ਪੰਜਾਬ ਦੇ ਵਿਸ਼ਵ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮ ਗੈਂਗਸਟਰ ਜਗਦੀਪ ਸਿੰਘ ਜੱਗੂ ਭਗਵਾਨਪੁਰੀਆ ਦੀ ਪਿੰਡ ਭਗਵਾਨਪੁਰ ਸਥਿਤ ਰਿਹਾਇਸ਼ ’ਤੇ ਕੇਂਦਰੀ ਜਾਂਚ ਏਜੰਸੀ ਐਨਆਈਏ ਦੇ ਇੱਕ ਟੀਮ ਨੇ ਅੱਜ ਛਾਪਾ ਮਾਰਿਆ।
ਐਨਆਈਏ ਦੀ ਟੀਮ ਨੇ ਪਿੰਡ ਨੂੰ ਪੂਰੀ ਤਰ੍ਹਾਂ ਘੇਰ ਲਿਆ ਅਤੇ ਗੈਂਗਸਟਰ ਦੇ ਘਰ ਦੀ ਤਲਾਸ਼ੀ ਕੀਤੀ। ਸੂਤਰਾਂ ਅਨੁਸਾਰ ਤਲਾਸ਼ੀ ਮੁਹਿੰਮ ਅਜੇ ਜਾਰੀ ਹੈ। ਇਹ ਵੀ ਪਤਾ ਲੱਗਾ ਹੈ ਕਿ ਘਰ ਵਿੱਚ ਜੱਗੂ ਦੀ ਮਾਤਾ ਅਤੇ ਉਸ ਦੀ 7-8 ਸਾਲ ਦੀ ਲੜਕੀ ਹੀ ਰਹਿੰਦੀਆਂ ਹਨ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦਾ ਕਤਲ :ਦੇਸ਼ ਦੇ ਕਈ ਹਿੱਸਿਆਂ ਵਿੱਚ ਵੱਡੀ ਪੱਧਰ ‘ਤੇ ਐਨਆਈਏ ਵੱਲੋਂ ਛਾਪੇਮਾਰੀ
ਜਾਣਕਾਰੀ ਅਨੁਸਾਰ ਛਾਪੇਮਾਰੀ ਸਵੇਰੇ ਕਰੀਬ ਸਵਾ 9 ਵਜੇ ਸ਼ੁਰੂ ਹੋਈ ਜੋ ਅਜੇ ਤਕ ਜਾਰੀ ਹੈ। ਪਿੰਡ ਵਿੱਚ ਹਾਲ ਦੀ ਘੜੀ 150 ਦੇ ਕਰੀਬ ਐਨਆਈਏ ਮੁਲਾਜ਼ਮ ਤਾਇਨਾਤ ਹਨ।
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਸੋਮਵਾਰ ਨੂੰ ਦੇਸ਼ ਦੇ ਕਈ ਹਿੱਸਿਆਂ ਵਿੱਚ ਛਾਪੇਮਾਰੀ ਕਰ ਰਹੀ ਹੈ। ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਐਨਆਈਏ ਵੱਲੋਂ ਮੂਸੇਵਾਲਾ ਦੀ ਹੱਤਿਆ ਨਾਲ ਜੁੜੇ ਸ਼ੱਕੀ ਅੱਤਵਾਦੀ ਗਿਰੋਹ ਦੇ ਸਬੰਧ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ।
ਪਿਛਲੇ ਦੋ ਮਹੀਨਿਆਂ ਵਿੱਚ ਕੇਂਦਰ ਨੇ ਪੰਜਾਬ ਵਿੱਚ ਗੈਂਗ ਵਾਰ ਨੂੰ ਲੈ ਕੇ ਪੰਜਾਬ ਪੁਲਿਸ ਨੂੰ ਕਈ ਅਲਰਟ ਭੇਜੇ ਹਨ। ਕਈ ਅੱਤਵਾਦੀ ਮਾਮਲਿਆਂ ਦੀ ਜਾਂਚ ‘ਚ ਗੈਂਗਸਟਰਾਂ ਅਤੇ ਅੱਤਵਾਦੀਆਂ ਦੇ ਗਠਜੋੜ ਦਾ ਪਰਦਾਫਾਸ਼ ਹੋਇਆ ਹੈ। ਕਈ ਗੈਂਗਸਟਰ ਸਲਾਖਾਂ ਦੇ ਪਿੱਛੇ ਵੀ ਕੰਮ ਕਰ ਰਹੇ ਹਨ। ਹਾਲ ਹੀ ਵਿੱਚ ਦਿੱਲੀ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਕਈ ਗੈਂਗਸਟਰਾਂ ਖਿਲਾਫ ਯੂ.ਏ.ਪੀ.ਏ.
ਜਿਕਰਯੋਗ ਹੈ ਕਿ ਚੰਡੀਗੜ੍ਹ ਪੁਲਿਸ ਨੇ ਐਤਵਾਰ ਨੂੰ ਮੂਸੇ ਵਾਲਾ ਕਤਲ ਕਾਂਡ ਦੇ ਆਖ਼ਰੀ ਮੁਲਜ਼ਮ ਸ਼ੂਟਰ ਦੀਪਕ ਮੁੰਡੀ ਨੂੰ ਉਸ ਦੇ ਦੋ ਸਾਥੀਆਂ ਸਮੇਤ ਪੱਛਮੀ ਬੰਗਾਲ ਦੀ ਭਾਰਤ-ਨੇਪਾਲ ਸਰਹੱਦ ਤੋਂ ਗ੍ਰਿਫ਼ਤਾਰ ਕੀਤਾ ਹੈ। ਮੂਸੇਵਾਲਾ ਦੇ ਬੇਰਹਿਮੀ ਨਾਲ ਕਤਲ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਹੁਣ ਤਕ 23 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।