ਚੰਡੀਗੜ੍ਹ ਚ ਮਨੀਮਾਜਰਾ ਦੇ ਵਪਾਰੀ ਅਰੁਣ ਗੁਪਤਾ ਨੇ ਸਲਮਾਨ ਖਾਨ ਖਿਲਾਫ ਸ਼ਿਕਾਇਤ ਦਿੱਤੀ ਹੈ। ਉਨ੍ਹਾਂ ਨੇ ਬੀਇੰਗ ਹਿਊਮਨ ਸਟੋਰ ਖੋਲ੍ਹਣ ਦੇ ਨਾਮ ਤੇ ਧੋਖਾਧੜੀ ਦਾ ਇਲਜ਼ਾਮ ਲਗਾਇਆ ਹੈ। ਉਸ ਦੇ ਮੁਤਾਬਿਕ ਫਰਵਰੀ 2020 ਤੋਂ ਸਟੋਰ ਬੰਦ ਪਿਆ ਹੈ। ਫਿਲਹਾਲ ਪੁਲਿਸ ਨੇ ਸੰਮਨ ਭੇਜ ਕੇ 10 ਦਿਨਾਂ ਦੇ ਅੰਦਰ ਜਵਾਬ ਮੰਗਿਆ ਹੈ।ਮਨੀਮਾਜਰਾ ਦੇ ਵਪਾਰੀ ਅਰੁਣ ਗੁਪਤਾ ਨੇ ਧੋਖਾਧੜੀ ਦੀ ਸ਼ਿਕਾਇਤ ਦਿੱਤੀ। ਬੀਇੰਗ ਹਿਊਮਨ ਸਟੋਰ ਖੋਲ੍ਹਣ ਦੇ ਨਾਮ ‘ਤੇ ਕਰੋੜਾਂ ਦੀ ਠੱਗੀ ਦਾ ਇਲਜ਼ਾਮ ਹੈ। ਇਹ ਸਟੋਰ ਫਰਵਰੀ 2020 ਤੋਂ ਬੰਦ ਪਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਸੰਮਨ ਭੇਜ 10 ਦਿਨਾਂ ‘ਚ ਜਵਾਬ ਮੰਗਿਆ ਹੈ। ਅਰੁਣ ਗੁਪਤਾ ਮੁਕਾਬਕ ਸ਼ੋਅਰੂਮ ਖੋਲ੍ਹਣ ਤੋਂ ਬਾਅਦ ਵੀ ਕੰਪਨੀ ਸਮਾਨ ਨਹੀਂ ਭੇਜ ਰਹੀ। ਇੰਨ ਹੀ ਨਹੀਂ ਕੰਪਨੀ ਦੀ ਵੈੱਬਸਾਈਟ ਵੀ ਬੰਦ ਹੈ। ਸਲਮਾਨ ਖਾਨ ਤੋਂ ਇਲਾਵਾ ਉਨ੍ਹਾਂ ਦੀ ਭੈਣ ਅਲਵੀਰਾ ਅਤੇ ਬੀਇੰਗ ਹਿਊਮਨ ਦੇ ਸੀਈਓ ਅਤੇ ਅਧਿਕਾਰੀਆਂ ਨੂੰ ਵੀ ਸੰਮਨ ਭੇਜੇ ਗਏ ਹਨ।ਕਾਰੋਬਾਰੀ ਦੀ ਸ਼ਿਕਾਇਤ ‘ਤੇ ਪੁਲਿਸ ਨੇ ਸਲਮਾਨ ਖਾਨ, ਉਸਦੀ ਭੈਣ ਅਲਵੀਰਾ ਖਾਨ ਅਗਨੀਹੋਤਰੀ ਅਤੇ ਕੰਪਨੀ ਦੇ ਕੁਝ ਅਧਿਕਾਰੀਆਂ ਨੂੰ ਸੰਮਨ ਭੇਜਿਆ ਹੈ। ਹਰੇਕ ਨੂੰ 10 ਦਿਨਾਂ ਦੇ ਅੰਦਰ ਅੰਦਰ ਜਵਾਬ ਦੇਣ ਲਈ ਕਿਹਾ ਗਿਆ ਹੈ।