ਪੰਜਾਬੀ ਇਡੰਸਟਰੀ ਸ਼ੁਰੂ ਤੋਂ ਹੀ ਕਿਸਾਨੀ ਅੰਦੋਲਨ ਦਾ ਸਾਥ ਦੇਣ ਲਈ ਦਿੱਲੀ ਦੀਆਂ ਬਰੂਹਾ ਤੇ ਸਮਰਥਨ ਕਰਨ ਪਹੰਚਦੀ ਰਹੀ ਹੈ | ਹੁਣ ਮੁੜ ਸਿੰਘੂ ਬਾਰਡਰ ‘ਤੇ ਕਲਾਕਾਰ ਜਾਣੇ ਸ਼ੁਰੂ ਹੋ ਗਏ ਹਨ। ਅੱਜ ਸਿੰਘੂ ਬਾਰਡਰ ‘ਤੇ ‘ਸੱਥ ਚਰਚਾ’ ਕੀਤੀ ਜਾ ਰਹੀ ਹੈ। ਇਸ ਵਿੱਚ ਪੰਜਾਬੀ ਗਾਇਕ ਗਾਇਕ ਬੱਬੂ ਮਾਨ, ਰਣਜੀਤ ਬਾਵਾ ,ਜੱਸ ਬਾਜਵਾ,ਸਿੱਪੀ ਗਿੱਲ,ਅਮਿਤੋਜ ਮਾਨ,ਤਰਸੇਮ ਜੱਸੜ ਅਤੇ ਅਦਾਕਾਰਾ ਗੁਲ ਪਨਾਗ ਪਹੁੰਚ ਰਹੇ ਹਨ।ਇਸ ਬਾਰੇ ਬੱਬੂ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਂਊਂਟ ‘ਤੇ ਪੋਸਟਰ ਸਾਂਝਾ ਕਰ ਜਾਣਕਾਰੀ ਦਿੱਤੀ ਹੈ ਕਿ ਸ਼ਾਮ 4 ਵਜੇ ਸਿੰਘੂ ਬਾਰਡਰ ਪਹੁੰਚਾਂਗੇ |
ਦੱਸ ਦਈਏ ਕਿ ਪੰਜਾਬੀ ਕਲਾਕਾਰਾਂ ਨੇ ਕਿਸਾਨ ਅੰਦੋਲਨ ਦਾ ਡਟ ਕੇ ਸਾਥ ਦਿੱਤਾ ਹੈ। 26 ਜਨਵਰੀ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲਾ ਵਿੱਚ ਵਾਪਰੀ ਹਿੰਸਕ ਘਟਨਾ ਮਗਰੋਂ ਕੁਝ ਕਲਾਕਾਰ ਪਿਛਾਂਹ ਹਟ ਗਏ ਸੀ। ਇਸ ਦੀ ਸੋਸ਼ਲ ਮੀਡੀਆ ਉੱਪਰ ਕਾਫੀ ਅਲੋਚਨਾ ਵੀ ਹੋ ਰਹੀ ਸੀ।
ਹੁਣ ਕਲਾਕਾਰ ਮੁੜ ਕਿਸਾਨ ਅੰਦੋਲਨ ਨਾਲ ਡਟੇ ਹਨ। ਕਲਾਕਾਰਾਂ ਦੀ ਆਮਦ ਨਾਲ ਨੌਜਵਾਨਾਂ ਦਾ ਉਤਸ਼ਾਹ ਵਧਦਾ ਹੈ ਤੇ ਕਿਸਾਨ ਜਥੇਬੰਦੀਆਂ ਦੇ ਕੇਡਰ ਤੋਂ ਇਲਾਵਾ ਆਮ ਬੰਦੇ ਵੀ ਅੰਦੋਲਨ ਵਿੱਚ ਜੁੱਟ ਜਾਂਦੇ ਹਨ।
ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਨੇ ਅਗਾਮੀ ਮੌਨਸੂਨ ਇਜਲਾਸ ਦੌਰਾਨ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੇ ਐਮਐਸਪੀ ਦੀ ਗਾਰੰਟੀ ਦਿੰਦਾ ਕਾਨੂੰਨ ਪਾਸ ਕਰਵਾਉਣ ਲਈ ਸਾਰੇ ਸੰਸਦ ਮੈਂਬਰਾਂ ਨੂੰ ‘ਪੀਪਲਜ਼ ਵ੍ਹਿਪ’ ਜਾਰੀ ਕੀਤਾ ਹੈ। ਵ੍ਹਿਪ ਤਹਿਤ ਸੰਸਦ ਮੈਂਬਰਾਂ ਨੂੰ ਸਰਕਾਰ ’ਤੇ ਦਬਾਅ ਪਾਉਣ ਦੀ ਅਪੀਲ ਕੀਤੀ ਗਈ ਹੈ।