ਕਾਂਗਰਸ ਦੇ ਵਿਚ ਚੱਲ ਰਹੇ ਕਲੇਸ਼ ਨੂੰ ਲੈ ਕੇ 2022 ਦੀਆਂ ਵਿਧਾਨ ਸਭਾ ਚੋਣਾ ਤੋਂ ਪਹਿਲਾ ਹਾਈਕਮਾਨ ਦੇ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਚੋਣਾ ਤੋਂ ਪਹਿਲਾ ਸਾਰਾ ਕਲੇਸ਼ ਸੁਲਝ ਜਾਵੇ |ਪ੍ਰਸ਼ਾਂਤ ਕਿਸ਼ੋਰ ਨੇ ਮੰਗਲਵਾਰ ਨੂੰ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਸੂਤਰਾਂ ਮੁਤਾਬਕ ਦੋਵਾਂ ਦੀ ਮੁਲਾਕਾਤ ਅਜਿਹੇ ਸਮੇਂ ਹੋਈ ਹੈ ਜਦੋਂ ਕਾਂਗਰਸ ਦੀ ਪੰਜਾਬ ਇਕਾਈ ਵਿੱਚ ਕਲੇਸ਼ ਚੱਲ ਰਿਹਾ ਹੈ। ਪ੍ਰਸ਼ਾਂਤ ਕਿਸ਼ੋਰ ਨੂੰ ਕੁਝ ਮਹੀਨੇ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਆਪਣਾ ਪ੍ਰਮੁੱਖ ਸਲਾਹਕਾਰ ਨਿਯੁਕਤ ਕੀਤਾ ਸੀ। ਖ਼ਬਰ ਹੈ ਕਿ ਰਾਹੁਲ ਗਾਂਧੀ ਤੇ ਕਿਸ਼ੋਰ ਦੀ ਮੁਲਾਕਾਤ ਦੌਰਾਨ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਸੰਗਠਨ ਸਕੱਤਰ ਸੀ. ਵੇਨੂੰਗੋਪਾਲ ਤੇ ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਮੌਜੂਦ ਸਨ।