ਸੁਪਰੀਮ ਕੋਰਟ ਵੱਲੋ ਹਰਿਆਣਾ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਦਰਅਸਲ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਹਰਿਆਣਾ ਸਿੱਖ ਗੁਰਦੁਆਰਾ (ਮੈਨੇਜਮੈਂਟ) ਐਕਟ 2014 ਦੀ ਵੈਧਤਾ ਨੂੰ ਬਰਕਰਾਰ ਰੱਖਿਆ ਅਤੇ ਐਕਟ ਦੀ ਸੰਵਿਧਾਨਕਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ।
ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਹਰਿਆਣਾ ਸਿੱਖ ਗੁਰਦੁਆਰਾ (ਮੈਨੇਜਮੈਂਟ) ਐਕਟ 2014 ਨੂੰ ਬਰਕਰਾਰ ਰੱਖਿਆ ਅਤੇ ਐਕਟ ਦੀ ਸੰਵਿਧਾਨਕਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ।ਜਸਟਿਸ ਹੇਮੰਤ ਗੁਪਤਾ ਅਤੇ ਜਸਟਿਸ ਵਿਕਰਮ ਨਾਥ ਦੀ ਬੈਂਚ ਨੇ ਇਹ ਹੁਕਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੈਂਬਰ ਹਰਭਜਨ ਸਿੰਘ ਵੱਲੋਂ 2014 ਵਿੱਚ ਲਿਆਂਦੇ ਗਏ ਇੱਕ ਰਿੱਟ ਕੇਸ ਵਿੱਚ ਸੁਣਾਇਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ 2019 ਵਿੱਚ ਇਸ ਐਕਟ ਨੂੰ ਚੁਣੌਤੀ ਦੇਣ ਵਾਲੀ ਰਿੱਟ ਪਟੀਸ਼ਨ ਦਾਇਰ ਕੀਤੀ ਸੀ।
ਪਟੀਸ਼ਨਕਰਤਾ ਨੇ ਹਰਿਆਣਾ ਦੇ ਕਾਨੂੰਨ ਨੂੰ ਚੁਣੌਤੀ ਦਿੰਦੇ ਹੋਏ ਦਾਅਵਾ ਕੀਤਾ ਹੈ ਕਿ ਰਾਜ ਵਿਧਾਨ ਸਭਾ ਕੋਲ ਗੁਰਦੁਆਰਾ ਪ੍ਰਬੰਧ ਲਈ ਕੋਈ ਸੰਸਥਾ ਬਣਾਉਣ ਦਾ ਅਧਿਕਾਰ ਨਹੀਂ ਹੈ ਕਿਉਂਕਿ ਇਹ ਸ਼ਕਤੀ ਸੰਸਦ ਲਈ ਰਾਖਵੀਂ ਹੈ। ਹਰਿਆਣਾ ਦੇ ਕਾਨੂੰਨ ਨੂੰ ਇਸ ਆਧਾਰ ‘ਤੇ ਚੁਣੌਤੀ ਦਿੱਤੀ ਗਈ ਸੀ ਕਿ ਇਹ 1925 ਦੇ ਸਿੱਖ ਗੁਰਦੁਆਰਾ ਐਕਟ, 1956 ਦੇ ਰਾਜ ਪੁਨਰਗਠਨ ਐਕਟ, 1966 ਦੇ ਪੰਜਾਬ ਪੁਨਰਗਠਨ ਐਕਟ ਅਤੇ 1957 ਦੇ ਅੰਤਰ-ਰਾਜੀ ਕਾਰਪੋਰੇਸ਼ਨ ਐਕਟ ਦੀ ਉਲੰਘਣਾ ਕਰਦਾ ਹੈ।
ਸੁਪਰੀਮ ਕੋਰਟ ਨੇ ਇਸ ਦਲੀਲ ਨੂੰ ਰੱਦ ਕਰ ਦਿੱਤਾ ਕਿ ਹਰਿਆਣਾ ਸਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲਦੇ ਗੁਰਦੁਆਰਿਆਂ ‘ਤੇ ਕਬਜ਼ਾ ਕਰਨਾ ਚਾਹੁੰਦੀ ਹੈ।