ਗੈਂਗਸਟਰਾਂ ਨੂੰ ਹਥਿਆਰਾਂ ਦਾ ਇੰਤਜ਼ਾਮ ਕਰਨ ਲਈ ਕਰੋੜਾਂ ਰੁਪਏ ਕਿਵੇਂ ਮਿਲੇ। ਕਤਲ ਨੂੰ ਅੰਜਾਮ ਦੇਣ ਲਈ ਪੈਸੇ ਕਿੱਥੋਂ ਆਏ? ਇਹ ਅਜੇ ਪਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਂ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਇਹ ਸਾਰੇ ਮੁੱਦੇ ਉਠਾ ਰਿਹਾ ਹਾਂ। ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਕਤਲ ਕਾਂਡ ਵਿੱਚ ਮਾਮੂਲੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਨਾਲ ਕੁਝ ਨਹੀਂ ਹੋਵੇਗਾ। ਇਨ੍ਹਾਂ ਨੂੰ ਜੇਲ੍ਹ ਵਿੱਚ ਰੱਖ ਕੇ ਵੀ ਉਹ ਉੱਥੇ ਬੈਠ ਕੇ ਪੰਜਾਬ ਦੀ ਜਵਾਨੀ ਨੂੰ ਮਾਰਨ ਦੀਆਂ ਸਾਜ਼ਿਸ਼ਾਂ ਰਚਣਗੇ।
ਬਲਕੌਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਅਜਿਹੇ ਹਨ ਕਿ ਜੇਕਰ ਮੈਂ ਇੱਕ ਆਵਾਜ਼ ਬੁਲੰਦ ਕਰਾਂਗਾ ਤਾਂ ਸੱਤ ਪੰਜਾਬੀ ਜੁਰਮ ਕਰਨ ਲਈ ਤਿਆਰ ਹੋ ਜਾਣਗੇ। ਬਾਅਦ ‘ਚ ਪੁਲਸ ਉਨ੍ਹਾਂ ਨੂੰ ਫਾਰਮ ਦੇ ਕੇ ਜੇਲ ‘ਚ ਬੰਦ ਕਰੇਗੀ ਅਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਰਚੇ ਦਰਜ ਕਰਨ ਤੋਂ ਬਾਅਦ ਕੁਝ ਨਹੀਂ ਹੋ ਰਿਹਾ। ਸੌ ਪਰਚੇ ਦਰਜ ਕਰਨ ਤੋਂ ਬਾਅਦ ਪੁਲਿਸ ਕੀ ਚਾਹੁੰਦੀ ਹੈ ਅਤੇ ਗੈਂਗਸਟਰਾਂ ਨੂੰ ਸੁਰੱਖਿਆ ਦੇ ਕੇ ਜੇਲ੍ਹਾਂ ਵਿੱਚ ਕਿਉਂ ਰੱਖਿਆ ਜਾਂਦਾ ਹੈ।
ਉਨ੍ਹਾਂ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਦੇ ਮਾਮਲੇ ‘ਤੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਸੁਰੱਖਿਆ ਕਿਸ ਦੇ ਕਹਿਣ ‘ਤੇ ਵਾਪਸ ਲਈ ਗਈ ਹੈ। ਉਨ੍ਹਾਂ ਗੈਂਗਸਟਰਾਂ ਨੂੰ ਦਾਊਦ ਦੀ ਪਨੀਰੀ ਦੱਸਦੇ ਹੋਏ ਕਿਹਾ ਕਿ ਇੱਕ ਦਿਨ ਉਹ ਸਰਕਾਰਾਂ ਦੀ ਬਾਂਹ ਫੜਨਗੇ। ਬਲਕੌਰ ਸਿੰਘ ਨੇ ਦਿੱਲੀ ਪੁਲਿਸ ਵੱਲੋਂ ਕੀਤੀ ਤਫ਼ਤੀਸ਼ ‘ਤੇ ਤਸੱਲੀ ਪ੍ਰਗਟ ਕਰਦਿਆਂ ਗਿ੍ਫ਼ਤਾਰੀਆਂ ‘ਚ ਸਹਿਯੋਗ ਦੇਣ ‘ਤੇ ਧੰਨਵਾਦ ਪ੍ਰਗਟਾਇਆ |
ਇਹ ਵੀ ਪੜ੍ਹੋ : german shepherd video:ਜਰਮਨ ਸ਼ੈਫਰਡ ਨੇ ਜ਼ੋਮੈਟੋ ਡਿਲੀਵਰੀ ਮੈਨ ਦੇ ਪ੍ਰਾਈਵੇਟ ਪਾਰਟਸ ਨੂੰ ਕੱਟਿਆ,ਵੀਡੀਓ ਵੀ ਵੇਖੋ