ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 43,393 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 911 ਲੋਕਾਂ ਦੀ ਕੋਰੋਨਾ ਕਰਕੇ ਮੌਤ ਹੋਈ ਹੈ। ਸਿਹਤ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ ਹੈ। ਇਹ ਕੱਲ ਦੇ ਮੁਕਾਬਲੇ ਇੱਕ ਦਿਨ ਵਿੱਚ ਨਵੇਂ ਕੋਰੋਨਾ ਮਾਮਲਿਆਂ ਵਿੱਚ 5.4 ਪ੍ਰਤੀਸ਼ਤ ਦੀ ਕਮੀ ਹੈ। ਇਸ ਨਾਲ ਹੁਣ ਮਰਨ ਵਾਲਿਆਂ ਦੀ ਕੁਲ ਗਿਣਤੀ 4 ਲੱਖ 5 ਹਜ਼ਾਰ 939 ਹੋ ਗਈ ਹੈ।
ਸਿਹਤ ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 44459 ਲੋਕ ਵੀ ਇਸ ਬਿਮਾਰੀ ਤੋਂ ਠੀਕ ਹੋ ਚੁੱਕੇ ਹਨ। ਅਜਿਹੀ ਸਥਿਤੀ ਵਿੱਚ ਹੁਣ ਕੋਰੋਨਾ ਤੋਂ ਠੀਕ ਹੋਏ ਲੋਕਾਂ ਦੀ ਕੁੱਲ ਗਿਣਤੀ 2 ਕਰੋੜ 98 ਲੱਖ 88 ਹਜ਼ਾਰ 284 ਹੋ ਗਈ ਹੈ। ਇਸ ਦੇ ਨਾਲ ਹੀ ਹੁਣ ਤੱਕ ਦੇਸ਼ ਵਿਚ ਕੁੱਲ 3 ਕਰੋੜ 7 ਲੱਖ 52 ਹਜ਼ਾਰ 950 ਵਿਅਕਤੀ ਪਾਜ਼ੀਟਿਵ ਹੋ ਚੁੱਕੇ ਹਨ। ਦੇਸ਼ ਵਿੱਚ ਹੁਣ ਸਰਗਰਮ ਮਰੀਜ਼ਾਂ ਦੀ ਗਿਣਤੀ 4 ਲੱਖ 58 ਹਜ਼ਾਰ 727 ਹੋ ਗਈ ਹੈ।
ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ 40 ਲੱਖ 23 ਹਜ਼ਾਰ 173 ਲੋਕਾਂ ਨੂੰ ਕੋਰੋਨਾ ਟੀਕਾ ਲਗਾਇਆ ਗਿਆ ਹੈ। ਇਸ ਨਾਲ ਦੇਸ਼ ਵਿਚ ਹੁਣ ਤੱਕ ਕੁੱਲ 36 ਕਰੋੜ 89 ਲੱਖ 91 ਹਜ਼ਾਰ 222 ਵਿਅਕਤੀਆਂ ਦਾ ਟੀਕਾਕਰਣ ਹੋ ਚੁੱਕਾ ਹੈ। ਆਈਸੀਐਮਆਰ ਦੇ ਅਨੁਸਾਰ ਦੇਸ਼ ਵਿੱਚ ਹੁਣ ਤੱਕ 42 ਕਰੋੜ 70 ਲੱਖ 16 ਹਜ਼ਾਰ 605 ਨਮੂਨੇ ਦੇ ਟੈਸਟ ਵੀ ਕੀਤੇ ਜਾ ਚੁੱਕੇ ਹਨ। ਇਸ ਵਿੱਚ ਕੱਲ੍ਹ 17 ਲੱਖ 90 ਹਜ਼ਾਰ 708 ਟੈਸਟ ਲਏ ਗਏ ਸਨ।