ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ ਉੱਤੇ ਸਮੂਹ ਸਿੱਖ ਸੰਗਤਾਂ ਵਲੋਂ ਉਹਨਾਂ ਨੂੰ ਸ਼ਰਧਾਂਜ਼ਲੀ ਭੇਂਟ ਕੀਤੀ ਜਾਂਦੀ ਹੈ। ਗੁਰੂ ਸਾਹਿਬ ਨੇ ਕਰਮ-ਕਾਂਡਾਂ ਵਿਚ ਉਲਝੀ ਲੋਕਾਈ ਨੂੰ ਕਿਰਤ ਕਰੋ, ਊਚ-ਨੀਚ ਅਤੇ ਜਾਤ-ਪਾਤ ਦੇ ਵਖਰੇਂਵਿਆਂ ‘ਚ ਜਗਤ ਨੂੰ ‘ਸਭੇ ਸਾਂਝੀਵਾਲ ਸਦਾਇਨ ਕੋਈ ਨ ਦਿਸਹਿ ਬਾਹਰਾ ਜੀਉ’ ਦਾ ਉਪਦੇਸ਼ ਦਿੱਤਾ।
ਸ੍ਰੀ ਗੁਰੂ ਨਾਨਕ ਦੇਵ ਜੀ (ਪਹਿਲੇ ਨਾਨਕ, ਸਿੱਖੀ ਦੇ ਮੋਢੀ) ਦਾ ਜਨਮ 15 ਅਪ੍ਰੈਲ 1469 ਨੂੰ ਰਾਏਭੋਏ ਦੀ ਤਲਵੰਡੀ ਵਿਖੇ ਜਿਲ੍ਹਾ ਸੇਖਪੁਰਾ ਜੋ ਕਿ ਅੱਜ ਕੱਲ ਨਾਨਕਾਣਾ ਸਾਹਿਬ ਤੋਂ ਜਾਣੂ ਹੈ, ਵਿੱਚ ਹੋਇਆ। ਗੁਰੂ ਨਾਨਕ ਦੇਵ ਜੀ ਦਾ ਜਨਮ ਦਿਨ ਕੱਤਕ ਦੀ ਪੁਰਨਮਾਸ਼ੀ ਨੂੰ ਹਰ ਸਾਲ ਮਨਾਇਆ ਜਾਂਦਾ ਹੈ। ਕਈ ਵਿਦਵਾਨਾ ਦਾ ਕਹਿਣਾ ਹੈ ਕਿ ਗੁਰੂ ਨਾਨਕ ਦੇਵ ਜੀ ਦਾ ਜਨਮ 20 ਅਕਤੂਬਰ 1469 ਨੂੰ ਪਿਤਾ ਮਹਿਤਾ ਕਲਿਆਣ ਜੀ ਜੋ ਮਹਿਤਾ ਕਾਲੂ ਤੋਂ ਜਾਣੂ ਸਨ ਦੇ ਘਰ ਮਾਤਾ ਤ੍ਰਿਪਤਾ ਜੀ ਦੀ ਕੁਖੋਂ ਹੋਇਆ।
ਗੁਰੂ ਨਾਨਕ ਦੇਵ ਜੀ ਦੇ ਪਿਤਾ, ਮਹਿਤਾ ਕਾਲੂ, ਰਾਏ ਬੁਲਾਰ ਦੇ ਮੁੱਖ ਮੁਨਸ਼ੀ ਸਨ ਅਤੇ ਮਾਤਾ ਤ੍ਰਿਪਤਾ ਸਧਾਰਨ ਆਗਿਆਕਾਰੀ ਅਤੇ ਧਾਰਮਿਕ ਵਿਚਾਰਾਂ ਵਾਲੇ ਸਨ। ਬੇਬੇ ਨਾਨਕੀ (ਗੁਰੂ ਨਾਨਕ ਦੇਵ ਜੀ ਦੇ ਭੈਣ) ਗੁਰੂ ਜੀ ਨੂੰ ਬਹੁਤ ਪਿਆਰ ਅਤੇ ਸਤਿਕਾਰ ਦਿੰਦੇ ਸਨ। ਗੁਰੂ ਜੀ ਨਿਰਾਲੇ ਬਾਲਕ ਸਨ ਪਰਮਾਤਮਾ ਨੇ ਉਹਨਾਂ ਨੂੰ ਧਾਰਮਿਕ ਵਿਚਾਰਾਂ ਵਾਲਾ ਅਤੇ ਵੱਡੀ ਸੋਚ ਦਾ ਮਾਲਕ ਬਣਾਇਆ। ਸਿਰਫ ਸੱਤ ਸਾਲ ਦੀ ਉਮਰ ਵਿਚ ਆਪ ਨੇ ਹਿੰਦੀ ਅਤੇ ਸੰਸਕ੍ਰਿਤ ਸਿੱਖੀ।
