ਮੁੱਖ ਮੰਤਰੀ ਭਗਵੰਤ ਮਾਨ ਹਾਲ ਹੀ ‘ਚ ਜਰਮਨੀ ਦੌਰੇ ‘ਤੇ ਗਏ ਸਨ।ਜਿਸ ਕਾਰਨ ਉਹ ਇੱਕ ਵਾਰ ਸੁਰਖੀਆਂ ‘ਚ ਛਾਏ ਹੋਏ ਹਨ।ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ ਹੀ ਜਰਮਨੀ ਤੋਂ ਭਾਰਤ ਆਏ ਤੇ ਸਿੱਧਾ ਦਿੱਲੀ ਮੁੱਖ ਮੰਤਰੀ ਕੇਜਰੀਵਾਲ ਨਾਲ ਮੁਲਾਕਾਤ ਕਰਨ ਪਹੁੰਚੇ।ਦੱਸ ਦੇਈਏ ਕਿ ਇਸ ਵਾਰ ਮਾਮਲਾ ਉਨ੍ਹਾਂ ਨੂੰ ਜਰਮਨੀ ਦੀ ਫਲੈਟ ਤੋਂ ਹੇਠਾਂ ਉਤਾਰਨ ਦਾ ਹੈ। ਪੰਜਾਬ ਦੀਆਂ ਵਿਰੋਧੀ ਧਿਰਾਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਗੰਭੀਰ ਦੋਸ਼ ਲਗਾਏ ਜਾ ਰਹੇ ਹਨ।
ਇਹ ਵੀ ਪੜ੍ਹੋ ਅਮਰੀਕਾ:ਭਿਆਨਕ ਸੜਕ ਹਾਦਸੇ ‘ਚ ਮਾਂ-ਧੀ ਸਮੇਤ 3 ਪੰਜਾਬੀਆਂ ਦੀ ਮੌਤ
ਜਿਸ ਨੂੰ ਲੈ ਕੇ ਲੁਫਥਾਂਸਾ ਕੰਪਨੀ ਦਾ ਬਿਆਹ ਸਾਹਮਣੇ ਆਇਆ ਹੈ।ਦਰਅਸਲ ਇਕ ਨੀਲਾਂਜਨ ਨਾਂ ਸਕਸ਼ ਵਲੋਂ ਪੁੱਛੇ ਗਏ ਸਵਾਲ ‘ਤੇ ਕੰਪਨੀ ਨੇ ਜਵਾਬ ਦਿੱਤਾ ਹੈ।ਉਸ ਸਖਸ਼ ਵਲੋਂ ਕੰਪਨੀ ਨੂੰ ਟਵੀਟ ਕਰਕੇ ਸਵਾਲ ਪੁੱਛਿਆ ਕਿ ਕੀ ਤੁਸੀਂ ਇਸ ਗੱਲ ਦੀ ਪੁਸ਼ਟੀ ਕਰ ਸਕਦੇ ਹੋ ਕਿ ਭਾਰਤੀ ਨੇ ਜਿਆਦਾ ਸ਼ਰਾਬ ਪੀਤੀ ਹੋਈ ਸੀ ਤੇ ਨਿਰਧਾਰਤ ਉਡਾਣ ਦੀ ਦੇਰੀ ਲਈ ਸੰਭਾਵਿਤ ਖਤਰਾ ਸੀ।
ਜਿਸ ਤੋਂ ਬਾਅਦ ਕੰਪਨੀ ਨੇ ਰਿਟਵੀਟ ਕਰਦੇ ਹੋਏ ਕਿਹਾ ਕਿ Frankfurt ਤੋਂ ਦਿੱਲੀ ਲਈ ਸਾਡੀ ਉਡਾਣ ਇੱਕ ਦੇਰੀ ਨਾਲ ਆਉਣ ਵਾਲੀ ਉਡਾਣ ਅਤੇ ਇੱਕ ਹਵਾਈ ਜਹਾਜ਼ ਵਿੱਚ ਤਬਦੀਲੀ ਕਾਰਨ ਮੂਲ ਰੂਪ ਵਿੱਚ ਯੋਜਨਾ ਤੋਂ ਬਾਅਦ ਰਵਾਨਗੀ ਕਰਦੀ ਹੈ। ਜਿਸ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਹਾਜ਼ ਤੋਂ ਉਤਾਰਿਆ ਗਿਆ।
ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਜਰਮਨੀ ਤੋਂ ਵਾਪਸੀ ’ਚ 24 ਘੰਟੇ ਦੀ ਦੇਰੀ ਉਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤਾ ਜਾ ਰਹੇ ਹਨ। ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਿੱਚ ਕਰਵਾਏ ਕੌਮੀ ਸੰਮੇਲਨ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਨਿੱਜੀ ਤੌਰ ’ਤੇ ਸ਼ਾਮਲ ਹੋਣ ਦੀ ਬਜਾਏ ਵੀਡੀਓ ਕਾਲ ਰਾਹੀਂ ਹਾਜ਼ਰੀ ਭਰੀ ਹੈ।
ਇਹ ਵੀ ਪੜ੍ਹੋ : ਕੈਨੇਡਾ: ਵਿਦਿਅਕ ਅਦਾਰਿਆਂ ‘ਚ ਸੀਟਾਂ ਫੁਲ, ਸਰਕਾਰ ਨੇ ਪੰਜਾਬ-ਹਿਮਾਚਲ ਦੇ ਵਿਦਿਆਰਥੀਆਂ ਦੇ ਵੀਜ਼ੇ ਕੀਤੇ ਬੰਦ, ਪੜ੍ਹੋ