ਗਿਰੀਡੀਹ ਤੋਂ ਰਾਂਚੀ ਜਾ ਰਹੀ ਐਸਐਸਟੀ ਬੱਸ ਹਜ਼ਾਰੀਬਾਗ ਤਾਤੀਝਰੀਆ ਦੇ ਸਿਵਾਨੇ ਪੁਲ ਨੇੜੇ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਪੁਲ ‘ਤੇ ਪਹੁੰਚਦਿਆਂ ਹੀ ਯਾਤਰੀਆਂ ਨਾਲ ਭਰੀ ਬੱਸ ਨਦੀ ‘ਚ ਡਿੱਗ ਗਈ, ਜਿਸ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਕਈ ਹੋਰ ਲੋਕ ਗੰਭੀਰ ਜ਼ਖਮੀ ਹੋ ਗਏ।
ਜਾਣਕਾਰੀ ਮੁਤਾਬਕ ਐੱਸਐੱਸਟੀ ਬੱਸ ਗਿਰੀਡੀਹ ਤੋਂ ਰਾਂਚੀ ਜਾ ਰਹੀ ਸੀ। ਇਸੇ ਦੌਰਾਨ ਹਜ਼ਾਰੀਬਾਗ ਤਾਤੀਝਰੀਆ ਦੇ ਸਿਵਾਨੇ ਪੁਲ ਨੇੜੇ ਭਿਆਨਕ ਹਾਦਸਾ ਵਾਪਰ ਗਿਆ। ਜਿਵੇਂ ਹੀ ਬੱਸ ਪੁਲ ‘ਤੇ ਪਹੁੰਚੀ ਤਾਂ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ, ਜਿਸ ਕਾਰਨ ਸਵਾਰੀਆਂ ਨਾਲ ਭਰੀ ਬੱਸ ਨਦੀ ‘ਚ ਜਾ ਡਿੱਗੀ। ਇਸ ਹਾਦਸੇ ਵਿੱਚ 6 ਲੋਕਾਂ ਦੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ- ਮਹਾਰਾਣੀ ਐਲਿਜ਼ਾਬੈਥ II ਦੀ ਲੰਬੀ ਉਮਰ ਦਾ ਕੀ ਸੀ ਰਾਜ਼ ! ਇਹ ਸੀ ਡਾਈਟ ਪਲੈਨ, ਇਸ ਤਰ੍ਹਾਂ ਹੁੰਦੀ ਸੀ ਦਿਨ ਦੀ ਸ਼ੁਰੂਵਾਤ?
ਬੱਸ ਵਿੱਚ ਸਿੱਖ ਭਾਈਚਾਰੇ ਦੇ 53 ਯਾਤਰੀ ਸਵਾਰ ਸਨ। ਸਾਰੇ ਰਾਂਚੀ ‘ਚ ਹੋਣ ਵਾਲੇ ਧਾਰਮਿਕ ਪ੍ਰੋਗਰਾਮ ‘ਚ ਸ਼ਾਮਲ ਹੋਣ ਜਾ ਰਹੇ ਸਨ। ਇਹ ਧਾਰਮਿਕ ਪ੍ਰੋਗਰਾਮ ਰਾਂਚੀ ਦੇ ਗੁਰਦੁਆਰੇ ‘ਚ ਹੋਣਾ ਸੀ। ਰਸਤੇ ‘ਚ ਜਦੋਂ ਬੱਸ ਦਾਰੂ ਥਾਣਾ ਖੇਤਰ ਦੇ ਹਜ਼ਾਰੀਬਾਗ ਪਹੁੰਚੀ ਤਾਂ ਹਾਦਸੇ ਦਾ ਸ਼ਿਕਾਰ ਹੋ ਗਈ। ਮ੍ਰਿਤਕਾਂ ਵਿੱਚ ਦੋ ਔਰਤਾਂ ਅਤੇ 4 ਪੁਰਸ਼ ਸ਼ਾਮਲ ਹਨ।
ਸੂਚਨਾ ‘ਤੇ ਪਹੁੰਚੀ ਪੁਲਸ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਪੁਲਸ ਜ਼ਖਮੀਆਂ ਨੂੰ ਇਲਾਜ ਲਈ ਹਜ਼ਾਰੀਬਾਗ ਦੇ ਸ਼ੇਖ ਭਿਖਾਰੀ ਮੈਡੀਕਲ ਕਾਲਜ ਲੈ ਗਈ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- “ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ”, ਚਮਤਕਾਰੀ ਢੰਗ ਨਾਲ ਬਚਿਆ ਮੁਸਾਫਿਰ, ਹੈਰਾਨ ਕਰਨ ਵਾਲਾ ਵੀਡੀਓ
ਡੀਸੀ ਨੈਨਸੀ ਸਹਾਏ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਉਥੇ ਹੀ ਐਸਪੀ ਮਨੋਜ ਰਤਨ ਨੇ ਦੱਸਿਆ ਕਿ ਮ੍ਰਿਤਕਾਂ ਦੀ ਗਿਣਤੀ 6 ਹੈ। ਬਾਕੀ ਯਾਤਰੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਬੱਸ ਵਿੱਚ ਫਸੇ ਲੋਕਾਂ ਦੀ ਮੌਤ ਹੋਣ ਦਾ ਵੀ ਖਦਸ਼ਾ ਹੈ। ਬੱਸ ਵਿੱਚ 52 ਯਾਤਰੀ ਸਵਾਰ ਸਨ। ਉਨ੍ਹਾਂ ਦੱਸਿਆ ਕਿ ਸਾਰੇ ਲੋਕ ਰਾਂਚੀ ਦੇ ਗੁਰਦੁਆਰੇ ‘ਚ ਹੋਣ ਵਾਲੇ ਪ੍ਰੋਗਰਾਮ ‘ਚ ਹਿੱਸਾ ਲੈਣ ਜਾ ਰਹੇ ਸਨ।