ਆਪ ਜੀ ਦੀ ਰੱਬ ਬਾਰੇ ਅਦਭੁੱਤ ਅਤੇ ਸੁਜੱਚੀ ਸੋਚ ਨੇ ਆਪਣੇ ਪਾਧੇ ਨੂੰ ਹੈਰਾਨ ਕਰ ਦਿੱਤਾ। 13 ਸਾਲ ਦੀ ਉਮਰ ਵਿਚ ਆਪ ਨੇ ਪਾਰਸੀ ਸਿੱਖੀ ਅਤੇ 16 ਸਾਲ ਦੀ ਉਮਰ ਵਿੱਚ ਆਪ ਆਪਣੇ ਇਲਾਕੇ ਵਿੱਚ ਸਭ ਤੋਂ ਵੱਧ ਗਿਆਨ ਸਨ। ਗੁਰੂ ਜੀ ਦਾ ਵਿਆਹ ਮਾਤਾ ਸੁੱਲਖਣੀ ਜੀ ਨਾਲ ਹੋਇਆ। ਜਿਹਨਾਂ ਨੇ ਦੋ ਬਾਲਕਾਂ ਸ੍ਰੀ ਚੰਦ ਅਤੇ ਲੱਖਮੀ ਦਾਸ ਜੀ ਨੂੰ ਜਨਮ ਦਿੱਤਾ। ਸੰਨ 1504 ਵਿਚ ਗੁਰੂ ਜੀ ਦੀ ਵੱਡੀ ਭੈਣ ਬੇਬੇ ਨਾਨਕੀ ਉਹਨਾਂ ਨੂੰ ਸੁਲਤਾਨ ਪੁਰੀ ਲੈ ਗਏ ਜਿਥੇ ਉਹਨਾਂ ਦੇ ਪਤੀ ਜੈ ਰਾਮ ਜੀ ਨੈ ਗੁਰੂ ਜੀ ਨੂੰ ਇਲਾਕੇ ਦੇ ਨਵਾਬ ਦੌਲਤ ਖਾਂ ਲੋਧੀ ਦੇ ਮੋਦੀ ਖਾਨੇ ਵਿਚ ਨੌਕਰੀ ਲਗਵਾ ਦਿੱਤਾ।’
ਗੁਰੂ ਜੀ ਦੀ ਉਦਾਸੀਆਂ ਦਾ ਮੁੱਖ ਉਪਦੇਸ਼ ਲੋਕਾਂ ਨੂੰ ਉਸ ਅਕਾਲ ਪੁਰਖ (ਪ੍ਰਮਾਤਮਾ) ਦੇ ਪ੍ਰਤੀ ਜਾਗਰੂਕ ਕਰਵਾਉਣਾ ਅਤੇ ਸਿੱਖੀ ਨੂੰ ਸਥਾਪਤ ਕਰਨਾ ਸੀ। ਸਿੱਖ ਧਰਮ ਨੂੰ ਫੈਲਾਉਣ ਲਈ ਕਈ ਮਦਰੱਸੇ (ਸਕੂਲ) ਖੋਲੇ ਜਿਹੜੇ ਕਿ ਮੰਜੀ ਦੇ ਨਾਮ ਤੋਂ ਜਾਣੂ ਸਨ। ਇਹਨਾਂ ਲਈ ਗੁਰੂ ਜੀ ਨੇ ਯੋਗ ਸਰਧਾਲੂ ਦੀ ਨਿਯੁਕਤੀ ਮੁੱਖ ਪ੍ਰਚਾਰਕ ਦੇ ਰੂਪ ਵਿੱਚ ਕੀਤੀ। ਸਿੱਖੀ ਦਾ ਬੀਜ ਭਾਰਤ ਅਤੇ ਪ੍ਰਦੇਸ਼ਾਂ ਵਿੱਚ ਬੜੇ ਸੁਚੱਜੇ ਢੰਗ ਨਾਲ ਬੀਜਿਆ।
ਅੰਤ ਸਮੇ ਨੂੰ ਵੇਖਦਿਆਂ ਹੋਇਆ ਗੁਰੁ ਜੀ ਨੇ ਆਪਣੇ ਦੋਹਾਂ ਪੁੱਤਰਾਂ ਨੂੰ ਪਰਖਣ ਤੋਂ ਬਾਅਦ ਗੁਰੂਗੱਦੀ ਭਾਈ ਲਹਿਣਾ ਜੀ (ਗੁਰੂ ਅੰਗਦ ਦੇਵ) ਨੁੰ 1539 ਵਿਚ ਸੋਂਪ ਦਿੱਤੀ। ਕੁਝ ਦਿਨ ਬਾਅਦ 22 ਸਤੰਬਰ 1539 ਨੂੰ ਗੁਰੂ ਅਕਾਲ ਚਲਾਣਾ ਕਰ ਗਏ। ਇਸ ਤਰ੍ਹਾਂ ਅਕਾਲ ਪੁਰਖ ਦੇ ਅਵਤਾਰ ਦੀ ਸੰਸਾਰਕ ਯਾਤਰਾ ਪੂਰੀ ਹੋਈ। ਉਹਨਾਂ ਨੇ ਤਿਆਗ ਅਤੇ ਯੋਗ (ਵੇਦਾਂ ਅਤੇ ਹਿੰਦੂ ਦੀ ਜਾਤ ਪ੍ਰਥਾ) ਦਾ ਅੰਤ ਕੀਤਾ।
