ਪੰਜਾਬ ਦੇ ਮੋਹਾਲੀ ਦੀ ਇੱਕ ਪ੍ਰਾਈਵੇਟ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀਆਂ ਕੁਝ ਇਤਰਾਜ਼ਯੋਗ ਵੀਡੀਓਜ਼ ਰਿਕਾਰਡ ਕਰਨ ਦੀ ਘਟਨਾ ‘ਤੇ ਅਦਾਕਾਰ ਸੋਨੂੰ ਸੂਦ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਸੋਨੂੰ ਸੂਦ ਨੇ ਪੀੜਤ ਲੜਕੀਆਂ ਦਾ ਸਮਰਥਨ ਕਰਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਲੀਕ ਹੋਈਆਂ ਵੀਡੀਓਜ਼ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਨਾ ਕਰਨ। ਵਿਰੋਧ ਪ੍ਰਦਰਸ਼ਨਾਂ ਦੇ ਵਿਚਕਾਰ, ਅਭਿਨੇਤਾ ਸੋਨੂੰ ਸੂਦ ਨੇ ਕਿਹਾ ਕਿ ਜੋ ਹੋਇਆ ਉਹ “ਮੰਦਭਾਗਾ” ਹੈ ਅਤੇ ਲੋਕਾਂ ਨੂੰ ਜ਼ਿੰਮੇਵਾਰੀ ਨਾਲ ਵਿਵਹਾਰ ਕਰਨ ਦੀ ਅਪੀਲ ਕੀਤੀ ਹੈ।
ਪੁਲਿਸ ਮੁਤਾਬਕ ਲੁਧਿਆਣਾ-ਚੰਡੀਗੜ੍ਹ ਰੋਡ ‘ਤੇ ਸਥਿਤ ਚੰਡੀਗੜ੍ਹ ਯੂਨੀਵਰਸਿਟੀ ਕੈਂਪਸ ਦੇ ਅੰਦਰ 60 ਤੋਂ ਵੱਧ ਲੜਕੀਆਂ ਦੀਆਂ ਇਤਰਾਜ਼ਯੋਗ ਵੀਡੀਓਜ਼ ਰਿਕਾਰਡ ਕੀਤੀਆਂ ਗਈਆਂ ਸਨ। ਇਹ ਵੀਡੀਓ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਵੀ ਅਪਲੋਡ ਕੀਤੇ ਗਏ ਹਨ। ਮਾਮਲਾ ਖੁੱਲ੍ਹਣ ਤੋਂ ਬਾਅਦ ਇਸ ‘ਚ ਮੁੱਖ ਦੋਸ਼ੀ ਇਕ ਲੜਕੀ ਦੱਸੀ ਜਾ ਰਹੀ ਹੈ। ਇਸ ਘਟਨਾ ਨੇ ਪੂਰੇ ਦੇਸ਼ ਵਿੱਚ ਹਲਚਲ ਮਚਾ ਦਿੱਤੀ ਹੈ ਅਤੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਇਸ ਘਟਨਾ ‘ਤੇ ਅਦਾਕਾਰ ਸੋਨੂੰ ਸੂਦ ਨੇ ਸੋਸ਼ਲ ਮੀਡੀਆ ਰਾਹੀਂ ਗੱਲ ਕੀਤੀ ਹੈ।
Something that happened in Chandigarh University is very unfortunate. It’s time for us to stand with our sisters and set an example of a responsible society. These are testing times for us, not for the victims.
Be responsible 🙏— sonu sood (@SonuSood) September 18, 2022
ਅਦਾਕਾਰ ਨੇ ਟਵੀਟ ਕਰਦਿਆਂ ਲਿਖਿਆ ”ਚੰਡੀਗੜ੍ਹ ਯੂਨੀਵਰਸਿਟੀ ਵਿੱਚ ਜੋ ਹੋਇਆ ਉਹ ਬਹੁਤ ਮੰਦਭਾਗਾ ਹੈ। ਹੁਣ ਸਮਾਂ ਆ ਗਿਆ ਹੈ ਕਿ ਅਸੀਂ ਆਪਣੀਆਂ ਭੈਣਾਂ ਦੇ ਨਾਲ ਖੜ੍ਹੇ ਹੋਈਏ ਅਤੇ ਇੱਕ ਜ਼ਿੰਮੇਵਾਰ ਸਮਾਜ ਦੀ ਮਿਸਾਲ ਕਾਇਮ ਕਰੀਏ। ਇਹ ਪੀੜਤਾਂ ਲਈ ਨਹੀਂ, ਸਾਡੇ ਲਈ ਪ੍ਰੀਖਿਆ ਦਾ ਸਮਾਂ ਹੈ। ਜ਼ਿੰਮੇਵਾਰ ਬਣੋ।”
ਇਹ ਵੀ ਪੜ੍ਹੋ- ਚੰਡੀਗੜ੍ਹ ਯੂਨੀਵਰਸਿਟੀ ਵਾਇਰਲ ਵੀਡੀਓ ਮਾਮਲਾ: ਯੂਨੀਵਰਸਿਟੀ ਨੂੰ ਇਕ ਹਫ਼ਤੇ ਲਈ ਕੀਤਾ ਗਿਆ ਬੰਦ
ਇਸ ਘਟਨਾ ‘ਤੇ ਯੂਨੀਵਰਸਿਟੀ ਅਧਿਕਾਰੀਆਂ ਨੇ ਵੀਡੀਓ ਲੀਕ ਹੋਣ ਦੀ ਗੱਲ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਹਾਲਾਂਕਿ ਮੁੱਖ ਦੋਸ਼ੀ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ ਕਿ ਉਸ ਨੇ ਕਈ ਵਿਦਿਆਰਥਣਾਂ ਦੇ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੇ ਸਨ। ਇਸ ਵਿੱਚ ਉਸਦਾ ਬੁਆਏਫ੍ਰੈਂਡ ਵੀ ਸ਼ਾਮਲ ਹੈ।
ਮੁਹਾਲੀ ਦੇ ਸੀਨੀਅਰ ਪੁਲੀਸ ਕਪਤਾਨ ਵਿਵੇਕ ਸ਼ੀਲ ਸੋਨੀ ਨੇ ਮੀਡੀਆ ਨੂੰ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਫੜੀਆਂ ਗਈਆਂ ਵਿਦਿਆਰਥਣਾਂ ਵਿੱਚੋਂ ਇੱਕ ਨੇ ਆਪਣੀ ਵੀਡੀਓ ਹਿਮਾਚਲ ਪ੍ਰਦੇਸ਼ ਦੇ ਕਿਸੇ ਵਿਅਕਤੀ ਨਾਲ ਸਾਂਝੀ ਕੀਤੀ ਸੀ। ਇਸ ਮਾਮਲੇ ਵਿੱਚ ਉਸ ਵਿਅਕਤੀ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਦੰਡਾਵਲੀ ਦੀ ਧਾਰਾ 354-ਸੀ ਅਤੇ ਆਈਟੀ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਮੁੱਖ ਦੋਸ਼ੀ ਵਿਦਿਆਰਥੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।