ਭਾਰਤ ਵਿਚ ਕਰੋਨਾ ਵਾਇਰਸ ਦੇ 42,766 ਨਵੇਂ ਕੇਸ ਆਉਣ ਨਾਲ ਕੋਵਿਡ ਕੇਸਾਂ ਦੀ ਗਿਣਤੀ 3,07,95,716 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅੱਜ ਸਵੇਰੇ 8 ਵਜੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਬੀਤੇ ਚੌਵੀ ਘੰਟਿਆਂ ਵਿੱਚ ਕਰੋਨਾ ਕਾਰਨ 1206 ਲੋਕਾਂ ਦੀ ਜਾਨ ਗਈ ਜਿਸ ਕਾਰਨ ਇਸ ਮਹਾਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 4,07,145 ਹੋ ਗਈ ਹੈ।