ਗੁਰੂ ਜੀ ਨੇ ਗ੍ਰਹਿਸਥੀ ਜੀਵਨ ਵਿਚ ਰਹਿੰਦੇ ਹੋਏ ਮਾਇਆ ਤੋਂ ਨਿਰਲੇਪ ਰਹਿਣ ਲਈ ਪ੍ਰੇਰਿਆ। ਮਾਨਵਤਾ ਦੀ ਸੇਵਾ ਕੀਰਤ ਸੰਤਿਸੰਗ ਅਤੇ ਇੱਕ ਹੀ ਅਕਾਲ ਪੁਰਖ ਤੇ ਭਰੋਸਾ ਰੱਖਣਾ ਸਿੱਖ ਧਰਮ ਲਈ ਮੁੱਢਲੇ ਸਿਧਾਂਤ ਬਣਾਏ। ਇਸ ਤਰ੍ਹਾਂ ਉਹਨਾਂ ਨੇ ਸਿੱਖੀ ਦੀ ਨੀਂਹ ਰੱਖੀ। ਗੁਰੂ ਜੀ ਨੇ ਬੜੇ ਸੋਹਣੇ ਸ਼ਬਦਾਂ ਵਿਚ ਅਕਾਲ ਪੁਰਖ ਦੇ ਬਾਰੇ ਦੱਸਿਆ ਕਿ ਉਹ ਸਭ ਤੋ਼ ਵੱਡਾ, ਸਭ ਤੋਂ ਤਾਕਤਵਰ, ਸਰਵ ਵਿਆਪਕ ਅਤੇ ਸੱਚਾ ਹੈ, ਉਹਨਾਂ ਨੇ ਪ੍ਰਰਮਾਤਮਾ ਦੀ ਵਡਿਆਈ ਮੂਲ ਮੰਤਰ ਵਿੱਚ ਹੇਠ ਲਿਖੇ ਅਨੁਸਾਰ ਕੀਤੀ:
ਸਤਿਨਾਮ ਕਰਤਾ ਪੁਰਖ, ਨਿਰਭੋ ਨਿਰਵੈਰ, ਅਕਾਲ ਮੂਰਤ, ਅਜੂੰਨੀ ਸੈਭੰਗ, ਗੁਰਪ੍ਰਸਾਦਿ
ਜਪ
ਆਦਿ ਸਚ, ਜੁਗਾਦਿ ਸਚ, ਨਾਨਕ ਹੋਸੀ ਵੀ ਸਚ !!! “
ਜਿਹਨਾਂ ਨੂੰ ਸਿੱਖਾਂ ਦੇ ਪੰਜਵੇ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਿਲ ਕੀਤਾ। ਗੁਰੂ ਜੀ ਪੁਰਨ ਸੰਗੀਤਕਾਰ ਵੀ ਸਨ। ਉਹਨਾਂ ਨੈ ਮਰਦਾਨਾ ਜੀ ਨਾਲ ਕਈ ਰਾਗਾਂ ਦਾ ਉਚਾਰਣ ਕੀਤਾ। ਜੋ ਕਿ ਪਸ਼ੂ ਬੁੱਧੀ ਵਾਲੇ ਜੀਵਾਂ ਜਿਵੇਂ ਕਿ ਬਾਬਰ, ਚੋਰ ਲੁਟੇਰੇ ਅਤੇ ਠੱਗਾਂ ਨੰੂ ਵੀ ਮੋਹ ਲੈਂਦਾ ਸੀ। ਗੁਰੂ ਜੀ ਇੱਕ ਸਮਾਜ ਸੁਧਾਰਕ ਕ੍ਰਾਤੀਕਾਰੀ ਵੀ ਸਨ। ਗੁਰੂ ਅਰਜਨ ਦੇਵ ਜੀ ਨੇ ਗੁਰੂ ਨਾਨਕ ਦੇਵ ਜੀ ਨੂੰ ਪ੍ਰਤੱਖ ਪ੍ਰਮਾਤਮਾ ਦਾ ਰੂਪ ਹੈ।